'ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ' ਨੂੰ ਪੰਜਾਬੀ ਵਿਰਾਸਤ ਨਾਲ ਜੋੜਨ ਦੀ ਤਿਆਰੀ 'ਚ ਸਰਕਾਰ
Wednesday, Jun 28, 2023 - 11:33 AM (IST)

ਮੋਹਾਲੀ : ਪੰਜਾਬ ਸਰਕਾਰ ਵੱਲੋਂ ਮੋਹਾਲੀ ਦੇ ਅੰਤਰਰਾਸ਼ਟਰੀ ਏਅਰਪੋਰਟ ਨੂੰ ਪੰਜਾਬੀ ਵਿਰਾਸਤ ਨਾਲ ਜੋੜਨ ਦੀ ਤਿਆਰੀ ਕੀਤੀ ਜਾ ਰਹੀ ਹੈ। 28 ਸਤੰਬਰ, 2022 ਨੂੰ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਚੰਡੀਗੜ੍ਹ ਰੱਖਿਆ ਗਿਆ ਸੀ। ਹੁਣ ਇਸ ਨਵੇਂ ਨਾਂ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾ ਸਰਕਾਰ ਨੇ ਹੁਣ ਇੱਥੇ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਬਾਰੇ ਜਾਣੂੰ ਕਰਵਾਉਣ ਦੀ ਯੋਜਨਾ ਬਣਾਈ ਹੈ।
ਦੱਸਿਆ ਜਾ ਰਿਹਾ ਹੈ ਕਿ ਸਰਕਾਰ ਇਸ 'ਤੇ 6.52 ਕਰੋੜ ਰੁਪਿਆ ਖ਼ਰਚਣ ਦੀ ਤਿਆਰੀ ਕਰ ਰਹੀ ਹੈ। ਇੱਥੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਬਣਾਉਣ ਦੀ ਤਿਆਰੀ ਖਿੱਚੀ ਜਾ ਰਹੀ ਹੈ। ਹਵਾਈ ਅੱਡੇ ਨੂੰ ਵਧੀਆ ਦਿੱਖ ਦੇਣ ਲਈ ਏਅਰਪੋਰਟ ਰੋਡ 'ਤੇ ਕਾਫ਼ੀ ਪੈਸਾ ਖ਼ਰਚ ਕੀਤਾ ਗਿਆ ਹੈ।
ਸੜਕ 'ਤੇ ਲਾਏ ਗਏ ਪੌਦਿਆਂ ਅਤੇ ਚੌੜੀ ਸੜਕ ਨੂੰ ਦੇਖ ਕੇ ਇਕ ਵਾਰ ਲੱਗਦਾ ਹੈ ਕਿ ਜਿਵੇਂ ਵਿਦੇਸ਼ ਆ ਗਏ ਹੋਵੋ। ਵਿਭਾਗ ਦੇ ਸੂਤਰਾਂ ਦਾ ਕਹਿਣਾ ਹੈ ਕਿ ਇਸ ਕੰਮ ਲਈ ਜਲਦੀ ਹੀ ਟੈਂਡਰ ਜਾਰੀ ਕੀਤੇ ਜਾਣਗੇ ਅਤੇ ਟੈਂਡਰ ਜਾਰੀ ਹੋਣ ਮਗਰੋਂ ਠੇਕੇਦਾਰ ਨੂੰ 6 ਮਹੀਨਿਆਂ ਅੰਦਰ ਸਾਰਾ ਕੰਮ ਖ਼ਤਮ ਕਰਨਾ ਪਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ