ਹੁਣ ਸ਼ਾਹਕੋਟ ਦੇ ਇਸ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ
Thursday, Aug 26, 2021 - 11:20 AM (IST)
ਜਲੰਧਰ (ਰੱਤਾ)– ਕੋਰੋਨਾ ਨੂੰ ਲੈ ਕੇ ਉਂਝ ਤਾਂ ਬੁੱਧਵਾਰ ਜ਼ਿਲ੍ਹੇ ਦੇ ਲੋਕਾਂ ਲਈ ਰਾਹਤ ਭਰਿਆ ਰਿਹਾ ਪਰ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਵਿਦਿਆਰਥੀਆਂ ਵਿਚ ਚਿੰਤਾ ਵਧ ਗਈ ਹੈ। ਜਾਣਕਾਰੀ ਅਨੁਸਾਰ ਸਿਹਤ ਮਹਿਕਮੇ ਨੂੰ ਬੁੱਧਵਾਰ ਸਿਰਫ਼ ਇਕ ਹੀ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਉਹ ਸਰਕਾਰੀ ਸਮਾਰਟ ਸਕੂਲ ਪਿੰਡ ਨੰਗਲ ਅੰਬੀਆਂ, ਸ਼ਾਹਕੋਟ ਦਾ 13 ਸਾਲਾ ਵਿਦਿਆਰਥੀ ਪਾਇਆ ਗਿਆ।
ਇਹ ਵੀ ਪੜ੍ਹੋ: ਜਲੰਧਰ: ਘਰ 'ਚ ਦਾਖ਼ਲ ਹੋ ਕੇ 16 ਸਾਲਾ ਕੁੜੀ ਦੀ ਰੋਲ੍ਹ ਦਿੱਤੀ ਪੱਤ, ਇੰਝ ਸਾਹਮਣੇ ਆਇਆ ਸੱਚ
4130 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 3 ਹੋਰ ਹੋਏ ਰਿਕਵਰ
ਸਿਹਤ ਮਹਿਕਮੇ ਨੂੰ ਬੁੱਧਵਾਰ 4130 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 3 ਹੋਰ ਰਿਕਵਰ ਹੋ ਗਏ। ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 5184 ਹੋਰ ਲੋਕਾਂ ਦੇ ਸੈਂਪਲ ਲਏ।
ਇਹ ਵੀ ਪੜ੍ਹੋ:ਕੋਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਉਠਾ ਰਹੀ ਅਹਿਮ ਕਦਮ : ਵਿਨੀ ਮਹਾਜਨ
ਜਲੰਧਰ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-1540172
ਨੈਗੇਟਿਵ ਆਏ-1406636
ਪਾਜ਼ੇਟਿਵ ਆਏ-63209
ਡਿਸਚਾਰਜ ਹੋਏ ਮਰੀਜ਼-61687
ਮੌਤਾਂ ਹੋਈਆਂ-1491
ਐਕਟਿਵ ਕੇਸ-31
ਇਹ ਵੀ ਪੜ੍ਹੋ: ਰੂਪਨਗਰ: ਕਿਸਾਨਾਂ 'ਤੇ ਟੁੱਟਿਆ ਇਕ ਹੋਰ ਕੁਦਰਤ ਦਾ ਕਹਿਰ, ਕਰੋੜਾਂ ਰੁਪਏ ਦੀ ਫ਼ਸਲ ਖਾ ਗਈ ਸੁੰਡੀ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।