ਚੋਣਾਂ ''ਚ ਸ਼ਹੀਦਾਂ ਨੂੰ ਭੁੱਲੀਆਂ ਸਿਆਸੀ ਪਾਰਟੀਆਂ (ਵੀਡੀਓ)

Thursday, May 16, 2019 - 10:46 AM (IST)

ਫਿਰੋਜ਼ਪੁਰ (ਸੰਨੀ ਚੋਪੜਾ) - ਪੰਜਾਬ 'ਚ 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰਿਆਂ ਹੀ ਸਿਆਸੀ ਪਾਰਟੀਆਂ ਆਪੋ-ਆਪਣੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨ 'ਚ ਰੁੱਝੀਆਂ ਹੋਈਆਂ ਹਨ। ਉਕਤ ਪਾਰਟੀਆਂ ਪ੍ਰਚਾਰ ਦੌਰਾਨ ਜਿੰਨਾ ਦੇਸ਼ ਭਗਤਾਂ ਦੀ ਕੁਰਬਾਨੀ ਕਾਰਨ ਸਾਨੂੰ ਆਜ਼ਾਦੀ ਮਿਲੀ ਹੈ, ਉਨ੍ਹਾਂ ਨੂੰ ਯਾਦ ਕਰਨਾ ਹੀ ਭੁੱਲ ਗਈਆਂ ਹਨ। ਦੱਸ ਦੇਈਏ ਕਿ 15 ਮਈ 1907 ਨੂੰ ਸ਼ਹੀਦ ਭਗਤ ਸਿੰਘ ਦੇ ਸਾਥੀ ਅਤੇ ਉਨ੍ਹਾਂ ਨਾਲ ਸ਼ਹੀਦੀ ਦਾ ਜਾਮ ਪੀਣ ਵਾਲੇ ਸ਼ਹੀਦ ਸੁਖਦੇਵ ਦਾ ਜਨਮ ਦਿਨ ਹੈ। ਇਸ ਦੌਰਾਨ ਜਦੋਂ ਫਿਰੋਜ਼ਪੁਰ ਦੇ ਹੁਸੈਨੀਵਾਲਾ ਕੌਮਾਂਤਰੀ ਸਰਹੱਦ 'ਤੇ ਸਥਿਤ ਸ਼ਹੀਦ ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸਮਾਧੀ ਸਥਲ ਦਾ ਦੌਰਾ ਕੀਤਾ ਤਾਂ ਦੇਖਿਆ ਕਿ ਉਨ੍ਹਾਂ ਦੀ ਸ਼ਹੀਦੀ ਸਮਾਗਮ ਨੂੰ ਲੈ ਕੇ ਕੋਈ ਇੰਤਜ਼ਾਮ ਨਹੀਂ ਸਨ। 

ਇਸ ਤੋਂ ਇਲਾਵਾ ਉਨ੍ਹਾਂ ਦੇ ਸਮਾਧੀ ਸਥਾਨ 'ਤੇ ਸ਼ਰਧਾ ਦੇ ਫੁੱਲ ਭੇਂਟ ਕਰਨ ਕੋਈ ਸਰਕਾਰੀ ਅਫਸਰ ਤੱਕ ਵੀ ਨਹੀਂ ਪੁੱਜਾ। ਸਮਾਧੀ ਸਥਲ ਦੇ ਆਲੇ ਦੁਆਲੇ ਬਣਿਆ ਸਰੋਵਰ ਸੁੱਕਾ ਪਿਆ ਸੀ ਅਤੇ ਉਥੇ ਸਾਫ-ਸਫਾਈ ਦੇ ਕੋਈ ਪੁਖਤਾ ਪ੍ਰਬੰਧ ਨਹੀਂ ਸਨ। ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਨੂੰ ਸ਼ਹੀਦਾਂ ਦਾ ਸ਼ਹਿਰ ਕਿਹਾ ਜਾਂਦਾ ਹੈ ਅਤੇ ਸ਼ਹੀਦਾਂ ਦੇ ਨਾਂ 'ਤੇ ਵੋਟਾਂ ਮੰਗਣ ਵਾਲੇ ਇਨ੍ਹਾਂ ਸਿਆਸੀ ਲੀਡਰਾਂ ਨੂੰ ਸ਼ਹੀਦਾਂ ਦੇ ਜਨਮ ਦਿਹਾੜੇ ਹੀ ਯਾਦ ਨਹੀਂ।


author

rajwinder kaur

Content Editor

Related News