ਲੁਧਿਆਣਾ ਦੇ ਨੌਘਰਾ ਵਿਖੇ ਮਨਾਇਆ ਗਿਆ ਸ਼ਹੀਦ ਸੁਖਦੇਵ ਦਾ ਜਨਮ ਦਿਹਾੜਾ

05/15/2020 1:34:47 PM

ਲੁਧਿਆਣਾ (ਨਰਿੰਦਰ) : ਪੂਰੀ ਦੁਨੀਆ 'ਚ ਸ਼ੁੱਕਰਵਾਰ ਨੂੰ ਸ਼ਹੀਦ ਸੁਖਦੇਵ ਸਿੰਘ ਥਾਪਰ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਰਾਜਗੁਰੂ ਦੇ ਨਾਲ ਸ਼ਹੀਦ ਸੁਖਦੇਵ ਨੇ ਵੀ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦੇ ਦਿੱਤੀ ਸੀ। ਲੁਧਿਆਣਾ ਦੇ ਨੌਘਰਾ ਵਿਖੇ ਸੁਖਦੇਵ ਥਾਪਰ ਦਾ ਜੱਦੀ ਘਰ ਹੈ, ਜਿੱਥੇ ਉਨ੍ਹਾਂ ਨੇ ਆਪਣਾ ਬਚਪਨ ਬਿਤਾਇਆ ਸੀ। ਅੱਜ ਇਸੇ ਥਾਂ 'ਤੇ ਸੁਖਦੇਵ ਥਾਪਰ ਦੇ ਪਰਿਵਾਰਕ ਮੈਂਬਰਾਂ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਅਤੇ ਕੌਂਸਲਰ ਮਮਤਾ ਆਸ਼ੂ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਉਨ੍ਹਾਂ ਵੱਲੋਂ ਸ਼ਹੀਦ ਸੁਖਦੇਵ ਨੂੰ ਨਮਨ ਕੀਤਾ ਗਿਆ। ਇਸ ਦੌਰਾਨ ਲੁਧਿਆਣਾ 'ਚ ਕੋਰੋਨਾ ਵਾਇਰਸ ਕਰਕੇ ਸ਼ਹੀਦ ਹੋਏ ਏ. ਸੀ. ਪੀ. ਕੋਹਲੀ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ।

ਇਸ ਦੌਰਾਨ ਸੁਖਦੇਵ ਥਾਪਰ ਮੈਮੋਰੀਅਲ ਟਰੱਸਟ ਦੇ ਚੇਅਰਮੈਨ ਅਸ਼ੋਕ ਥਾਪਰ ਨੇ ਕਿਹਾ ਕਿ ਹਰ ਸਾਲ ਇੱਥੇ ਵੱਡੀ ਤਦਾਦ 'ਚ ਸਮਾਗਮ ਮਨਾਏ ਜਾਂਦੇ ਹਨ ਪਰ ਇਸ ਵਾਰ ਮਹਾਂਮਾਰੀ ਕਾਰਨ ਬਹੁਤਾ ਇਕੱਠ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਹਵਨ ਯੱਗ ਕਰਵਾਇਆ ਗਿਆ ਹੈ ਅਤੇ ਸ਼ਹੀਦ ਸੁਖਦੇਵ ਥਾਪਰ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਏ. ਸੀ. ਪੀ. ਕੋਹਲੀ ਨੇ ਵੀ ਇਸ ਮਹਾਂਮਾਰੀ ਨਾਲ ਲੜਦਿਆਂ ਆਪਣੀ ਜਾਨ ਦਿੱਤੀ ਹੈ ਅਤੇ ਉਨ੍ਹਾਂ ਨੂੰ ਵੀ ਯਾਦ ਕੀਤਾ ਜਾ ਰਿਹਾ ਹੈ ਨਾਲ ਹੀ ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੀ ਲੁਧਿਆਣਾ ਤੋਂ ਕੌਂਸਲਰ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਨੇ ਵੀ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਕਰਕੇ ਹੀ ਅੱਜ ਅਸੀਂ ਆਜ਼ਾਦ ਹਿੰਦੋਸਤਾਨ 'ਚ ਸਾਹ ਲੈਣ ਦੇ ਨਾਇਕ ਬਣੇ ਹਾਂ, ਇਸ ਕਰਕੇ ਇਨ੍ਹਾਂ ਇੰਡੀਆ ਕੁਰਬਾਨੀਆਂ ਨੂੰ ਯਾਦ ਰੱਖਣਾ ਅਤੇ ਇਨ੍ਹਾਂ ਦੇ ਜਨਮ ਦਿਵਸ ਨੂੰ ਰਲ-ਮਿਲ ਕੇ ਮਨਾਉਣ ਦਾ ਸਾਡਾ ਸਾਰਿਆਂ ਦਾ ਕਰਤੱਵ ਬਣਦਾ ਹੈ।


Babita

Content Editor

Related News