ਸ਼ਾਹਕੋਟ ਦੇ ਡੀ. ਐੱਸ. ਪੀ. ਵਰਿੰਦਰਪਾਲ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ

Sunday, Mar 14, 2021 - 09:56 AM (IST)

ਸ਼ਾਹਕੋਟ ਦੇ ਡੀ. ਐੱਸ. ਪੀ. ਵਰਿੰਦਰਪਾਲ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ

ਸ਼ਾਹਕੋਟ (ਤ੍ਰੇਹਨ)- ਸ਼ਾਹਕੋਟ ਦੇ ਡਿਪਟੀ ਸੁਪਰਡੈਂਟ ਪੁਲਸ ਵਰਿੰਦਰਪਾਲ ਸਿੰਘ ਦਾ ਅੱਜ ਸਵੇਰੇ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਚ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਵਰਿੰਦਰਪਾਲ ਸਿੰਘ ਕੋਰੋਨਾ ਦੀ ਬੀਮਾਰੀ ਕਾਰਨ ਕਰੀਬ 2 ਮਹੀਨਿਆਂ ਤੋਂ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਸਨ ਅਤੇ ਕਰੀਬ ਡੇਢ ਮਹੀਨੇ ਤੋਂ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ। ਉਹ ਕਰੀਬ 51 ਵਰ੍ਹਿਆਂ ਦੇ ਸਨ। 

ਇਹ ਵੀ ਪੜ੍ਹੋ : ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਾਰੇ ਸਕੂਲ ਬੰਦ ਕਰਨ ਦੇ ਦਿੱਤੇ ਹੁਕਮ

ਉਨ੍ਹਾਂ ਦੀ ਅਚਾਨਕ ਮੌਤ ਨਾਲ ਪੁਲਸ ਪ੍ਰਸਾਸ਼ਨ ਅਤੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ। ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ, ਸ਼ੂਗਰ ਮਿੱਲ ਦੇ ਚੇਅਰਮੈਨ ਅਸ਼ਵਿੰਦਰ ਪਾਲ ਸਿੰਘ ਖਹਿਰਾ, ਸ਼ਾਹਕੋਟ ਨਗਰ ਪੰਚਾਇਤ ਦੇ ਪ੍ਰਧਾਨ ਸਤੀਸ਼ ਰਿਹਾਨ, ਮਾਰਕੀਟ ਕਮੇਟੀ ਦੇ ਚੇਅਰਮੈਨ ਸੁਰਿੰਦਰਜੀਤ ਸਿੰਘ ਚੱਠਾ, ਸਰਪੰਚ ਜੋਗਾ ਸਿੰਘ ਚੱਕ ਚੇਲਾ ਆਦਿ ਨੇ ਉਨ੍ਹਾਂ ਦੇ ਅਚਾਨਕ ਦਿਹਾਂਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਵਰਗੀ ਵਰਿੰਦਰ ਪਾਲ ਸਿੰਘ ਦਾ ਅੰਤਿਮ ਸੰਸਕਾਰ ਅੱਜ 12 ਵਜੇ ਸਰਾਭਾ ਨਗਰ ਲੁਧਿਆਣਾ ਵਿਖੇ ਹੋਵੇਗਾ।

ਇਹ ਵੀ ਪੜ੍ਹੋ : ਬੋਰਵੈੱਲ ’ਚ ਜਾਨ ਗੁਆਉਣ ਵਾਲੇ ‘ਫਤਿਹਵੀਰ’ ਦੀ ਮਾਂ ਦੀ ਝੋਲੀ ਖੁਸ਼ੀਆਂ ਨਾਲ ਭਰੀ, ਰੱਬ ਨੇ ਬਖ਼ਸ਼ੀ ਪੁੱਤ ਦੀ ਦਾਤ


author

shivani attri

Content Editor

Related News