ਸ਼ਹੀਦ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ ਸੁਖਬੀਰ ਪਾਕਿ 'ਤੇ ਵਰ੍ਹੇ (ਵੀਡੀਓ)
Saturday, Feb 16, 2019 - 12:59 PM (IST)
ਮੋਗਾ (ਵਿਪਨ, ਅਮਿਤ ਸ਼ਰਮਾ)—ਪੁਲਵਾਮਾ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ 'ਚ ਪੰਜਾਬ ਦੇ ਮੋਗਾ ਜ਼ਿਲੇ ਦੇ ਕਸਬਾ ਕੋਟ ਈਸੇ ਖਾਂ ਦੇ ਨੇੜਲੇ ਪਿੰਡ ਘਲੋਟੀ ਖੁਰਦ ਦਾ ਨੌਜਵਾਨ ਜੈਮਲ ਸਿੰਘ ਵੀ ਸ਼ਾਮਲ ਹੈ, ਜੋ ਕੇਂਦਰੀ ਸੁਰੱਖਿਆ ਬਲ ਦੀ ਬੱਸ ਦਾ ਡਰਾਈਵਰ ਸੀ। ਇਸ ਹਮਲੇ 'ਚ ਸ਼ਹੀਦ ਹੋਏ ਜੈਮਲ ਸਿੰਘ ਦੀ ਖ਼ਬਰ ਜਿਉਂ ਹੀ ਪਿੰਡ ਘਲੋਟੀ ਖੁਰਦ ਪੁੱਜੀ ਤਾਂ ਚਾਰੇ ਪਾਸੇ ਮਾਤਮ ਛਾ ਗਿਆ।ਸ਼ਹੀਦ ਜੈਮਲ ਸਿੰਘ ਦੇ ਅੰਤਿਮ ਸਸਕਾਰ 'ਚ ਸੁਖਬੀਰ ਬਾਦਲ ਵੀ ਸ਼ਾਮਲ ਹੋਏ। ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਪਾਕਿਸਤਾਨ ਨੂੰ ਖਰੀਆਂ-ਖਰੀਆਂ ਸੁਣਾਈਆਂ। ਉਨ੍ਹਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਡਰਾਮੇਬਾਜ਼ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਨੇ ਭਾਰਤ ਦੀ ਪਿੱਠ 'ਚ, ਛਾਤੀ 'ਚ ਛੁਰਾ ਘੋਪਿਆ। ਹੈ।