ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਲਈ SGPC ਨੇ ਪੰਜਾਬ ਸਰਕਾਰ ਨੂੰ ਲਿਖਿਆ ਮੰਗ ਪੱਤਰ

Tuesday, Aug 27, 2024 - 02:30 PM (IST)

ਅੰਮ੍ਰਿਤਸਰ(ਦੀਪਕ/ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ-ਪੰਜਾਬ ਦੇ ਇਲਾਕੇ 'ਚ ਧੜੱਲੇ ਨਾਲ ਚੱਲ ਰਿਹੈ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਕਾਲਾ ਧੰਦਾ

ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਪ੍ਰਸੋਨਲ ਵਿਭਾਗ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਪ੍ਰਸੋਨਲ ਵਿਭਾਗ ਦੇ ਪੱਤਰ ਨੰਬਰ 176, 8-11-2019 ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦਿੱਤੀ ਹੋਈ ਸੀ, ਜਿਸ ਨੂੰ ਹੁਣ ਅੱਗੇ ਨਹੀਂ ਵਧਾਇਆ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪ੍ਰਤੀ ਸਿੱਖ ਸੰਗਤਾਂ ਦੀ ਵੱਡੀ ਆਸਥਾ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਵੱਲੋਂ ਲੰਮੇ ਯਤਨਾਂ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ-ਪਾਕਿਸਤਾਨ ਸਰਕਾਰਾਂ ਵੱਲੋਂ ਸੰਗਤਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਿਆ ਗਿਆ ਸੀ, ਜਿਸ ਰਾਹੀਂ ਸੰਗਤਾਂ ਸਵੇਰੇ ਦਰਸ਼ਨਾਂ ਲਈ ਜਾਂਦੀਆਂ ਹਨ ਅਤੇ ਉਸੇ ਦਿਨ ਸ਼ਾਮ ਨੂੰ ਵਾਪਸ ਆ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਪੱਤਰ ਭੇਜੇ ਹਨ ਕਿ ਉਨ੍ਹਾਂ ਨੂੰ ਸ੍ਰੀ ਕਰਤਾਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਸਮੇਂ ਵੱਡੀਆਂ ਮੁਸ਼ਕਲਾਂ ਆ ਰਹੀਆਂ ਹਨ। ਪੰਜਾਬ ਦੇ ਸਰਕਾਰੀ  ਜੋ ਅਧਿਕਾਰੀ/ਕਰਮਚਾਰੀ ਦਰਸ਼ਨਾਂ ਲਈ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਵਿਦੇਸ਼ ਛੁੱਟੀ ਦੀ ਲੰਬੀ ਪ੍ਰਕਿਰਿਆ ਵਿੱਚੋਂ ਗੁਜਰਨਾ ਪੈਂਦਾ ਹੈ।

ਇਹ ਵੀ ਪੜ੍ਹੋ- NRI ਨੌਜਵਾਨ ਨੂੰ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਵੱਡੀ ਅਪਡੇਟ, ਸੁਪਾਰੀ ਕਿਲਿੰਗ ਦਾ ਨਿਕਲਿਆ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News