ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ

07/21/2022 4:17:48 PM

ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ 30 ਅਕਤੂਬਰ 2022 ਨੂੰ ਮਨਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਮਾਗਮ ਕੀਤੇ ਜਾਣੇ ਹਨ, ਉਥੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵੀ ਸ਼ਤਾਬਦੀ ਮੌਕੇ ਵਿਸ਼ੇਸ਼ ਸਮਾਗਮ ਕੀਤੇ ਜਾਣੇ ਹਨ। 

ਪੜ੍ਹੋ ਇਹ ਵੀ ਖ਼ਬਰ: ਗੈਂਗਸਟਰਾਂ ਦੇ ਐਨਕਾਊਂਟਰ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਦਾ ਪਹਿਲਾ ਬਿਆਨ ਆਇਆ ਸਾਹਮਣੇ (ਵੀਡੀਓ)

ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮਟੀ ਦੇ ਹਲਕਾ ਮੈਂਬਰ ਸਾਹਿਬਾਨ ਪਾਸੋਂ ਸਿਫਾਰਸ਼ ਕਰਵਾ ਕੇ ਆਪਣੀ ਰਿਹਾਇਸ਼ ਦੇ ਸਬੂਤ (ਆਧਾਰ ਕਾਰਡ, ਵੋਟਰ ਕਾਰਡ ਤੇ ਰਾਸ਼ਨ ਕਾਰਡ ਆਦਿ) ਅਤੇ ਪਾਸਪੋਰਟ ਸਾਇਜ਼ ਫੋਟੋ ਸਮੇਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 5 ਅਗਸਤ 2022 ਤੋਂ ਪਹਿਲਾਂ-ਪਹਿਲਾਂ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਪ੍ਰਕਿਰਿਆ ਨੂੰ ਅੱਗੇ ਤੋਰਿਆ ਜਾ ਸਕੇ।

ਪੜ੍ਹੋ ਇਹ ਵੀ ਖ਼ਬਰ: ਐਨਕਾਊਂਟਰ ’ਚ ਮਾਰੇ ਗੈਂਗਸਟਰ ਜਗਰੂਪ ਰੂਪਾ ਤੇ ਕੁੱਸਾ ਦਾ ਹੋਇਆ ਪੋਸਟਮਾਰਟਮ, ਜੇਬਾਂ ’ਚੋਂ ਬਰਾਮਦ ਹੋਈਆਂ ਗੋਲੀਆਂ

rajwinder kaur

This news is Content Editor rajwinder kaur