ਭੈਣਾਂ ਨੇ ਸਿਹਰਾ ਸਜਾ ਕੇ ਸ਼ਹੀਦ ਮਨਜੀਤ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਭੁੱਬਾਂ ਮਾਰ ਰੋਇਆ ਪਰਿਵਾਰ

Monday, Nov 01, 2021 - 07:59 PM (IST)

ਭੈਣਾਂ ਨੇ ਸਿਹਰਾ ਸਜਾ ਕੇ ਸ਼ਹੀਦ ਮਨਜੀਤ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਭੁੱਬਾਂ ਮਾਰ ਰੋਇਆ ਪਰਿਵਾਰ

ਦਸੂਹਾ (ਅਮਰੀਕ, ਝਾਵਰ)- ਜੰਮੂ-ਕਸ਼ਮੀਰ ਦੇ ਰਾਜੌਰੀ ਵਿਚ ਡਿਊਟੀ ਦੌਰਾਨ ਬੰਬ ਧਮਾਕੇ ਵਿਚ ਸ਼ਹੀਦ ਹੋਏ ਦਸੂਹਾ ਅਧੀਨ ਆਉਂਦੇ ਪਿੰਡ ਖੇੜਾ ਕੋਟਲੀ ਦੇ ਰਹਿਣ ਵਾਲੇ ਫ਼ੌਜੀ ਨੌਜਵਾਨ ਮਨਜੀਤ ਸਿੰਘ ਸਾਬੀ ਦਾ ਅੱਜ ਉਸ ਦੇ ਜੱਦੀ ਪਿੰਡ ਵਿਚ ਹੀ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਅੱਜ ਸਵੇਰੇ ਕਰੀਬ 11 ਵਜੇ ਜਿਵੇਂ ਹੀ ਸ਼ਹੀਦ ਮਨਜੀਤ ਸਿੰਘ ਸਾਬੀ ਦੀ ਮ੍ਰਿਤਕ ਦੇਹ ਪਿੰਡ ਵਿਚ ਪਹੁੰਚੀ ਤਾਂ ਹਰ ਇਕ ਪਿੰਡ ਵਾਸੀ ਦੀਆਂ ਅੱਖਾਂ ਨੰਮ ਹੋ ਗਈਆਂ ਅਤੇ ਹਰ ਇਕ ਦੀ ਅੱਖ ਵਿਚੋਂ ਹੰਝੂ ਵਹਿ ਰਹੇ ਸਨ ਅਤੇ ਪੂਰਾ ਅਸਮਾਨ 'ਸ਼ਹੀਦ ਮਨਜੀਤ ਸਿੰਘ ਅਮਰ ਰਹੇ' ਦੇ ਨਾਅਰਿਆਂ ਨਾਲ ਗੂੰਜ ਉਠਿਆ। ਇਸ ਮੌਕੇ ਭੈਣਾਂ ਨੇ ਵੀਰ ਦੇ ਸਿਰ ਉੱਤੇ ਸਿਹਰਾ ਬੰਨ੍ਹ ਕੇ ਮਨਜੀਤ ਸਿੰਘ ਨੂੰ ਅੰਤਿਮ ਵਿਦਾਇਗੀ ਦਿੱਤੀ।

ਇਹ ਵੀ ਪੜ੍ਹੋ: ਦਸੂਹਾ ਦਾ ਫ਼ੌਜੀ ਨੌਜਵਾਨ ਰਾਜੌਰੀ ਦੇ ਨੌਸ਼ਹਿਰਾ 'ਚ ਸ਼ਹੀਦ, ਇਕ ਮਹੀਨੇ ਬਾਅਦ ਛੁੱਟੀ 'ਤੇ ਆਉਣਾ ਸੀ ਘਰ

PunjabKesari

ਜਾਣਕਾਰੀ ਮੁਤਾਬਕ ਸ਼ਹੀਦ ਮਨਜੀਤ ਸਿੰਘ ਕਰੀਬ 5 ਸਾਲ ਪਹਿਲਾਂ ਹੀ ਭਾਰਤੀ ਫ਼ੌਜ ਵਿਚ ਭਰਤੀ ਹੋਇਆ ਸੀ ਅਤੇ ਦੀਵਾਲੀ ਤੋਂ ਇਕ ਦਿਨ ਪਹਿਲਾਂ ਹੀ ਉਸ ਨੇ ਛੁੱਟੀ ਲੈ ਕੇ ਘਰ ਆਉਣਾ ਸੀ। ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਸ਼ਹੀਦ ਮਨਜੀਤ ਸਿੰਘ ਸਾਬੀ ਦੀ ਮੰਗਣੀ ਹੋ ਚੁੱਕੀ ਸੀ ਅਤੇ ਕੁਝ ਸਮੇਂ ਤੱਕ ਉਸ ਦੇ ਵਿਆਹ ਦੀ ਤਾਰੀਖ਼ ਤੈਅ ਕੀਤੀ ਜਾਣੀ ਸੀ। 

PunjabKesari

ਸ਼ਹੀਦ ਮਨਜੀਤ ਸਿੰਘ 4 ਭੈਣਾਂ ਅਤੇ 2 ਭਰਾਂ ਤੋਂ ਛੋਟਾ ਸੀ ਅਤੇ ਘਰ ਵਿਚ ਬਜ਼ੁਰਗ ਮਾਂ ਬਾਪ ਹਨ। ਇਸ ਮੌਕੇ ਹਲਕਾ ਵਿਧਾਇਕ ਅਰੁਣ ਕੁਮਾਰ ਮਿੱਕੀ ਡੋਗਰਾ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐੱਸ. ਐੱਸ. ਪੀ. ਕੁਲਵੰਤ ਸਿੰਘ ਹੀਰ ਸਮੇਤ ਫ਼ੌਜ ਅਤੇ ਅਧਿਕਾਰੀ ਵੀ ਮੌਜੂਦ ਸਨ।

PunjabKesari

ਸ਼ਹੀਦ ਮਨਜੀਤ ਸਿੰਘ ਦੀ ਸ਼ਹੀਦੀ 'ਤੇ ਪੰਜਾਬ ਸਰਕਾਰ ਵਲੋਂ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗਰਾਂਟ ਅਤੇ ਪਰਿਵਾਰ ਵਿਚੋਂ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ: ਕੌਂਸਲਰਾਂ ਨੇ CM ਚੰਨੀ ਕੋਲੋਂ ਮੰਗੀ 50 ਹਜ਼ਾਰ ਰੁਪਏ ਮਹੀਨਾ ਤਨਖ਼ਾਹ, ਨਾਲ ਰੱਖੀ ਇਕ ਇਹ ਮੰਗ

PunjabKesari

PunjabKesari

PunjabKesari

PunjabKesari

PunjabKesari

PunjabKesari

 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News