ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਦਾ ਆਖ਼ਰੀ ਦਿਨ, ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ (ਤਸਵੀਰਾਂ)
Monday, Dec 27, 2021 - 02:06 PM (IST)
ਫਤਿਹਗੜ੍ਹ ਸਾਹਿਬ (ਵਿਪਨ) : ਮਹਾਨ ਸ਼ਹੀਦਾਂ ਦੀ ਸ਼ਹਾਦਤ ਲਈ ਜਾਣੀ ਜਾਂਦੀ ਇਤਿਹਾਸਿਕ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ 317ਵੇਂ ਸ਼ਹੀਦੀ ਜੋੜ ਮੇਲੇ ਦਾ ਅੱਜ ਆਖ਼ਰੀ ਦਿਨ ਹੈ। ਇਹ ਸ਼ਹੀਦੀ ਜੋੜ ਮੇਲਾ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਾਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹੈ। ਸ਼ਹੀਦੀ ਜੋੜ ਮੇਲੇ ਦੇ ਆਖ਼ਰੀ ਦਿਨ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ, ਜੋ ਕਿ ਬਾਅਦ ਦੁਪਹਿਰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸੰਪੰਨ ਹੋਵੇਗਾ।
ਇਹ ਵੀ ਪੜ੍ਹੋ : ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਨਤੀਜਾ ਅੱਜ, ਇਸ ਵਾਰ ਹੋਣਗੇ 35 ਕੌਂਸਲਰ
ਇਸ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ 'ਚ ਸੁਸ਼ੋਭਿਤ ਕੀਤਾ ਗਿਆ, ਜਿਸ ਦੀ ਰਹਿਨੁਮਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ।
ਇਹ ਵੀ ਪੜ੍ਹੋ : ਚੰਡੀਗੜ੍ਹ ਨਗਰ ਨਿਗਮ ਚੋਣ ਨਤੀਜੇ : ਭਾਜਪਾ ਦੇ ਮੇਅਰ ਨੂੰ 'ਆਪ' ਉਮੀਦਵਾਰ ਨੇ ਹਰਾਇਆ
3 ਦਿਨ ਤੱਕ ਚੱਲੇ ਇਸ ਸ਼ਹੀਦੀ ਜੋੜ ਮੇਲਾ ਦੌਰਾਨ ਕੜਾਕੇ ਦੀ ਠੰਡ ਦੇ ਬਾਵਜੂਦ ਵੀ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਸੰਗਤਾਂ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ਵਿਖੇ ਪੁੱਜੀਆਂ। ਸੰਗਤਾਂ ਨੇ ਦੋਵੇਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਿਜਦਾ ਕੀਤਾ। ਇਸ ਮੌਕੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਜੋੜ ਮੇਲੇ ਦੌਰਾਨ ਸੰਗਤ ਦੇ ਸਹਿਯੋਗ ਲਈ ਧੰਨਵਾਦ ਕੀਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ