ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ, ਸੰਗਤਾਂ ਨੇ ਕੀਤਾ ਭਰਵਾਂ ਸਵਾਗਤ

Saturday, Nov 08, 2025 - 08:51 AM (IST)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ, ਸੰਗਤਾਂ ਨੇ ਕੀਤਾ ਭਰਵਾਂ ਸਵਾਗਤ

ਅੰਮ੍ਰਿਤਸਰ (ਸਰਬਜੀਤ) : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਾ, ਜਿੱਥੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਖ਼ਾਲਸਾਈ ਜਾਹੋ-ਜਲਾਲ ਨਾਲ ਭਰਵਾਂ ਸਵਾਗਤ ਕੀਤਾ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਛੇਹਰਟਾ ਤੋਂ ਗੁਰਮਤਿ ਸਮਾਗਮ ਮਗਰੋਂ ਰਵਾਨਾ ਹੋਇਆ। ਇਸ ਮੌਕੇ ਸਜੇ ਧਾਰਮਿਕ ਦੀਵਾਨ ਮੌਕੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਕਥਾ ਵਿਚਾਰ ਕਰਦਿਆਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ। ਇਸ ਮੌਕੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ। ਛੇਹਰਟਾ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਰਸਤੇ ਵਿਚ ਵੱਖ-ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ।

ਇਹ ਵੀ ਪੜ੍ਹੋ : IRCTC ਦਾ ਵੱਡਾ ਬਦਲਾਅ, ਇਸ ਸਮੇਂ ਬਿਨਾਂ ਆਧਾਰ ਕਾਰਡ ਦੇ ਬੁੱਕ ਨਹੀਂ ਹੋਵੇਗੀ ਟਿਕਟ

ਇਸ ਮੌਕੇ ਬਾਬਾ ਗੁਰਦੇਵ ਸਿੰਘ ਕੁੱਲ੍ਹੀਵਾਲੇ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਗੁਰਪ੍ਰੀਤ ਸਿੰਘ ਝੱਬਰ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਭਾਈ ਅਜੈਬ ਸਿੰਘ ਅਭਿਆਸੀ, ਬੀਬੀ ਕਿਰਨਜੋਤ ਕੌਰ, ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਪ੍ਰੀਤਪਾਲ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਗੁਰਨਾਮ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਘੇੜਾ, ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸੁਰਜੀਤ ਸਿੰਘ ਭਲਵਾਨ, ਮੈਨੇਜਰ ਰਾਜਿੰਦਰ ਸਿੰਘ ਰੂਬੀ, ਇੰਚਾਰਜ ਸੁਖਦੀਪ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਸਰਬਜੀਤ ਸਿੰਘ, ਗੁਰਦੁਆਰਾ ਛੇਹਰਟਾ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਖੈਰਾਬਾਦ, ਹੈੱਡ ਗ੍ਰੰਥੀ ਗਿਆਨੀ ਗੁਰਸੇਵਕ ਸਿੰਘ, ਕਥਾਵਾਚਕ ਭਾਈ ਸ਼ਿਵਤਾਰ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ, ਭਾਈ ਸਤਵੰਤ ਸਿੰਘ, ਭਾਈ ਗੁਰਵਿੰਦਰ ਸਿੰਘ ਖੋਦੇਬੇਟ, ਭਾਈ ਇੰਦਰਜੀਤ ਸਿੰਘ, ਸੁਰਜੀਤ ਸਿੰਘ ਖਾਪੜਖੇੜੀ, ਸਵਿੰਦਰ ਸਿੰਘ ਕੋਟ ਖਾਲਸਾ, ਬੀਬੀ ਕੁਲਬੀਰ ਕੌਰ, ਸਾਬਕਾ ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News