ਪੰਜਾਬ ’ਚ 35 ਸਾਲ ਬਾਅਦ ਦੋਬਾਰਾ ਦੇਖਣ ਨੂੰ ਮਿਲਿਆ ਕੱਟੜਪੰਥੀ ਵਿਚਾਰਧਾਰਾ ਦਾ ਪਰਛਾਂਵਾਂ

Wednesday, Jun 05, 2024 - 01:55 PM (IST)

ਲੁਧਿਆਣਾ (ਹਿਤੇਸ਼)- ਪੰਜਾਬ ਵਿਚ ਕੱਟੜਪੰਥੀ ਵਿਚਾਰਧਾਰਾ ਦੇ ਲਈ ਜਾਣੇ ਜਾਂਦੇ ਸਿਮਰਨਜੀਤ ਸਿੰਘ ਮਾਨ ਬੇਸ਼ਕ ਹੀ ਸੰਗਰੂਰ ਲੋਕਸਭਾ ਚੋਣ ਹਾਰ ਗਏ ਪਰ ਉਨ੍ਹਾਂ ਦੇ ਜਾਂ ਹੋਰ ਕੱਟੜਪੰਥੀ ਵਿਚਾਰਧਾਰਾ ਦੇ ਸਮਰਥਕਾਂ ਵਲੋਂ 35 ਸਾਲ ਪਹਿਲਾਂ ਜੋ ਮੁਹਿੰਮ ਸ਼ੁਰੂ ਕੀਤੀ ਗਈ ਸੀ ਉਸ ਦਾ ਪਰਛਾਂਵਾਂ ਇਕਵਾਰ ਫਿਰ ਪੰਜਾਬ ਵਿਚ ਦੇਖਣ ਨੂੰ ਮਿਲਿਆ ਹੈ। ਜਿਸ ਦਾ ਸਬੂਤ ਫਰੀਦਕੋਟ ਸੀਟ ’ਤੇ ਸਰਬਜੀਤ ਸਿੰਘ ਅਤੇ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜਿੱਤ ਦੇ ਰੂਪ ਵਿਚ ਦੇਖਣ ਨੂੰ ਮਿਲਿਆ ਹੈ। ਇਹ ਦੋਵੇਂ ਹੀ ਖ਼ਾਲਿਸਤਾਨ ਸਮਰਥਕ ਮੰਨੇ ਜਾਂਦੇ ਹਨ। ਇਨ੍ਹਾਂ ਵਿਚੋਂ ਸਰਬਜੀਤ ਸਿੰਘ ਦੇ ਪਿਤਾ ਵਲੋਂ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦਾ ਬਦਲਾ ਲੈਣ ਦੇ ਨਾਂ ’ਤੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਤਲ ਕੀਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ - ਹਾਰ ਮਗਰੋਂ ਛਲਕਿਆ ਅਕਾਲੀ ਉਮੀਦਵਾਰ ਦਾ ਦਰਦ! ਕਿਹਾ- 'ਅਕਾਲੀ ਦਲ ਦੇ ਹਾਲਾਤ ਨਾ ਇਧਰ ਕੇ ਨਾ ਉਧਰ ਕੇ'

ਇਸੇ ਤਰਾਂ ਅੰਮ੍ਰਿਤਪਾਲ ਸਿੰਘ ਨੂੰ ਐੱਨ.ਐੱਸ.ਏ. ਦੀਆਂ ਧਰਾਵਾਂ ਦੇ ਅਧੀਨ ਜੇਲ ਵਿਚ ਬੰਦ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਨੂੰ ਮਿਲੀ ਭਾਰੀ ਜਿੱਤ ਵਰਗਾ ਮਾਹੌਲ ਇਸ ਤੋਂ ਪਹਿਲਾ 1989 ਦੀਆਂ ਲੋਕਸਭਾ ਚੋਣਾਂ ਵਿਚ ਦੇਖਣ ਨੂੰ ਮਿਲਿਆ ਸੀ ਜਦ ਸਿਮਰਨਜੀਤ ਸਿੰਘ ਮਾਨ ਸਮੇਤ ਕੱਟੜਪੰਥੀ ਵਿਚਾਰਧਾਰਾ ਦੇ 9 ਉਮੀਦਵਾਰਾਂ ਨੂੰ ਜਿੱਤ ਹਾਸਲ ਹੋਈ ਸੀ। ਇਨ੍ਹਾਂ ਵਿਚ ਉਕਤ ਸਰਬਜੀਤ ਸਿੰਘ ਦੀ ਮਾਤਾ ਬਿਮਲ ਕੌਰ ਵੀ ਸ਼ਾਮਲ ਸੀ। ਜਿਨ੍ਹਾਂ ਨੂੰ ਰੋਪੜ ਤੋਂ ਜਿੱਤ ਹਾਸਲ ਹੋਈ ਸੀ ਭਾਂਵੇ 1992 ਵਿਚ ਵਿਧਾਨਸਭਾ ਚੋਣ ਅਤੇ ਫਿਰ ਲੋਕਸਭਾ ਚੋਣ ਦੇ ਦੌਰਾਨ ਕਾਂਗਰਸ ਦੇ ਇਲਾਵਾ ਅਕਾਲੀ ਦਲ ਅਤੇ ਭਾਜਪਾ ਵਲੋਂ ਉਮੀਦਵਾਰ ਖੜ੍ਹੇ ਕਰਨ ਦੀ ਵਜ੍ਹਾ ਨਾਲ ਕੱਟੜਪੰਥੀ ਵਿਚਾਰਧਾਰਾ ਦੇ ਉਮੀਦਵਾਰਾਂ ਨੂੰ ਦੋਬਾਰਾ ਲੰਮੇ ਸਮੇਂ ਤੱਕ ਲੋਕਾਂ ਦਾ ਸਮਰਥਨ ਨਹੀਂ ਮਿਲਿਆ ਪਰ 2022 ਦੇ ਦੌਰਾਨ ਕੱਟੜਪੰਥੀ ਵਿਚਾਰਧਾਰਾ ਦਾ ਇਹ ਫੈਸਲਾ ਸੰਗਰੂਰ ਲੋਕਸਭਾ ਜ਼ਿਮਨੀ ਚੋਣ ਦੇ ਦੌਰਾਨ ਇਕ ਵਾਰ ਫਿਰ ਦੇਖਣ ਨੂੰ ਮਿਲਿਆ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ 2024: ਭਾਜਪਾ ਨੂੰ ਲੈ ਬੈਠਿਆ '400 ਪਾਰ' ਦਾ ਨਾਅਰਾ!

ਜਦ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿਚ ਜੇਲ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੂੰ ਟਿਕਟ ਦਿੱਤੀ ਗਈ ਅਤੇ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਹਾਸਲ ਹੋਈ। ਇਸਦੇ ਬਾਅਦ ਕੱਟੜਪੰਥੀ ਵਿਚਾਰਧਾਰਾ ਦਾ ਪ੍ਰਚਾਰ-ਪ੍ਰਸਾਰ ਵਧ ਗਿਆ ਜੋ ਅੰਮ੍ਰਿਤਪਾਲ ਸਿੰਘ ਦੀਆਂ ਸਰਗਰਮੀਆਂ ਦੇ ਰੂਪ ਵਿਚ ਦੇਖਣ ਨੂੰ ਮਿਲਿਆ। ਬੇਸ਼ਕ ਅੰਮ੍ਰਿਤਪਾਲ ਸਿੰਘ ਨੂੰ ਹੁਣ ਜੇਲ ਵਿਚ ਬੰਦ ਕੀਤਾ ਹੋਇਆ ਹੈ ਪਰ ਉਸਨੇ ਜੇਲ ਵਿਚ ਰਹਿ ਕੇ ਖਡੂਰ ਸਾਹਿਬ ਤੋਂ ਲੋਕਸਭਾ ਚੋਣ ਜਿੱਤ ਲਈ ਹੈ ਜਿੱਥੇ 1989 ਦੇ ਦੌਰਾਨ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਹਾਸਲ ਕੀਤੀ ਸੀ। ਇਸੇ ਤਰ੍ਹਾਂ ਪੰਜਾਬ ਦੀਆਂ ਕੁਝ ਹੋਰ ਸੀਟਾਂ ’ਤੇ ਵੀ ਕੱਟੜਪੰਥੀ ਵਿਚਾਰਧਾਰਾ ਦੇ ਉਮੀਦਵਾਰਾਂ ਨੂੰ ਸਮਰਥਨ ਮਿਲਣ ਦੀ ਗੱਲ ਸਾਹਮਣੇ ਆਈ ਹੈ। ਜਿਸ ਨੂੰ ਲੈ ਕੇ ਹੁਣ ਦੇਖਣਾ ਇਹ ਹੋਵੇਗਾ ਕਿ ਇਸ ਵੱਕਾਸ ਦਾ ਪੰਜਾਬ ਦਾ ਮਾਹੌਲ ’ਤੇ ਆਉਣ ਵਾਲੇ ਸਮੇਂ ਦੇ ਦੌਰਾਨ ਕੀ ਅਸਰ ਪਵੇਗਾ ਅਤੇ ਕੇਂਦਰ ਅਤੇ ਸੂਬਾ ਸਰਕਾਰ ਇਸ ਸਥਿਤੀ ਨਾਲ ਨਿਜੱਠਣ ਦੇ ਲਈ ਕੀ ਕਦਮ ਚੁੱਕੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News