ਸ਼ਹੀਦ ਭਗਤ ਸਿੰਘ ਆਟੋ ਯੂਨੀਅਨ ਭੋਗਪੁਰ ਵੱਲੋਂ ਰੋਸ ਪ੍ਰਦਰਸ਼ਨ

01/16/2018 7:24:43 AM

ਭੋਗਪੁਰ, (ਰਾਣਾ)- ਸ਼ਹੀਦ ਭਗਤ ਸਿੰਘ ਆਟੋ ਯੂਨੀਅਨ ਭੋਗਪੁਰ ਵੱਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਆਟੋ ਗੱਡੀਆਂ ਗੈਸ 'ਤੇ ਹੋਣੀਆਂ ਚਾਹੀਦੀਆਂ ਹਨ ਤੇ ਕੁਝ ਸਮਾਂ ਪੁਰਾਣੀਆਂ ਗੱਡੀਆਂ ਪੂਰੀ ਤਰ੍ਹਾਂ ਬੰਦ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਆਟੋ ਗੱਡੀਆਂ ਦੇ ਚਾਲਕ 16 ਕਿਲੋਮੀਟਰ ਦੇ ਦਾਇਰੇ ਵਿਚ ਰਹਿ ਕੇ ਹੀ ਆਪਣਾ ਕੰਮ ਕਰਨ। 
ਆਗੂਆਂ ਨੇ ਮੰਗ ਕੀਤੀ ਕਿ ਪੁਲਸ ਪ੍ਰਸ਼ਾਸਨ ਵੱਲੋਂ ਆਟੋ ਚਾਲਕਾਂ ਨਾਲ ਕੀਤੀ ਜਾਣ ਵਾਲੀ ਧੱਕੇਸ਼ਾਹੀ ਬੰਦ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਪ੍ਰਧਾਨ ਬਾਬਾ ਸੁਰਜੀਤ ਸਿੰਘ, ਵਾਈਸ ਪ੍ਰਧਾਨ ਬਲਜੀਤ ਸਿੰਘ ਬੁੱਲ੍ਹੋਵਾਲ, ਹਰਮੇਸ਼ ਸਿੰਘ, ਗਿਆਨ ਸਿੰਘ, ਰਵੀ ਸੱਭਰਵਾਲ, ਹਰਚੰਦ ਹੈਰੀ, ਰਾਜੀਵ, ਅਮਰਜੀਤ ਸਿੰਘ ਤੇ ਹੋਰ ਹਾਜ਼ਰ ਸਨ।