ਸ਼ਹੀਦ ਗੱਜਣ ਸਿੰਘ ਦੀ ਅੰਤਿਮ ਅਰਦਾਸ ''ਚ ਪੁੱਜੇ ਸਪੀਕਰ ਰਾਣਾ ਕੇ. ਪੀ., ਕਿਹਾ-ਸ਼ਹਾਦਤ ''ਤੇ ਹਮੇਸ਼ਾ ਸਾਨੂੰ ਰਹੇਗਾ ਮਾਣ

Saturday, Oct 23, 2021 - 05:52 PM (IST)

ਸ਼ਹੀਦ ਗੱਜਣ ਸਿੰਘ ਦੀ ਅੰਤਿਮ ਅਰਦਾਸ ''ਚ ਪੁੱਜੇ ਸਪੀਕਰ ਰਾਣਾ ਕੇ. ਪੀ., ਕਿਹਾ-ਸ਼ਹਾਦਤ ''ਤੇ ਹਮੇਸ਼ਾ ਸਾਨੂੰ ਰਹੇਗਾ ਮਾਣ

ਨੂਰਪੁਰਬੇਦੀ (ਸੱਜਣ ਸੈਣੀ, ਕੁਲਦੀਪ ਸ਼ਰਮਾ)- ਸ਼੍ਰੀਨਗਰ ਖੇਤਰ ਪੁੰਛ ਇਲਾਕੇ ਵਿੱਚ ਪਾਕਿਸਤਾਨੀ ਅਤਿਵਾਦੀਆਂ ਦੇ ਨਾਲ ਹੋਏ ਗਹਿਗੱਚ ਮੁਕਾਬਲੇ ਦੇ ਵਿੱਚ ਨੂਰਪੁਰਬੇਦੀ ਦੇ ਪਿੰਡ ਪਚਰੰਡਾ ਗੱਜਣ ਸਿੰਘ ਸ਼ਹੀਦ ਹੋ ਗਏ ਸਨ। ਅੱਜ ਗੱਜਣ ਸਿੰਘ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਇਸ ਮੌਕੇ  ਸ਼ਰਧਾਂਜਲੀ ਸਮਾਗਮ ਕੀਤਾ ਗਿਆ, ਜਿਸ ਵਿੱਚ ਇਲਾਕੇ ਦੇ ਸਮਾਜਿਕ ਧਾਰਮਿਕ ਅਤੇ ਰਾਜਨੀਤਿਕ ਲੋਕਾਂ ਵੱਲੋਂ ਸ਼ਿਰਕਤ ਕੀਤੀ ਗਈ।

ਪਿੰਡ ਦੇ ਵਿੱਚ ਹੋਏ ਇਸ ਧਾਰਮਿਕ ਸਮਾਗਮ ਦੇ ਵਿਚ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਰਾਗੀ ਸਿੰਘਾਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਅਤੇ ਉਸ ਉਪਰੰਤ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਗਈ ਅਤੇ ਗੱਜਣ ਸਿੰਘ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਜੋਦੜੀ ਕੀਤੀ ਗਈ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ 'ਤੇ ਬੋਲਦਿਆਂ ਵੱਖ-ਵੱਖ ਬੁਲਾਰਿਆਂ ਵੱਲੋਂ ਸ਼ਹੀਦ ਗੱਜਣ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਗੱਜਣ ਸਿੰਘ ਦੀ ਸ਼ਹਾਦਤ 'ਤੇ ਸਾਰੇ ਇਲਾਕੇ ਨੂੰ ਮਾਣ ਹੈ। ਗੱਜਣ ਸਿੰਘ ਨੇ ਨਾ ਸਿਰਫ਼ ਆਪਣੇ ਪਰਿਵਾਰ ਦਾ ਹੀ ਨਹੀਂ ਸਗੋਂ ਸਮੁੱਚੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਗੱਜਣ ਸਿੰਘ ਦਾ ਨਾਮ ਰਹਿੰਦੀ ਦੁਨੀਆਂ ਤਕ ਯਾਦ ਰੱਖਿਆ ਜਾਵੇਗਾ।  

ਰੋਪੜ ਟੋਲ ਪਲਾਜ਼ਾ 'ਤੇ ਧਰਨੇ 'ਚ ਸ਼ਾਮਲ ਹੋਏ ਮੁੱਖ ਮੰਤਰੀ ਚੰਨੀ, ਕਿਸਾਨਾਂ ਦੇ ਹੱਕ 'ਚ ਦਿੱਤਾ ਵੱਡਾ ਬਿਆਨ

PunjabKesari

ਸ਼ਹੀਦ ਦੇ ਪਰਿਵਾਰ ਨਾਲ ਗੱਲਬਾਤ ਕਰਦੇ ਹੋਏ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਦੀ ਹਰ ਸੰਭਵ ਸਹਾਇਤਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ। ਸੂਬੇ ਦੇ ਨੌਜਵਾਨਾਂ ਨੇ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ ਹਨ। ਉਨ੍ਹਾਂ ਨੇ ਮਾਤ ਭੂਮੀ ਨੂੰ ਕਿਸੇ ਵੀ ਬਾਹਰੀ ਤਾਕਤ ਤੋਂ ਬਚਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਸਾਡੇ ਇਲਾਕੇ ਨੂੰ ਸਦਾ ਇਹ ਮਾਣ ਰਹੇਗਾ ਕਿ ਇਸ ਧਰਤੀ 'ਤੇ ਅਜਿਹੇ ਪੁੱਤਰ ਨੇ ਜਨਮ ਲਿਆ, ਜਿਸ ਨੇ ਅਜਿਹੀ ਮਿਸਾਲ ਕਾਇਮ ਕੀਤੀ ਜ਼ੋ ਰਹਿੰਦੀ ਦੁਨੀਆ ਤੱਕ ਯਾਦ ਰੱਖੀ ਜਾਵੇਗੀ। ਅੱਜ ਸ਼ਹੀਦ ਗੱਜਣ ਸਿੰਘ ਹੋਰ ਨੌਜਵਾਨਾਂ ਲਈ ਪ੍ਰੇਰਨਾਸਰੋਤ ਬਣ ਗਿਆ ਹੈ।

ਇਹ ਵੀ ਪੜ੍ਹੋ: ਜੇਲ੍ਹਾਂ ’ਚੋਂ ਆਪਣਾ ਨੈੱਟਵਰਕ ਚਲਾ ਰਹੇ ਪੰਜਾਬ ਦੇ ਗੈਂਗਸਟਰ, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਤਸਵੀਰਾਂ

PunjabKesari

ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ਼ ਸਾਝਾ ਕੀਤਾ। ਵਿਸ਼ੇਸ ਗੱਲਬਾਤ ਕਰਦੇ ਹੋਏ ਰਾਣਾ ਕੇ. ਪੀ ਸਿੰਘ ਨੇ ਕਿਹਾ ਕਿ ਅੱਜ ਸ਼ਹੀਦ ਦੀ ਅੰਤਿਮ ਅਰਦਾਸ ਮੌਕੇ ਪਚਰੰਡਾ ਆ ਕੇ ਗੁਰੂ ਮਹਾਰਾਜ ਦੇ ਚਰਨਾ ਵਿਚ ਹਾਜ਼ਰੀ ਲਗਵਾਈ ਹੈ ਅਤੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ। ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਪਰਿਵਾਰ ਨੂੰ ਹਮੇਸ਼ਾ ਸੂਬਾ ਸਰਕਾਰ ਵਲੋਂ ਵਿਸ਼ੇਸ ਮਾਨ ਸਨਮਾਨ ਦਿੱਤਾ ਜਾਵੇਗਾ।

PunjabKesari

ਉੱਧਰ ਗੱਜਣ ਸਿੰਘ ਦੀ ਪਤਨੀ ਵੱਲੋਂ ਸਰਕਾਰ ਨੂੰ ਬੀਤੇ ਦਿਨੀਂ ਕਿਹਾ ਗਿਆ ਸੀ ਕਿ ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਕ੍ਰਿਕਟ ਮੈਚ ਨਹੀਂ ਹੋਣਾ ਚਾਹੀਦਾ ਹੈ ਕਿਉਂਕਿ ਇਕ ਪਾਸੇ ਭਾਰਤ ਦੇ ਨੌਜਵਾਨ ਸ਼ਹੀਦ ਹੋ ਰਹੇ ਹਨ ਤੇ ਦੂਜੇ ਪਾਸੇ ਪਾਕਿਸਤਾਨ  ਇਨ੍ਹਾਂ ਮੈਚਾਂ ਰਾਹੀਂ ਝੂਠੀ ਦੋਸਤੀ ਬਹੁਤ ਅੱਗੇ ਵਧਾਉਂਦਾ ਹੈ।  ਉਧਰ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਵੀ ਇਸ ਸ਼ਰਧਾਂਜਲੀ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ ਅਤੇ ਦੋਵਾਂ ਆਗੂਆਂ ਵੱਲੋਂ ਜਿੱਥੇ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ, ਉਥੇ ਹੀ ਸਰਕਾਰ ਵੱਲੋਂ ਕਿਸੇ ਵੱਡੇ ਨੁਮਾਇੰਦੇ ਦਾ ਇਸ ਮੌਕੇ 'ਤੇ ਨਾ ਪੁੱਜਣ 'ਤੇ ਅਫਸੋਸ ਵੀ ਜ਼ਾਹਿਰ ਕੀਤਾ ਗਿਆ। ਇਨ੍ਹਾਂ ਦੋਹਾਂ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਪਰਿਵਾਰ ਨੇ ਆਪਣੀਆਂ ਭਾਵਨਾਵਾਂ ਵਿਅਕਤ ਕਰਦਿਆਂ ਕਿਹਾ ਹੈ ਕਿ ਟੀ ਟਵੰਟੀ ਮੈਚ  ਜੋ ਕਿ ਭਾਰਤ ਤੇ ਪਾਕਿਸਤਾਨ ਦੇ ਵਿਚਕਾਰ ਚੱਲ ਰਹੇ ਹਨ ਉਨ੍ਹਾਂ ਨੂੰ ਕਰਾਉਣ ਤੋਂ ਪਹਿਲਾਂ ਹਾਲਾਤ ਜ਼ਰੂਰ ਘੋਖਣੇ ਚਾਹੀਦੇ ਹਨ। 

ਇਹ ਵੀ ਪੜ੍ਹੋ: ਕੈਪਟਨ ਨੇ ਸੋਨੀਆ ਗਾਂਧੀ ਨਾਲ ਅਰੂਸਾ ਆਲਮ ਦੀ ਤਸਵੀਰ ਕੀਤੀ ਸ਼ੇਅਰ, ਰੰਧਾਵਾ ਲਈ ਲਿਖੀ ਇਹ ਗੱਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News