ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੂੰ ਮਿਲਿਆ ‘ਹਰ ਘਰ ਜਲ’ ਐਵਾਰਡ ਦਾ ਦਰਜਾ
Friday, Sep 30, 2022 - 09:11 AM (IST)
ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ) - ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੇ ਆਪਣੀਆਂ ਪ੍ਰਾਪਤੀਆਂ ’ਚ ਇਕ ਹੋਰ ਵਾਧਾ ਕਰਦਿਆਂ 2 ਅਕਤੂਬਰ, 2022 ਨੂੰ ਸਵੱਛ ਭਾਰਤ ਦਿਵਸ ਮੌਕੇ ਭਾਰਤ ਸਰਕਾਰ ਦੁਆਰਾ ਦਿੱਤੇ ਜਾਣ ਵਾਲੇ ‘ਹਰ ਘਰ ਜਲ’ ਐਵਾਰਡ ਲਈ ਦਾਅਵੇਦਾਰੀ ਨੂੰ ਪੁਖ਼ਤਾ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਪੇਂਡੂ ਵਸੋਂ ਨੂੰ ਪਾਈਪਾਂ ਰਾਹੀਂ 100 ਫ਼ੀਸਦੀ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਦੇ ਟੀਚੇ ਹਾਸਲ ਕਰ ਲਏ ਹਨ।
ਪੜ੍ਹੋ ਇਹ ਵੀ ਖ਼ਬਰ : ਜਨਾਨੀ ਨੇ ‘ਜੱਚਾ-ਬੱਚਾ ਵਾਰਡ ਦੇ ਬਾਹਰ ਫਰਸ਼ ’ਤੇ ਦਿੱਤਾ ਬੱਚੇ ਨੂੰ ਜਨਮ, ਪਰਿਵਾਰ ਨੇ ਲਾਏ ਲਾਪਰਵਾਹੀ ਦੇ ਦੋਸ਼
ਉਨ੍ਹਾਂ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਜ਼ਿਲ੍ਹੇ ਦੇ 462 ਪਿੰਡਾਂ ਦੇ ਪੇਂਡੂ ਘਰਾਂ ਨੂੰ ਪਾਣੀ ਦੀ ਸਪਲਾਈ ਦੇ ਪ੍ਰਬੰਧ ਕਰ ਕੇ ਸਮੇਂ ਤੋਂ ਪਹਿਲਾਂ ਹੀ ਟੀਚਾ ਪੂਰਾ ਕਰ ਲਿਆ ਹੈ। ਇਸ ਟੀਚੇ ਨੂੰ ਪੂਰਾ ਕਰਨ ਦਾ ਸਮਾਂ ਸੀਮਾ 2024 ਤੱਕ ਮਿੱਥੀਆਂ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਇਹ ਐਵਾਰਡ ਜ਼ਿਲ੍ਹੇ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਪ੍ਰਾਪਤ ਕਰਨਗੇ।
ਪੜ੍ਹੋ ਇਹ ਵੀ ਖ਼ਬਰ : ਤਰਨਤਾਰਨ ਦੇ ਝਬਾਲ ’ਚ ਚੜ੍ਹਦੀ ਸਵੇਰ ਵਾਪਰੀ ਵਾਰਦਾਤ: ਪੁੱਤ ਨੇ ਪਿਓ ਦਾ ਗੋਲੀ ਮਾਰ ਕੀਤਾ ਕਤਲ
ਡਿਪਟੀ ਕਮਿਸ਼ਨਰ ਰੰਧਾਵਾ ਨੇ ਇਸ ਪ੍ਰਾਪਤੀ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਰਾਸ਼ਟਰੀ ਜਲ ਜੀਵਨ ਮਿਸ਼ਨ ਤਹਿਤ ਜ਼ਿਲ੍ਹੇ ਨੂੰ ਹਰ ਘਰ ਜਲ ਦਾ ਦਰਜਾ ਦਿੱਤਾ ਜਾਣਾ, ਜ਼ਿਲ੍ਹੇ ਲਈ ਇਕ ਹੋਰ ਮਾਣ ਵਾਲੀ ਗੱਲ ਹੈ। ਕਿਉਂਕਿ ਇਸ ਤੋਂ ਪਹਿਲਾਂ ਭਾਰਤ ਸਰਕਾਰ ਦੇ ਆਵਾਸ ਅਤੇ ਸ਼ਹਿਰੀ ਵਿਕਾਸ ਮੰਤਰਾਲੇ ਵੱਲੋਂ ਨਗਰ ਕੌਂਸਲ ਨਵਾਂਸ਼ਹਿਰ ਨੂੰ ਵੀ ਅਜ਼ਾਦੀ 75 ਸਵੱਛਤਾ ਸਰਵੇਖਣ 2022 ਤਹਿਤ ਸਵੱਛਤਾ ਪੁਰਸਕਾਰ ਲਈ ਵੀ ਚੁਣਿਆ ਗਿਆ ਹੈ। ਇਹ ਪੁਰਸਕਾਰ ਭਾਰਤ ਦੇ ਰਾਸ਼ਟਰਪਤੀ ਵੱਲੋਂ ਅਕਤੂਬਰ 2022 ਨੂੰ ਪ੍ਰਦਾਨ ਕੀਤਾ ਜਾਣਾ ਹੈ।
ਪੜ੍ਹੋ ਇਹ ਵੀ ਖ਼ਬਰ : ਪੱਟੀ ’ਚ ਰੂਹ ਕੰਬਾਊ ਵਾਰਦਾਤ: ਰਿਸ਼ਤੇਦਾਰੀ 'ਚ ਗਏ 2 ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ