ਪਿੰਡ ਠੀਕਰੀਵਾਲਾ ਵਿਖੇ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਹਵੇਲੀ ਨਵੇਂ ਨਿਰਮਾਣ ਦਾ ਰੱਖੀ ਨੀਂਹ
Sunday, Jul 13, 2025 - 06:58 PM (IST)

ਮਹਿਲ ਕਲਾਂ (ਹਮੀਦੀ) : ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡਾਂ ਵਿੱਚ ਸ਼ਹੀਦਾਂ ਦੀਆਂ ਯਾਦਗਾਰਾਂ ਅਤੇ ਗੇਟਾਂ ਦੀ ਨਿਰਮਾਣੀ ਲਈ ਕਰੋੜਾਂ ਰੁਪਏ ਖਰਚ ਕਰਕੇ ਸ਼ਹੀਦਾਂ ਨੂੰ ਸਤਿਕਾਰ ਦੇ ਰਹੀ ਹੈ। ਇਹ ਵਿਚਾਰ ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ, ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਅਤੇ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਹਲਕੇ ਦੇ ਇਤਿਹਾਸਿਕ ਪਿੰਡ ਠੀਕਰੀਵਾਲਾ ਵਿਖੇ ਰੱਖੇ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੇ। ਉਹ ਇੱਥੇ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਹਵੇਲੀ ਦੇ ਨਵੇਂ ਸਿਰੇ ਨਿਰਮਾਣ ਦੀ ਨੀਂਹ ਰੱਖਣ ਮੌਕੇ ਆਏ ਸਨ।
ਪੰਜਾਬ ਸਰਕਾਰ ਵੱਲੋਂ ਇਸ ਪ੍ਰਾਜੈਕਟ ਦੀ ਪਹਿਲੀ ਕਿਸ਼ਤ ਵਜੋਂ 20 ਲੱਖ ਰੁਪਏ ਦੀ ਰਕਮ ਪਿੰਡ ਪੰਚਾਇਤ ਖਾਤੇ ਵਿੱਚ ਭੇਜੀ ਗਈ ਹੈ। ਇਸ ਮੌਕੇ ਵਿਧਾਇਕ ਪੰਡੋਰੀ ਨੇ ਇੱਟਾਂ ਰੱਖ ਕੇ ਨਵੇਂ ਨਿਰਮਾਣ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਫੰਡ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਰਜਾ ਮੰਡਲ ਲਹਿਰ ਦੇ ਮੋਢੀ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨਾਲ ਹੋਏ ਵਾਅਦੇ ਨੂੰ ਪੂਰਾ ਕਰਨ ਲਈ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਭਾਵੇਂ ਪਿੰਡਾਂ ਲਈ ਕੁਝ ਗਰਾਂਟਾਂ ਦਿੱਤੀਆਂ, ਪਰ ਕਦੇ ਵੀ ਸ਼ਹੀਦ ਸੇਵਾ ਸਿੰਘ ਦੀ ਲੰਮੇ ਸਮੇਂ ਤੋਂ ਖੰਡਰ ਪਈ ਹਵੇਲੀ ਦੇ ਨਵੇਂ ਸਿਰੇ ਨਿਰਮਾਣ ਲਈ ਕੋਈ ਫੰਡ ਜਾਰੀ ਨਹੀਂ ਕੀਤਾ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਮਨਜ਼ੂਰ ਕਰਦਿਆਂ ਇਹ ਪਹਿਲੀ ਕਿਸ਼ਤ ਜਾਰੀ ਕੀਤੀ ਹੈ।
ਵਿਧਾਇਕ ਪੰਡੋਰੀ ਨੇ ਇਹ ਭਰੋਸਾ ਵੀ ਦਿੱਤਾ ਕਿ ਹਵੇਲੀ ਦੇ ਨਿਰਮਾਣ 'ਤੇ ਹੋਰ ਜਿੰਨਾ ਵੀ ਫੰਡ ਖਰਚ ਹੋਵੇਗਾ, ਉਹ ਸਾਰਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਭਗਵੰਤ ਮਾਨ ਦੀ ਸਰਕਾਰ ਹਲਕਾ ਮਹਿਲ ਕਲਾਂ ਦੇ ਪਿੰਡਾਂ ਨੂੰ ਨਮੂਨੇ ਦੇ ਪਿੰਡ ਬਣਾਉਣ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਨਾਲ ਵਿਕਾਸ ਕਾਰਜ ਕਰਵਾਏਗੀ। ਉਨ੍ਹਾਂ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਅਤੇ ਲੋਕਾਂ ਨੂੰ ਆਪਣੀ ਸਰਕਾਰ ਦਾ ਸਹਿਯੋਗ ਦੇ ਕੇ ਪਿੰਡਾਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅੱਗੇ ਆਉਣ ਦੀ ਅਪੀਲ ਕੀਤੀ। ਇਸ ਮੌਕੇ ਪਿੰਡ ਠੀਕਰੀਵਾਲਾ ਦੇ ਸਰਪੰਚ ਕਿਰਨਜੀਤ ਸਿੰਘ ਹੈਪੀ ਅਤੇ ਆਮ ਆਦਮੀ ਪਾਰਟੀ ਆਗੂ ਜਸਪ੍ਰੀਤ ਹੈਪੀ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਮੈਂਬਰਾਂ ਅਤੇ ਪਾਰਟੀ ਵਲੰਟੀਅਰਾਂ ਨੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਿਰਪਾਉ ਭੇਟ ਕਰਕੇ ਸੰਮਾਨਿਤ ਕੀਤਾ।
ਇਸ ਮੌਕੇ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਸਰਪੰਚ ਸੁਖਵਿੰਦਰਦਾਸ ਬਾਵਾ ਕੁਰੜ, ਪੀਏ ਬਿੰਦਰ ਸਿੰਘ ਖਾਲਸਾ, ਬਲਾਕ ਪ੍ਰਧਾਨ ਗੁਰਜੀਤ ਸਿੰਘ ਧਾਲੀਵਾਲ, ਸੀਨੀਅਰ ਆਗੂ ਡਾ. ਦਰਸ਼ਨ ਸਿੰਘ ਠੀਕਰੀਵਾਲਾ, ਮਨਜੀਤ ਸਿੰਘ ਸਹਿਜੜਾ, ਯਾਦਵਿੰਦਰ ਸਿੰਘ ਛਾਪਾ ਤੇ ਹੋਰ ਪਿੰਡ ਵਾਸੀ ਅਤੇ ਆਮ ਆਦਮੀ ਪਾਰਟੀ ਵਲੰਟੀਅਰ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e