ਸ਼ਹੀਦ ਮਨਜਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਪੰਜਾਬ ਦੇ ਖਜਾਨਾ ਮੰਤਰੀ

Friday, Nov 24, 2017 - 06:06 PM (IST)

ਸ਼ਹੀਦ ਮਨਜਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਪੰਜਾਬ ਦੇ ਖਜਾਨਾ ਮੰਤਰੀ

ਮਾਨਸਾ (ਸੰਜੀਪ ਮਿੱਤਲ, ਅਮਰਜੀਤ) — ਮਾਨਸਾ ਜ਼ਿਲੇ ਦੇ ਪਿੰਡ ਬਣਾਵਾਲੀ ਦੇ ਮਨਜਿੰਦਰ ਸਿੰਘ ਜੋ ਜੰਮੂ 'ਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋ ਗਏ ਸਨ, ਉਨ੍ਹਾਂ ਦਾ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਨਾਮਲੀ 'ਚ ਆਯੋਜਿਤ ਕੀਤਾ ਗਿਆ, ਜਿਸ 'ਚ ਪੰਜਾਬ ਸਰਕਾਰ ਵਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਮਨਪ੍ਰੀਤ ਬਾਦਲ ਨੇ ਮਨਜਿੰਦਰ ਸਿਘ ਦੀ ਸ਼ਹਾਦਤ ਨੂੰ ਸਲਾਮ ਕੀਤਾ। ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਸ਼ਹੀਦ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਤੇ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼ਹੀਦ ਦੀ ਯਾਦ 'ਚ ਸਕੂਲ ਖੋਲ੍ਹਿਆ ਜਾਵੇਗਾ ਤੇ ਇਸ ਦੇ ਲਈ ਜਲਦ ਹੀ 25 ਲੱਖ ਰੁਪਏ ਦੀ ਪਹਿਲੀ ਕਿਸ਼ਤ ਦਿੱਤੀ ਜਾਵੇਗੀ। ਮਨਪ੍ਰੀਤ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਤੇ ਸ਼ਹੀਦ ਦੇ ਪਰਿਵਾਰ ਦੇ ਬੱਚਿਆਂ ਨੂੰ ਮੁਫਤ ਸਿੱਖਿਆ ਦੀ ਸੁਵਿਧਾ ਵੀ ਦਿੱਤੀ ਜਾਵੇਗੀ। 
ਦੂਜੇ ਪਾਸੇ ਸ਼ਹੀਦ ਮਨਜਿੰਦਰ ਸਿੰਘ ਦੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵਲੋਂ ਸ਼ਹੀਦ ਦੇ ਪਰਿਵਾਰ ਤੇ ਪਿੰਡ ਦੇ ਲਈ ਜੋ ਸਹਾਇਤਾ ਦਿੱਤੀ, ਉਸ ਦਾ ਧੰਨਵਾਦ ਕੀਤਾ ਹੈ। ਪਿੰਡ ਦੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਜੋ ਸ਼ਹੀਦ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਹੈ, ਉਸ ਨੂੰ ਜਲਦ ਅਮਲੀ ਜਾਮਾ ਪਹਿਨਾਇਆ ਜਾਵੇ। 


Related News