SGPC ਦਾ ਵੱਡਾ ਫ਼ੈਸਲਾ, ਸੰਗਤ ਨੂੰ ਰਹਿਤ ਮਰਿਆਦਾ ਦੀ ਜਾਣਕਾਰੀ ਦੇਣ ਲਈ ਚੁੱਕਣ ਜਾ ਰਹੀ ਇਹ ਕਦਮ

04/22/2023 2:07:17 PM

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਨੂੰ ਸਿੱਖਾਂ ਦੀ ਮਰਿਆਦਾ ਬਾਰੇ ਜਾਣੂ ਕਰਵਾਉਣ ਲਈ ਡਿਓੜੀ ਨੇੜੇ ਵੱਡੀ ਸਕਰੀਨ ਲਗਾਉਣ ਦਾ ਫ਼ੈਸਲਾ ਕੀਤਾ ਹੈ। ਹਾਲ ਹੀ 'ਚ ਧਾਰਮਿਕ ਅਸਥਾਨ ਦੀ ਮਰਿਆਦਾ ਨੂੰ ਲੈ ਕੇ ਹੋਏ ਵਿਵਾਦ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਵੱਡੀਆਂ ਸਕਰੀਨਾਂ ਤੋਂ ਇਲਾਵਾ ਵੱਡੇ ਬੋਰਡ ਲਗਾਉਣ ਦਾ ਵੀ ਫ਼ੈਸਲਾ ਕੀਤਾ ਹੈ। ਇਹ ਬੋਰਡ ਸ੍ਰੀ ਹਰਿਮੰਦਰ ਸਾਹਿਬ ਦੇ ਚਾਰੇ ਪ੍ਰਵੇਸ਼ ਦੁਆਰਾਂ ’ਤੇ ਲਗਾਏ ਜਾਣਗੇ ।

ਇਹ ਵੀ ਪੜ੍ਹੋ- ਸ਼ੱਕੀ ਹਾਲਤ 'ਚ ਪੁਲਸ ਮੁਲਾਜ਼ਮ ਦੀ ਸਫ਼ਾਰੀ ਗੱਡੀ 'ਚੋਂ ਮਿਲੀ ਲਾਸ਼, ਕੋਲ ਪਈ ਸੀ ਅਸਾਲਟ ਰਾਈਫ਼ਲ

ਐੱਸਜੀਪੀਸੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਵੱਡੀ ਸਕਰੀਨ 15 ਬਾਈ 10 ਫੁੱਟ ਦੀ ਹੋਵੇਗੀ। ਇਹ 15-20 ਦਿਨਾਂ 'ਚ ਲਗਾਈ ਜਾਵੇਗੀ। ਸਕਰੀਨ 'ਤੇ 24 ਘੰਟੇ ਸਿੱਖ ਰਹਿਤ ਮਰਿਆਦਾ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਜਾਣਕਾਰੀ ਫਲੈਸ਼ ਹੁੰਦੀ ਰਹੇਗੀ।

ਇਹ ਵੀ ਪੜ੍ਹੋ-  ਸ਼ਹੀਦ ਹਰਕ੍ਰਿਸ਼ਨ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਸਰਕਾਰੀ ਸਨਮਾਨਾਂ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ

ਘੰਟਾਘਰ ਦੇ ਮੁੱਖ ਪ੍ਰਵੇਸ਼ ਦੁਆਰ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਦੇ ਪ੍ਰਵੇਸ਼ ਦੁਆਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰੀ ਨਿਵਾਸ ਪ੍ਰਵੇਸ਼ ਦੁਆਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪ੍ਰਵੇਸ਼ ਦੁਆਰ ਵੱਲ ਸੂਚਨਾ ਵਾਲੇ ਬੋਰਡ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਦਾ ਸੇਵਨ ਅਤੇ ਸਿੱਖ ਧਰਮ ਦੇ ਧਾਰਮਿਕ ਸਥਾਨਾਂ ਦੇ ਨੇੜੇ ਰੱਖਣ ਦੀ ਵੀ ਮਨਾਹੀ ਹੈ। ਇਹ ਸਿੱਖ ਰਹਿਤ ਮਰਿਆਦਾ ਦੇ ਵਿਰੁੱਧ ਹੈ। ਗੁਰਦੁਆਰਾ ਸਾਹਿਬ 'ਚ ਦਾਖ਼ਲ ਹੋਣ ਤੋਂ ਪਹਿਲਾਂ ਪੈਰ ਧੋਤੇ ਜਾਂਦੇ ਹਨ ਅਤੇ ਸਿਰ ਕੱਪੜੇ ਨਾਲ ਢੱਕਣਾ ਲਾਜ਼ਮੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਵਿਖੇ ਭਾਰਤ-ਪਾਕਿ ਸਰਹੱਦ ਤੋਂ 25 ਕਰੋੜ ਦੀ ਹੈਰੋਇਨ ਬਰਾਮਦ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News