ਸ਼ਹੀਦ ਅਮਰਸੀਰ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਘਰ, ਅੱਜ ਕੀਤਾ ਜਾਵੇਗਾ ਅੰਤਿਮ ਸੰਸਕਾਰ

Thursday, Mar 08, 2018 - 12:26 PM (IST)

ਸ਼ਹੀਦ ਅਮਰਸੀਰ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਘਰ, ਅੱਜ ਕੀਤਾ ਜਾਵੇਗਾ ਅੰਤਿਮ ਸੰਸਕਾਰ

ਜਲਾਲਾਬਾਦ (ਸੇਤੀਆ) - ਬੀਤੇ ਦਿਨੀ ਆਸਾਮ 'ਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਫੌਜੀ ਅਮਰਸੀਰ ਸਿੰਘ ਦਾ ਅੰਤਿਮ ਸੰਸਕਾਰ ਅੱਜ ਰਿਹਾਇਸ਼ੀ ਪਿੰਡ ਜੋੜਕੀਆਂ ਵਿਖੇ ਬਾਅਦ ਦੁਪਹਿਰ ਨੂੰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਜਾਣਕਾਰੀ ਮਿਲੀ ਹੈ ਕਿ ਸ਼ਹੀਦ ਅਮਰਸੀਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਪਹੁੰਚ ਗਈ ਹੈ। ਇਸ ਮੌਕੇ ਬੀ. ਐਸ. ਐਫ. ਪੁਲਸ ਅਤੇ ਪ੍ਰਸ਼ਾਸਨ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ 'ਚ ਲੋਕ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਦੇ ਹੀ ਸ਼ਮਸ਼ਾਨ ਘਾਟ 'ਚ ਕੀਤਾ ਜਾਵੇਗਾ।

PunjabKesari


Related News