ਸ਼ਹੀਦੀ ਪੁਰਬ ’ਤੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, SGPC ਨੇ ਮੰਗੇ ਪਾਸਪੋਰਟ

Wednesday, Mar 09, 2022 - 04:04 PM (IST)

ਸ਼ਹੀਦੀ ਪੁਰਬ ’ਤੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, SGPC ਨੇ ਮੰਗੇ ਪਾਸਪੋਰਟ

ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥਿਆਂ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਇਹ ਦੋਵੇਂ ਜਥੇ ਜੂਨ 2022 ਵਿਚ ਪਾਕਿਸਤਾਨ ਭੇਜੇ ਜਾਣੇ ਹਨ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਪ੍ਰਕਿਰਿਆ ਆਰੰਭੀ ਗਈ ਹੈ। 

ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਨੂੰ ਖੁੱਲ੍ਹਾ ਚੈਲੇਂਜ ਕਰਨ ਵਾਲੇ ਹੌਲਦਾਰ ਸੰਦੀਪ ’ਤੇ ਪੁਲਸ ਨੇ ਕੱਸਿਆ ਸ਼ਿਕੰਜਾ, ਜਾਣੋ ਕੀ ਹੈ ਮਾਮਲਾ

ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼ਰਧਾਲੂ ਆਪਣੇ ਪਾਸਪੋਰਟ 25 ਮਾਰਚ 2022 ਤੱਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਰਾਸ਼ਨ ਕਾਰਡ, ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। 

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਵੱਡੀ ਵਾਰਦਾਤ: ਕਲਯੁਗੀ ਪਿਓ ਨੇ 5 ਮਹੀਨੇ ਦੀ ਧੀ ਨੂੰ ਜ਼ੋਰ ਨਾਲ ਜ਼ਮੀਨ 'ਤੇ ਸੁੱਟ ਕੇ ਕੀਤਾ ਕਤਲ

ਉਨ੍ਹਾਂ ਕਿਹਾ ਕਿ ਪਾਕਿ ਜਾਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ। ਸਕੱਤਰ ਸ. ਆਹਲੀ ਨੇ ਕਿਹਾ ਕਿ ਸ਼ਰਧਾਲੂ ਜਾਣਕਾਰੀ ਪ੍ਰਾਪਤ ਕਰਨ ਲਈ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਨਾਲ 0183-2553957, 58 ਅਤੇ 59 ਟੈਲੀਫੋਨ ਨੰਬਰਾਂ ’ਤੇ ਸੰਪਰਕ ਕਰ ਸਕਦੇ ਹਨ।

ਪੜ੍ਹੋ ਇਹ ਵੀ ਖ਼ਬਰ - ਪਠਾਨਕੋਟ 'ਚ ਰਿਸ਼ਤੇ ਹੋਏ ਦਾਗਦਾਰ, ਜ਼ਮੀਨੀ ਵਿਵਾਦ ਦੇ ਚੱਲਦਿਆਂ ਦਿਓਰਾਂ ਨੇ ਲੁੱਟੀ ਭਾਬੀ ਦੀ ਪੱਤ


author

rajwinder kaur

Content Editor

Related News