ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੁੱਖ ਮੰਤਰੀ ਮਾਨ ਦਾ ਨੌਜਵਾਨਾਂ ਲਈ ਵੱਡਾ ਐਲਾਨ

Wednesday, Sep 28, 2022 - 03:18 PM (IST)

ਖਟਕੜ ਕਲਾਂ - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਖਟਕੜ ਕਲਾਂ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦਾਂ ਨੂੰ ਫੁਲ ਮਾਲਾਵਾਂ ਪਾਉਂਦੇ ਹੋਏ ਸ਼ਰਧਾਂਜਲੀ ਦਿੱਤੀ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨ ਪੀੜ੍ਹੀ ਨੂੰ ਇਕ ਵੱਡਾ ਤੋਹਫ਼ਾ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ : ਤਰਨਤਾਰਨ ਦੇ ਝਬਾਲ ’ਚ ਚੜ੍ਹਦੀ ਸਵੇਰ ਵਾਪਰੀ ਵਾਰਦਾਤ: ਪੁੱਤ ਨੇ ਪਿਓ ਦਾ ਗੋਲੀ ਮਾਰ ਕੀਤਾ ਕਤਲ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੈਨੂੰ ਇਹ ਐਲਾਨ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਸ਼ਹੀਦ ਭਗਤ ਸਿੰਘ ਜੀ ਦੇ ਨਾਂ ’ਤੇ ਇਕ ਸਟੇਟ ਐਵਾਰਡ, ਜੋ ਪਿਛਲੇ 7 ਸਾਲਾਂ ਤੋਂ ਬੰਦ ਸੀ, ਉਹ ਹੁਣ ਦੇਣਾ ਸ਼ੁਰੂ ਦਿੱਤਾ ਜਾਵੇਗਾ। ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ। ਇਸ ਪੁਰਸਕਾਰ ਲਈ 46 ਯੁਵਕਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਲਈ ਨੌਜਵਾਨ ਪੀੜ੍ਹੀ 30 ਨਵੰਬਰ ਤੱਕ ਅਪਲਾਈ ਕਰ ਸਕਦੀ ਹੈ। 

ਪੜ੍ਹੋ ਇਹ ਵੀ ਖ਼ਬਰ : ਪੱਟੀ ’ਚ ਰੂਹ ਕੰਬਾਊ ਵਾਰਦਾਤ: ਰਿਸ਼ਤੇਦਾਰੀ 'ਚ ਗਏ 2 ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ’ਤੇ ਲਏ ਇਸ ਫ਼ੈਸਲੇ ਦਾ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸੂਬੇ ਦੇ ਵਿਕਾਸ ਵਿੱਚ ਹਿੱਸੇਦਾਰ ਬਣਾਉਣ ਅਤੇ ਉਨ੍ਹਾਂ ਨੂੰ ਸਸ਼ਕਤੀਕਰਨ ਲਈ ਕਈ ਸਾਲਾਂ ਤੋਂ ਰੁਕੇ ਇਸ ਪੁਰਸਕਾਰ ਨੂੰ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਨੂੰ ਅੱਗੇ ਲਿਜਾਣ ਅਤੇ ਨੌਜਵਾਨਾਂ ਨੂੰ ਸੂਬੇ ਦੀ ਅਗਵਾਈ ਲਈ ਤਿਆਰ ਕਰਨ ਲਈ ਨਿਰੰਤਰ ਕੋਸ਼ਿਸ਼ਾਂ ਕਰ ਰਹੀ ਹੈ, ਜਿਸ ਦੇ ਸਿੱਟੇ ਵਜੋਂ ਇਹ ਵੱਡਾ ਫ਼ੈਸਲਾ ਲਿਆ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਮਗਰੋਂ ਭਿੱਖੀਵਿੰਡ ਦੇ ਸਕੂਲ ਨੇੜਿਓਂ ਮਿਲੀ ਨਸ਼ੇ 'ਚ ਧੁੱਤ ਕੁੜੀ, ਬਾਂਹ ’ਤੇ ਸਨ ਟੀਕੇ ਦੇ ਨਿਸ਼ਾਨ

ਭਗਤ ਸਿੰਘ ਹਰੇਕ ਕੰਮ ਲਈ ਹਮੇਸ਼ਾ ਅੱਗੇ ਰਹਿੰਦੇ ਸਨ। ਅੱਜ ਦੇ ਸਮੇਂ ’ਚ ਜਦੋਂ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਸ ਦਾ ਸਾਹਮਣਾ ਕਰਨ ਲਈ ਲੋਕਾਂ ਨੂੰ ਅੱਗੇ ਕਰ ਦਿੱਤਾ ਜਾਂਦਾ ਹੈ ਅਤੇ ਮੌਜਾਂ ਲੈਣ ਲਈ ਆਪ ਅੱਗੇ ਹੋ ਜਾਂਦੇ ਹਨ। ਸ਼ਹੀਦ ਭਗਤ ਸਿੰਘ ਦੀ ਭਾਰਤ ਨੂੰ ਆਜ਼ਾਦ ਕਰਵਾਉਣ ’ਚ ਬਹੁਤ ਅਹਿਮ ਭੂਮਿਕਾ ਰਹੀ ਹੈ ਪਰ ਅੱਜ ਦੇ ਸਮੇਂ ’ਚ ਸਾਡੀ ਨੌਜਵਾਨ ਪੀੜ੍ਹੀ ਆਪਣੀਆਂ ਮਾਂਵਾਂ ਦੇ ਗਹਿਣੇ ਅਤੇ ਜ਼ਮੀਨਾਂ ਵੇਚ ਕੇ ਅੰਗਰੇਜ਼ਾਂ ਦੇ ਮੁਲਕ ਜਾ ਰਹੇ ਹਨ। ਮਾਨ ਨੇ ਕਿਹਾ ਕਿ ਸਾਨੂੰ ਆਪਣੇ ਆਜ਼ਾਦੀ ਸੰਘਰਸ਼ ਦੇ ਯੋਧਿਆਂ ਤੋਂ ਪ੍ਰੇਰਣਾ ਲੈ ਕੇ, ਉਨ੍ਹਾਂ ਦੇ ਆਦਰਸ਼ਾਂ ਨੂੰ ਮੰਨ ਕੇ, ਉਨ੍ਹਾਂ ਦੇ ਸੁਫ਼ਨਿਆਂ ਦੇ ਭਾਰਤ ਦੀ ਉਸਾਰੀ ਕਰਨੀ ਚਾਹੀਦੀ ਹੈ। ਸ਼ਹੀਦਾਂ ਦੀਆਂ ਯਾਦਗਾਰਾਂ, ਉਨ੍ਹਾਂ ਦੇ ਨਾਂ ਉਤੇ ਥਾਵਾਂ ਤੇ ਸੰਸਥਾਵਾਂ ਦੇ ਨਾਮ ਰੱਖੇ ਜਾਣ ਨਾਲ ਸਾਨੂੰ ਪ੍ਰੇਰਣਾ ਮਿਲਦੀ ਹੈ ਤੇ ਫ਼ਰਜ਼ ਦਾ ਅਹਿਸਾਸ ਹੁੰਦਾ ਹੈ।

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਵਿਖੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੂੰ ਲੈ ਕੇ 2 ਧਿਰਾਂ ’ਚ ਹੋਈ ਖ਼ੂਨੀ ਝੜਪ, ਚੱਲੇ ਤੇਜ਼ਧਾਰ ਹਥਿਆਰ

ਭਗਵੰਤ ਮਾਨ ਨੇ ਕਿਹਾ ਕਿ ਜਦੋਂ ਵੀ ਮੈਨੂੰ ਕੋਈ ਪ੍ਰਾਪਤੀ ਮਿਲਦੀ ਜਾਂ ਮੈਂ ਕੋਈ ਨਵੀਂ ਗੱਡੀ ਲੈਂਦਾ ਸੀ, ਤਾਂ ਭਗਤ ਸਿੰਘ ਦੀ ਇਸ ਥਾਂ ’ਤੇ ਆ ਕੇ ਉਨ੍ਹਾਂ ਨੂੰ ਮੱਥਾ ਜ਼ਰੂਰ ਟੇਕਦਾ ਸੀ। ਸ. ਭਗਤ ਸਿੰਘ ਜੀ ਜਦੋਂ ਸ਼ਹੀਦ ਹੋਏ, ਉਨ੍ਹਾਂ ਦੀ ਉਮਰ 23 ਸਾਲ ਦੀ ਸੀ। ਉਨ੍ਹਾਂ ਦੇ ਅੰਦਰ ਬਹੁਤ ਜਜ਼ਬਾ ਸੀ।

ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

 


rajwinder kaur

Content Editor

Related News