''ਸ਼ਹੀਦੀ ਜੋੜ ਮੇਲੇ'' ''ਚ ਪੁੱਜ ਰਹੀਆਂ ਸੰਗਤਾਂ ਨੂੰ ਪ੍ਰਸ਼ਾਸਨ ਦੀ ਖ਼ਾਸ ਅਪੀਲ (ਵੀਡੀਓ)
Saturday, Dec 26, 2020 - 02:09 PM (IST)
ਫਤਿਹਗੜ੍ਹ ਸਾਹਿਬ : ਦਸਵੇਂ ਪਾਤਸ਼ਾਹ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ 'ਚ ਲੱਗਣ ਵਾਲੇ ਸਲਾਨਾ ਤਿੰਨ ਰੋਜ਼ਾ 'ਸ਼ਹੀਦੀ ਜੋੜ ਮੇਲੇ' 'ਚ ਸੰਗਤਾਂ ਹੁੰਮਹੁਮਾ ਕੇ ਪਹੁੰਚ ਰਹੀਆਂ ਹਨ ਅਤੇ ਗੁਰੂ ਜੀ ਦੇ ਚਰਨਾਂ 'ਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ। ਸ਼ਹੀਦੀ ਜੋੜ ਮੇਲੇ ਦੌਰਾਨ ਪੁੱਜਣ ਵਾਲੀ ਸੰਗਤ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖ਼ਾਸ ਅਪੀਲ ਕੀਤੀ ਗਈ ਹੈ ਕਿ ਕੋਰੋਨਾ ਮਹਾਮਾਰੀ ਨੂੰ ਧਿਆਨ 'ਚ ਰੱਖਦੇ ਹੋਏ ਸੰਗਤਾਂ ਆਪਣੀ ਸੁਰੱਖਿਆ ਦਾ ਧਿਆਨ ਰੱਖਣ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪੂਰੀ ਪਾਲਣਾ ਕਰਨ।
ਇਹ ਵੀ ਪੜ੍ਹੋ : 'ਆਪ' ਨੇ ਵਿਧਾਨ ਸਭਾ ਚੋਣਾਂ ਲਈ ਕੱਸੀ ਕਮਰ, ਹਿੰਦੂ ਚਿਹਰਿਆਂ 'ਤੇ ਟਿਕਾਈ ਨਜ਼ਰ
ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸਭ ਮਾਸਕ ਪਾ ਕੇ ਰੱਖਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ 'ਚ ਆਇਆ ਹੈ ਕਿ ਕਈ ਸੰਗਤਾਂ ਬਿਨਾ ਮਾਸਕ ਪਾਏ ਘੁੰਮ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਨੂੰ ਲੈ ਕੇ ਟੈਸਟਿੰਗ ਵੀ ਕੀਤੀ ਜਾ ਰਹੀ ਹੈ ਅਤੇ ਸੰਗਤਾਂ ਦੀ ਸੁਰੱਖਿਆ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ। ਸ਼ਹੀਦੀ ਜੋੜ ਮੇਲੇ ਦੌਰਾਨ ਸ਼ਰਧਾਲੂ ਆਪਣੇ ਬੱਚਿਆਂ ਨੂੰ ਨਾਲ ਲੈ ਕੇ ਆਏ ਹਨ ਤਾਂ ਜੋ ਉਨ੍ਹਾਂ ਨੂੰ ਵੀ ਗੁਰੂ ਸਾਹਿਬ ਦੀ ਸ਼ਹਾਦਤ ਅਤੇ ਇਤਿਹਾਸ ਤੋਂ ਜਾਣੂੰ ਕਰਵਾਇਆ ਜਾ ਸਕੇ।
ਇਹ ਵੀ ਪੜ੍ਹੋ : ਸੰਘਣੀ ਧੁੰਦ ਕਾਰਨ ਵਾਪਰੇ ਭਿਆਨਕ ਹਾਦਸੇ ਦੌਰਾਨ 2 ਮੌਤਾਂ, ਟੈਂਪੂ 'ਚੋਂ ਲਾਸ਼ਾਂ ਕੱਢਣ ਲਈ ਲੱਗੇ ਕਈ ਘੰਟੇ
ਸੰਗਤਾਂ ਲਈ ਮੁਫ਼ਤ ਬੱਸਾਂ ਦਾ ਪ੍ਰਬੰਧ
ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ 'ਤੇ ਆਰੰਭ ਹੋਈ ਸ਼ਹੀਦੀ ਸਭਾ ਦੌਰਾਨ ਸੰਗਤ ਨੂੰ ਬੱਸ ਅੱਡਿਆਂ ਤੋਂ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨਾਂ ਲਈ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਫ਼ਤ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਐਸ. ਡੀ. ਐਮ. ਬੱਸੀ ਪਠਾਣਾ ਜਸਪ੍ਰੀਤ ਸਿੰਘ ਨੇ ਕਿਹਾ ਕਿ ਇਹ ਬੱਸਾਂ ਸੰਗਤ 'ਚ ਸ਼ਾਮਲ ਬਜ਼ੁਰਗਾਂ, ਬੀਬੀਆਂ, ਬੱਚਿਆਂ ਅਤੇ ਅਪਾਹਜਾਂ ਨੂੰ ਆਰਜ਼ੀ ਬੱਸ ਅੱਡਿਆਂ ਤੋਂ ਗੁਰਦੁਆਰਾ ਸਾਹਿਬਾਨ ਤੱਕ ਲਿਆਉਣ ਅਤੇ ਬੱਸ ਅੱਡਿਆਂ ਤੱਕ ਛੱਡਣ ਦੀ ਸੇਵਾ ਕਰਨਗੀਆਂ।
ਇਹ ਵੀ ਪੜ੍ਹੋ : ਦਿੱਲੀ ਅੰਦੋਲਨ ਦਰਮਿਆਨ ਇਕ ਹੋਰ ਮੰਦਭਾਗੀ ਖ਼ਬਰ, ਦਿਮਾਗ ਦੀ ਨਾੜੀ ਫਟਣ ਕਾਰਨ ਕਿਸਾਨ ਦੀ ਮੌਤ
ਉਨ੍ਹਾਂ ਸੰਗਤ ਨੂੰ ਇਸ ਦਾ ਲਾਭ ਲੈਣ ਦੀ ਬੇਨਤੀ ਕੀਤੀ। ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਸੰਗਤ ਦੀ ਸਹੂਲਤ ਲਈ ਮੁਫ਼ਤ ਆਵਾਜਾਈ ਤੋਂ ਇਲਾਵਾ ਪੀਣ ਲਈ ਸਾਫ-ਸੁਥਰਾ ਪਾਣੀ, ਇਸ਼ਨਾਨ ਘਰਾਂ ਅਤੇ ਪਖਾਨਿਆਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।
ਨੋਟ : ਸ਼ਹੀਦੀ ਜੋੜ ਮੇਲੇ ਦੌਰਾਨ ਪ੍ਰਸ਼ਾਸਨ ਵੱਲੋਂ ਸੰਗਤਾਂ ਨੂੰ ਕੋਰੋਨਾ ਤੋਂ ਬਚਾਅ ਦੀ ਅਪੀਲ ਬਾਰੇ ਦਿਓ ਰਾਏ