ਅਹਿਮ ਖ਼ਬਰ : ਅੱਜ ਤੋਂ 'ਸ਼ਹੀਦ ਭਗਤ ਸਿੰਘ' ਦੇ ਨਾਂ ਨਾਲ ਜਾਣਿਆ ਜਾਵੇਗਾ 'ਚੰਡੀਗੜ੍ਹ ਏਅਰਪੋਰਟ'

Wednesday, Sep 28, 2022 - 12:03 PM (IST)

ਅਹਿਮ ਖ਼ਬਰ : ਅੱਜ ਤੋਂ 'ਸ਼ਹੀਦ ਭਗਤ ਸਿੰਘ' ਦੇ ਨਾਂ ਨਾਲ ਜਾਣਿਆ ਜਾਵੇਗਾ 'ਚੰਡੀਗੜ੍ਹ ਏਅਰਪੋਰਟ'

ਚੰਡੀਗੜ੍ਹ : ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਅੱਜ ਤੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਰੱਖ ਦਿੱਤਾ ਗਿਆ ਹੈ। ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਰੱਖੇ ਸਮਾਗਮ 'ਚ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਪੁੱਜੇ। ਉਨ੍ਹਾਂ ਵੱਲੋਂ ਚੰਡੀਗੜ੍ਹ ਹਵਾਈ ਅੱਡੇ ਦੇ ਨਵੇਂ ਨਾਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਨੇ ਇਸ ਮੌਕੇ 'ਤੇ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ।

ਇਹ ਵੀ ਪੜ੍ਹੋ : ਅੱਜ ਤੋਂ 'ਚੰਡੀਗੜ੍ਹ ਏਅਰਪੋਰਟ' ਨੂੰ ਮਿਲੇਗਾ ਨਵਾਂ ਨਾਂ, ਹੁਣ ਕਹਾਵੇਗਾ 'ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ'

PunjabKesari

ਇਸ ਮੌਕੇ ਮੁੱਖ ਮੰਤਰੀ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਜਾਬੀਆਂ ਲਈ ਵੱਡਾ ਦਿਨ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ 23 ਸਾਲ ਦੀ ਛੋਟੀ ਜਿਹੀ ਉਮਰ 'ਚ ਹੀ ਫਾਂਸੀ ਦਾ ਰੱਸਾ ਚੁੰਮ ਲਿਆ ਸੀ। ਉਨ੍ਹਾਂ ਕਿਹਾ ਕਿ ਅੱਜ ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੇ ਪੰਜਾਬੀਆਂ ਨੂੰ ਵੱਡਾ ਤੋਹਫ਼ਾ ਮਿਲਿਆ ਹੈ।

ਇਹ ਵੀ ਪੜ੍ਹੋ : ਹੈਵਾਨ ਬਣੇ ਸ਼ਰਾਬੀ ਪਿਓ ਨੇ ਨਾਬਾਲਗ ਧੀਆਂ ਨਾਲ ਕੀਤਾ ਜਬਰ-ਜ਼ਿਨਾਹ, ਸਬਰ ਟੁੱਟਾ ਤਾਂ ਜੱਗ-ਜ਼ਾਹਰ ਕੀਤੀ ਕਰਤੂਤ

ਮੁੱਖ ਮੰਤਰੀ ਮਾਨ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਹਵਾਈ ਅੱਡੇ ਤੋਂ ਕੈਨੇਡਾ ਅਤੇ ਅਮਰੀਕਾ ਦੀਆਂ ਉਡਾਣਾਂ ਸ਼ੁਰੂ ਕਰਨ ਦੀ ਮਨਜ਼ੂਰੀ ਦਿੱਤੀ ਜਾਵੇ।


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News