ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਪੁੱਜੇ ਨਵਜੋਤ ਸਿੰਘ ਸਿੱਧੂ, ਹੋਇਆ ਭਰਵਾਂ ਸੁਆਗਤ (ਤਸਵੀਰਾਂ)
Tuesday, Jul 20, 2021 - 01:48 PM (IST)
ਖਟਕੜ ਕਲਾਂ (ਬਿਊਰੋ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਜ਼ਿਲ੍ਹਾ ਨਵਾਂ ਸ਼ਹਿਰ ਦੇ ਪਿੰਡ ਖਟਕੜ ਕਲਾਂ ਵਿਖੇ ਪਹੁੰਚੇ ਹਨ। ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਨਵਜੋਤ ਸਿੱਧੂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੀ ਸਮਾਦ ’ਤੇ ਨਤਮਸਤਕ ਹੋਏ, ਜਿਥੇ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ। ਇਸ ਮੌਕੇ ਪੈ ਰਹੇ ਮੀਂਹ ’ਚ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਲਈ ਵੱਡੀ ਗਿਣਤੀ ’ਚ ਪੁੱਜੇ ਆਗੂਆਂ ਅਤੇ ਲੋਕਾਂ ਨੇ ਫ਼ੁੱਲਾਂ ਦੀ ਵਰਖ਼ਾ ਕੀਤੀ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਨਵਜੋਤ ਸਿੱਧੂ ਬਣੇ ਪੰਜਾਬ ਕਾਂਗਰਸ ਦੇ 'ਨਵੇਂ ਪ੍ਰਧਾਨ', ਜਾਖੜ ਦੀ ਛੁੱਟੀ!
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਵਜੋਤ ਨੇ ਕਿਹਾ ਕਿ ਸ਼ਹੀਦ ਸਰਦਾਰ ਭਗਤ ਸਿੰਘ ਜੀ ਦੇ ਸਿਧਾਂਤਾਂ ’ਤੇ ਚਲਦਿਆ ਉਹ ਕਾਂਗਰਸ ਪਾਰਟੀ ਦੇ ਹਰ ਵਰਕਰ ਨੂੰ ਨਾਲ ਲੈ ਕੇ ਪੰਜਾਬ ਨੂੰ ਖੁਸ਼ਹਾਲ ਰਾਜ ਬਣਾਉਣ ਦੀ ਪੂਰੀ ਕੋਸ਼ਿਸ਼ ਕਰਨਗੇ। ਉਹ ਪੁੱਠੇ ਰਸਤੇ ਚਲਦੇ ਲੋਕਾਂ ਨੂੰ ਇਕ ਨਵੀਂ ਸੇਧ ਦੇ ਕੇ ਸਿੱਧੇ ਰਸਤੇ ਚੱਲਣ ਲਈ ਵੀ ਪ੍ਰੇਰਿਤ ਕਰਨਗੇ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਜੈਪੁਰ ਘੁੰਮਣ ਗਏ ਸਕੇ ਭੈਣ-ਭਰਾ ’ਤੇ ਡਿੱਗੀ ਅਸਮਾਨੀ ਬਿਜਲੀ, ਹੋਈ ਮੌਕੇ ’ਤੇ ਮੌਤ
ਇਸ ਮੌਕੇ ਨਵਜੋਤ ਸਿੱਧੂ ਦੇ ਨਾਲ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਵਰਿੰਦਰ ਢਿੱਲੋ, ਨਵਾਸ਼ਹਿਰ ਦੇ ਵਿਧਾਇਕ ਅੰਗਦ ਸਿੰਘ, ਬਲਾਚੌਰ ਦੇ ਵਿਧਾਇਕ ਦਰਸ਼ਣ ਲਾਲ ਮੰਗੂਪੁਰ, ਨਵੇਂ ਪ੍ਰਧਾਨ ਕੁਲਜੀਤ ਨਾਗਰਾ, ਵਿਧਾਇਕ ਰਾਜਕੁਮਾਰ ਵੇਰਕਾ, ਵਿਧਾਇਕ ਸੁਖਪਾਲ ਭੁੱਲਰ, ਵਿਧਾਇਕ ਇੰਦਰਬੀਰ ਭੁਲਾਰੀਆ, ਵਿਧਾਇਕ ਗੁਰਪ੍ਰੀਤ ਜੀ.ਪੀ., ਤਰਲੋਚਨ ਅਤੇ ਲਾਲੀ ਮਜੀਠੀਆ ਵਿਸ਼ੇਸ਼ ਤੌਰ ’ਤੇ ਮੌਜੂਦ ਹਨ।
ਪੜ੍ਹੋ ਇਹ ਵੀ ਖ਼ਬਰ - ਕੁੱਖੋ ਜੰਮੇ ਕਲਯੁੱਗੀ ਪੁੱਤ ਨੇ ਪੈਰਾਂ ’ਤੇ ਕਰੰਟ ਲੱਗਾ ਪਿਓ ਨੂੰ ਦਿੱਤੀ ਦਰਦਨਾਕ ਮੌਤ, ਫਿਰ ਰਾਤੋ-ਰਾਤ ਕਰ ਦਿੱਤਾ ਸਸਕਾਰ
ਨੋਟ - ਨਵਜੋਤ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ’ਤੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ