ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ''ਤੇ ਫਿਰ ਡਿੱਗਿਆ ਦੁੱਖਾਂ ਦਾ ਪਹਾੜ
Friday, May 03, 2019 - 11:43 AM (IST)

ਸ਼੍ਰੀ ਆਨੰਦਪੁਰ ਸਾਹਿਬ (ਚੋਵੇਸ਼ ਲਟਾਵਾ)— ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਦੇਸ਼ ਦੀ ਸੇਵਾ ਕਰਦੇ ਹੋਏ ਸ਼ਹੀਦ ਹੋਏ ਰੂਪਨਗਰ ਜ਼ਿਲੇ ਦੇ ਪਿੰਡ ਰੌਲੀ ਦੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ 'ਤੇ ਇਕ ਵਾਰ ਫਿਰ ਮੁਸੀਬਤਾਂ ਦਾ ਪਹਾੜ ਡਿੱਗ ਗਿਆ ਹੈ। ਇਕ ਨੌਸ਼ਰਬਾਜ਼ ਨੇ ਪਰਿਵਾਰ ਨਾਲ ਡੇਢ ਲੱਖ ਦੀ ਠੱਗੀ ਮਾਰ ਦਿੱਤੀ। ਜਾਣਕਾਰੀ ਮੁਤਾਬਕ ਖੁਦ ਨੂੰ ਕੁਲਵਿੰਦਰ ਦਾ ਸਾਥੀ ਦੱਸ ਸੀ. ਆਰ. ਪੀ. ਐੱਫ. ਦਾ ਜਵਾਨ ਕੁਲਵਿੰਦਰ ਦੇ ਘਰ ਆਇਆ ਤੇ ਉਸ ਦੇ ਪਿਤਾ ਨਾਲ ਠੱਗੀ ਮਾਰ ਕੇ ਚਲਾ ਗਿਆ।
ਜਿਸ ਜਵਾਨ ਨੇ ਦੇਸ਼ ਦੀ ਰੱਖਿਆ ਲਈ ਜਾਨ ਦੇ ਦਿੱਤੀ, ਉਸ ਤੋਂ ਬਾਅਦ ਉਸ ਦਾ ਘਰ ਵੀ ਸੁਰੱਖਿਅਤ ਨਹੀਂ ਰਹੇਗਾ ਤੇ ਇਸ ਦੇਸ਼ ਵਿਚ ਅਜਿਹੇ ਅਘ੍ਰਿਤਘਣ ਲੋਕ ਮੌਜੂਦ ਹਨ ਜੋ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੀ ਲੁੱਟਣ ਤੋਂ ਗੁਰੇਜ਼ ਨਹੀਂ ਕਰਦੇ।