ਸ਼ਾਹਕੋਟ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਰਤਨ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ

05/09/2018 3:49:22 PM

ਜਲੰਧਰ (ਅਰੁਣ) : ਸ਼ਾਹਕੋਟ ਹਲਕੇ 'ਚ 28 ਮਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਤਨ ਸਿੰਘ ਕਾਕੜਕਲਾਂ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ, ਪ੍ਰੋ. ਸਾਧੂ ਸਿੰਘ ਸਮੇਤ ਹੋਰ ਆਗੂ ਵੀ ਰਤਨ ਸਿੰਘ ਨਾਲ ਮੌਜੂਦ ਸਨ। 
ਦੱਸਣਯੋਗ ਹੈ ਕਿ ਅਕਾਲੀ ਆਗੂ ਅਜੀਤ ਸਿੰਘ ਕੋਹਾੜ ਦੀ ਮੌਤ ਤੋਂ ਬਾਅਦ ਖਾਲੀ ਹੋਈ ਸ਼ਾਹਕੋਟ ਹਲਕੇ ਦੀ ਵਿਧਾਨ ਸਭਾ ਸੀਟ ਲਈ ਚੋਣ 28 ਤਾਰੀਕ ਨੂੰ ਹੋਣ ਜਾ ਰਹੀ ਹੈ। ਅਕਾਲੀ ਦਲ ਵਲੋਂ ਮਰਹੂਮ ਅਜੀਤ ਸਿੰਘ ਕੋਹਾੜ ਦੇ ਪੁੱਤਰ ਨਾਇਬ ਸਿੰਘ ਕੋਹਾੜ, ਕਾਂਗਰਸ ਵਲੋਂ ਹਰਦੇਵ ਸਿੰਘ ਲਾਡੀ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ।