ਸਰਕਾਰੀ ਸਨਮਾਨਾਂ ਨਾਲ ਸ਼ਹੀਦ ਹਰਦੀਪ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਦਾਈ, ਹਰ ਅੱਖ ਹੋਈ ਨਮ

Sunday, May 08, 2022 - 06:45 PM (IST)

ਸਰਕਾਰੀ ਸਨਮਾਨਾਂ ਨਾਲ ਸ਼ਹੀਦ ਹਰਦੀਪ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਦਾਈ, ਹਰ ਅੱਖ ਹੋਈ ਨਮ

ਹੁਸ਼ਿਆਰਪੁਰ/ਗੜ੍ਹਦੀਵਾਲਾ (ਵਰਿੰਦਰ ਪੰਡਿਤ)- ਅਰੁਣਾਚਲ ਪ੍ਰਦੇਸ਼ 'ਚ ਐੱਲ. ਏ. ਸੀ. ਨਾਲ ਦੇਸ਼ ਦੀ ਸੇਵਾ ਕਰਦੇ ਸ਼ਹੀਦ ਹੋਏ ਹੁਸ਼ਿਆਰਪੁਰ ਦੇ ਪਿੰਡ ਬਰਾਂਡਾ ਦੇ ਸੂਬੇਦਾਰ ਹਰਦੀਪ ਸਿੰਘ ਨੂੰ ਉਨ੍ਹਾਂ ਦੇ ਪਿੰਡ 'ਚ ਹੀ ਫ਼ੌਜੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਮ੍ਰਿਤਕ ਦੇਹ ਪਿੰਡ ਪੁੱਜਣ 'ਤੇ ਧਾਹਾਂ ਮਾਰਦਾ ਹੋਇਆ ਪਰਿਵਾਰ ਰੋਇਆ। ਅਤਿ ਗਮਗੀਨ ਮਾਹੌਲ ਵਿਚ ਹਰ ਅੱਖ ਨਮ ਨਜ਼ਰ ਆਈ। ਇਸ ਦੌਰਾਨ ਮੁੱਖ ਮੰਤਰੀ ਪੰਜਾਬ ਦੀ ਤਰਫੋਂ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।  

PunjabKesari

ਇਸ ਦੌਰਾਨ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ, ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਤੋਂ ਇਲਾਵਾ ਹੋਰ ਪਤਵੰਤਿਆਂ ਨੇ ਵੀ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਹੀਦ ਦੇ ਪਰਿਵਾਰ ਨਾਲ ਦੁੱਖ਼ ਦਾ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਪਰਿਵਾਰ ਨੂੰ ਕਦੇ ਵੀ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।  

ਇਹ ਵੀ ਪੜ੍ਹੋ: ਸਰਹੱਦ ਪਾਰ: ਪਿਓ ਬਣਿਆ ਹੈਵਾਨ, ਆਪਣੀ ਪਤਨੀ ਸਮੇਤ ਧੀ ਅਤੇ ਉਸ ਦੇ ਪ੍ਰੇਮੀ ਦਾ ਗੋਲ਼ੀਆਂ ਮਾਰ ਕੀਤਾ ਕਤਲ

PunjabKesari

ਉਨ੍ਹਾਂ ਕਿਹਾ ਕਿ ਸੂਬੇਦਾਰ ਹਰਦੀਪ ਸਿੰਘ ਇਕ ਬਹਾਦਰ ਯੋਧਾ ਸਨ ਅਤੇ ਕੌਮ ਉਨ੍ਹਾਂ ਦੀ ਮਹਾਨ ਕੁਰਬਾਨੀ ਲਈ ਹਮੇਸ਼ਾ ਉਨ੍ਹਾਂ ਦੀ ਰਿਣੀ ਰਹੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਮਿਲਟਰੀ, ਸਿਵਲ ਅਤੇ ਪੁਲਿਸ ਅਧਿਕਾਰੀਆਂ ਅਤੇ ਵੱਖ-ਵੱਖ ਖੇਤਰਾਂ ਦੇ ਪਤਵੰਤਿਆਂ ਨੇ ਵੀ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਗੌਰਤਲਬ ਹੈ ਕਿ ਸੂਬੇਦਾਰ ਹਰਦੀਪ ਸਿੰਘ 15 ਪੰਜਾਬ ਰੈਜੀਮੈਂਟ ਅਰੁਣਾਚਲ ਪ੍ਰਦੇਸ਼ ਵਿੱਚ ਤਾਇਨਾਤ ਸਨ, ਜੋ 6 ਮਈ ਨੂੰ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ।

ਇਹ ਵੀ ਪੜ੍ਹੋ: ਪੰਜਾਬ ਪੁਲਸ ਬਾਰੇ ਵੱਡਾ ਖ਼ੁਲਾਸਾ: ਖ਼ੁਦ ਅਧਿਕਾਰੀ ਨੇ ਕਰੀਬ 10 ਪੁਲਸ ਮੁਲਾਜ਼ਮਾਂ ਨੂੰ ਬਣਾ ਦਿੱਤਾ ਚਿੱਟੇ ਦਾ ਆਦੀ

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ: ਅਰੁਣਾਚਲ ਪ੍ਰਦੇਸ਼ ’ਚ ਹੁਸ਼ਿਆਰਪੁਰ ਦਾ ਜਵਾਨ ਸ਼ਹੀਦ, ਮਾਨ ਸਰਕਾਰ ਵੱਲੋਂ ਪਰਿਵਾਰ ਨੂੰ 1 ਕਰੋੜ ਦੀ ਮਦਦ ਦੇਣ ਦਾ ਐਲਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News