ਸ਼ਹੀਦ ਊਧਮ ਸਿੰਘ ਦੀ ਤਸਵੀਰ ਸੰਸਦ ''ਚ ਲਗਾਈ ਜਾਵੇ : ਚੰਦੂਮਾਜਰਾ

02/05/2019 3:34:21 PM

ਨਵੀਂ ਦਿੱਲੀ— ਲੋਕ ਸਭਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਇਕ ਮੈਂਬਰ ਨੇ ਮੰਗਲਵਾਰ ਨੂੰ ਮੰਗ ਕੀਤੀ ਕਿ ਸੰਸਦ 'ਚ ਸ਼ਹੀਦ ਊਧਮ ਸਿੰਘ ਦੀ ਤਸਵੀਰ ਲਗਾਈ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਬ੍ਰਿਟਿਸ਼ ਸਰਕਾਰ 'ਤੇ ਜਲਿਆਂਵਾਲਾ ਬਾਗ ਕਤਲਕਾਂਡ ਲਈ ਮੁਆਫ਼ੀ ਮੰਗਣ ਦਾ ਦਬਾਅ ਪਾਉਣਾ ਚਾਹੀਦਾ ਹੈ। ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਬ੍ਰਿਟਿਸ਼ ਕਾਲ ਦੀ ਜਲਿਆਂਵਾਲਾ ਬਾਗ ਦੀ ਘਟਨਾ ਦੇ 100 ਸਾਲ ਪੂਰੇ ਹੋ ਰਹੇ ਹਨ।PunjabKesariਉਨ੍ਹਾਂ ਨੇ ਕਿਹਾ ਕਿ ਸਰਕਾਰ ਸਰਕਾਰ ਨੂੰ ਬ੍ਰਿਟਿਸ਼ ਸਰਕਾਰ 'ਤੇ ਦਬਾਅ ਬਣਾਉਣਾ ਚਾਹੀਦਾ ਹੈ ਕਿ ਉਹ ਇਸ ਕਤਲੇਆਮ ਲਈ ਮੁਆਫ਼ੀ ਮੰਗਣ। ਚੰਦੂਮਾਜਰਾ ਨੇ ਮੰਗ ਕੀਤੀ ਕਿ ਜਲਿਆਂਵਾਲਾ ਬਾਗ ਕਤਲਕਾਂਡ ਲਈ ਜ਼ਿੰਮੇਵਾਰ ਅੰਗਰੇਜ਼ ਅਫ਼ਸਰ ਜਨਰਲ ਡਾਇਰ ਨੂੰ ਮਾਰ ਕੇ ਸ਼ਹੀਦਾਂ ਦੀ ਮੌਤ ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਸਿੰਘ ਦੀ ਤਸਵੀਰ ਸੰਸਦ 'ਚ ਲਗਾਈ ਜਾਣੀ ਚਾਹੀਦੀ ਹੈ।


DIsha

Content Editor

Related News