ਸ਼ਹੀਦ ਊਧਮ ਸਿੰਘ ਨੂੰ ਬਣਦਾ ਅਸਲ ਸਨਮਾਨ ਦੇਣਾ ਭੁੱਲਿਆ ਜਲੰਧਰ ਨਗਰ ਨਿਗਮ, ਜਾਣੋ ਕਿਵੇਂ

12/26/2020 2:31:24 PM

ਜਲੰਧਰ (ਜਤਿੰਦਰ ਚੋਪੜਾ)— ਮਹਾਨਗਰ ਜਲੰਧਰ ਸ਼ਹਿਰ ਦਾ ਨਗਰ ਨਿਗਮ ਉਸ ਸਮੇਂ ਸ਼ਹੀਦਾਂ ਦਾ ਸਨਮਾਨ ਕਰਨਾ ਭੁੱਲ ਗਿਆ ਜਦੋਂ ਅੱਜ ਸ਼ਹੀਦ ੳੂਧਮ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਰਧਾਂਜਲੀ ਦੇਣ ਵਾਲੇ ਲੋਕਾਂ ਵੱਲੋਂ ਸਾਫ਼-ਸਫ਼ਾਈ ਦੀ ਪੋਲ ਖੋਲ੍ਹੀ ਗਈ। ਸ਼ਹੀਦ ਊਧਮ ਸਿੰਘ ਦੀ ਮੂਰਤੀ ਗੰਦਗੀ ’ਚ ਘਿਰੀ ਹੋਈ ਵਿਖਾਈ ਦਿੱਤੀ ਅਤੇ ਨਗਰ ਨਿਗਮ ਪ੍ਰਸ਼ਾਸਨ ਦਾ ਇਸ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ। 

ਇਹ ਵੀ ਪੜ੍ਹੋ : ਸਾਲ 2020 ਪੰਜਾਬ ’ਚ ਇਨ੍ਹਾਂ ਪਰਿਵਾਰਾਂ ਨੂੰ ਦੇ ਗਿਆ ਵੱਡੇ ਦੁੱਖ, ਜਬਰ-ਜ਼ਿਨਾਹ ਦੀਆਂ ਘਟਨਾਵਾਂ ਨੇ ਵਲੂੰਧਰੇ ਦਿਲ

ਇਥੇ ਦੱਸ ਦਈਏ ਕਿ ਜਦੋਂ ਵੀ ਕਿਸੇ ਮਹਾਨ ਸ਼ਖਸ਼ੀਅਤ ਦਾ ਜਨਮ ਦਿਹਾੜਾ ਆਉਂਦਾ ਹੈ ਤਾਂ ਚੌਕਾਂ ’ਚ ਲੱਗੇ ਬੁੱਤਾਂ ਨੂੰ ਲੈ ਕੇ ਨਗਰ ਨਿਗਮ ਵੱਲੋਂ ਪਹਿਲਾਂ ਸਫ਼ਾਈ ਕਰਵਾਈ ਜਾਂਦੀ ਹੈ, ਜਿਸ ਲਈ ਇਕ ਸਪੈਸ਼ਲ ਪੌੜੀ ਦੀ ਵਿਵਸਥਾ ਵੀ ਕੀਤੀ ਹੋਈ ਹੈ ਪਰ ਇਸ ਵਾਰ ਜਲੰਧਰ ਨਗਰ ਨਿਗਮ ਸ਼ਹੀਦ ਊਧਮ ਸਿੰਘ ਦੀ ਮੂਰਤੀ ਦੀ ਸਫ਼ਾਈ ਕਰਵਾਉਣਾ ਹੀ ਭੁੱਲ ਗਿਆ। ਦਰਅਸਲ ਜਦੋਂ ਸਵੇਰੇ ਲੋਕ ਸ਼ਹੀਦ ਊਧਮ ਸਿੰਘ ਦੇ ਬੁੱਤ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਤਾਂ ਉਥੇ ਗੰਦਗੀ ਨੂੰ ਵੇਖ ਕਾਫ਼ੀ ਰੋਸ ਜ਼ਾਹਰ ਕੀਤਾ। 

ਇਹ ਵੀ ਪੜ੍ਹੋ : UAE ਤੋਂ ਆਏ ਮੁੰਡੇ ’ਤੇ ਚੜਿ੍ਹਆ ਕਿਸਾਨੀ ਰੰਗ, ਧਰਨੇ ’ਚ ਸ਼ਾਮਲ ਹੋਣ ਲਈ ਰੱਦ ਕੀਤਾ ਆਪਣਾ ਵਿਆਹ

ਜਗਦੀਸ਼ ਰਾਜਾ ਦੇ ਵਾਰਡ ’ਚ ਲੱਗੀ ਹੈ ਸ਼ਹੀਦ ਊਧਮ ਸਿੰਘ ਦੀ ਮੂਰਤੀ 
ਇਥੇ ਦੱਸਣਯੋਗ ਹੈ ਕਿ ਸ਼ਹੀਦ ਊਧਮ ਸਿੰਘ ਨਗਰ ਸਥਿਤ ਸ਼ਹੀਦ ਊਧਮ ਸਿੰਘ ਪਾਰਕ ਮੇਅਰ ਜਗਦੀਸ਼ ਰਾਜਾ ਦੇ ਵਾਰਡ ਖੇਤਰ ਦਾ ਹਿੱਸਾ ਹੈ। ਇਥੇ ਵੀ ਨਗਰ ਨਿਗਮ ਦੇ ਅਫ਼ਸਰਾਂ ਨੇ ਲਾਪਰਵਾਹੀ ਵਿਖਾਈ। 

ਇਸ ਸੁਸਾਇਟੀ ਨੇ ਕੀਤੀ ਸਾਫ਼-ਸਫ਼ਾਈ
ਲਵਪ੍ਰੀਤ ਸਿੰਘ ਫਤਿਹ ਸੋਸਾਇਟੀ ਦੇ ਪ੍ਰਧਾਨ ਲਵਪ੍ਰੀਤ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਵੇਰੇ ਆ ਕੇ ਖ਼ੁਦ ਹੀ ਸ਼ਹੀਦ ਊਧਮ ਸਿੰਘ ਨਗਰ ਦੇ ਪਾਰਕ ’ਚ ਸਥਿਤ ਸ਼ਹੀਦ ਦੇ ਬੁੱਤ ਦੀ ਸਫ਼ਾਈ ਕਰਵਾਈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਨੇ ਸ਼ਹੀਦ ਊਧਮ ਸਿੰਘ ਪਾਰਕ ’ਚ ਲੱਗੀ ਮੂਰਤੀ ਨੇੜੇ ਸਫ਼ਾਈ ਦੇ ਵਿਵਸਥਾ ਨਾ ਕਰਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖ਼ਿਲਵਾੜ ਕੀਤਾ ਹੈ।

ਉਨ੍ਹਾਂ ਪ੍ਰਸ਼ਾਸਨ ’ਤੇ ਰੋਸ ਜ਼ਾਹਰ ਕਰਦੇ ਕਿਹਾ ਕਿ ਜਲੰਧਰ ਨਗਰ ਨਿਗਮ ਪ੍ਰਸ਼ਾਸਨ ਕਾਂਗਰਸ ਸਰਕਾਰ ਦੇ ਅੰਦਰ ਆਉਂਦਾ ਹੈ ਅਤੇ ਪ੍ਰਸ਼ਾਸਨ ਵੱਲੋਂ ਨਾ ਤਾਂ ਕੋਈ ਪੌੜੀ ਲਗਾਈ ਗਈ ਸੀ ਅਤੇ ਨਾ ਹੀ ਕੋਈ ਸਾਫ਼-ਸਫ਼ਾਈ ਦੀ ਵਿਵਸਥਾ ਕੀਤੀ ਗਈ ਸੀ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਧਾਨ ਵੱਲੋਂ ਇਸ ਵੱਲ ਕੋਈ ਧਿਆਨ ਦਿੱਤਾ ਗਿਆ। ਲਵਪ੍ਰੀਤ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਮੂਰਤੀ ਦਾ ਪੱਥਰ ਵੀ ਟੁੱਟਾ ਹੋਇਆ ਹੈ ਅਤੇ ਉਹ ਆਪ ਇਸ ਨੂੰ ਜਲਦੀ ਤੋਂ ਜਲਦੀ ਠੀਕ ਕਰਵਾਉਣਗੇ। 

ਇਸ ਦੌਰਾਨ ਅੱਜ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ ਕਾਂਗਰਸੀ ਵਿਧਾਇਕ ਰਜਿੰਦਰ ਸਿੰਘ ਬੇਰੀ ਵੀ ਜਦੋਂ ਸ਼ਰਧਾਂਜਲੀ ਦੇਣ ਪਹੁੰਚੇ ਤਾਂ ਉਨ੍ਹਾਂ ਨੂੰ ਹੇਠਾਂ ਖੜ੍ਹੇ ਹੋ ਕੇ ਸ਼ਰਧਾਂਜਲੀ ਦੇਣੀ ਪਈ। ਪ੍ਰੋਗਰਾਮ ਤੋਂ ਬਾਅਦ ਨਗਰ ਨਿਗਮ ਨੂੰ ਗਲਤੀ ਦਾ ਅਹਿਸਾਸ ਹੋਇਆ ਤਾਂ ਪੌੜੀ ਦੀ ਵਿਵਸਥਾ ਕੀਤਾ। ਇਸ ਮੌਕੇ ਰਜਿੰਦਰ ਬੇਰੀ ਨਾਲ ਮਹਿਲਾ ਕਾਂਗਰਸ ਦੀ ਪ੍ਰਧਾਨ ਜਸਲੀਨ ਸੇਠੀ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਬਲਦੇਵ ਸਿੰਘ ਦੇਵ ਸਾਥੀਆਂ ਸਮੇਤ ਮੌਜੂਦ ਸਨ। 

ਇਹ ਵੀ ਪੜ੍ਹੋ : ਕਲਯੁੱਗੀ ਪੁੱਤ ਦਾ ਖ਼ੌਫ਼ਨਾਕ ਕਾਰਾ: ਬਜ਼ੁਰਗ ਮਾਂ ਦਾ ਕੀਤਾ ਅਜਿਹਾ ਹਾਲ ਕਿ ਪੜ੍ਹ ਖੌਲ ਉੱਠੇਗਾ ਤੁਹਾਡਾ ਵੀ ਖ਼ੂਨ (ਵੀਡੀਓ)

ਨੋਟ: ਜਲੰਧਰ ਨਗਰ ਨਿਗਮ ਦੀ ਇਸ ਲਾਪਰਵਾਹੀ ’ਤੇ ਤੁਸੀਂ ਕੀ ਕਹਿਣਾ ਚਾਹੋਗੇ, ਕੁਮੈਂਟ ਬਾਕਸ ’ਚ ਦਿਓ ਜਵਾਬ 

shivani attri

This news is Content Editor shivani attri