ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ
Friday, Oct 07, 2022 - 11:19 PM (IST)

ਚੰਡੀਗੜ੍ਹ : ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਸੁੱਖ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਨੌਜਵਾਨਾਂ ਨੇ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਸੰਤੋਖ ਸਿੰਘ ਨੂੰ ਦੀਵਾਲੀ ਤੋਂ ਪਹਿਲਾਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਬਿਆਸ ਤੋਂ ਤਰਨਤਾਰਨ ਜਾਂਦੇ ਸਮੇਂ ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਫੋਨ ਆਇਆ ਤੇ ਨੌਜਵਾਨਾਂ ਨੇ ਉਸ ਨਾਲ ਕਾਫ਼ੀ ਗਾਲੀ-ਗਲੋਚ ਵੀ ਕੀਤਾ।
ਇਹ ਵੀ ਪੜ੍ਹੋ : ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਛੇ ਮਹੀਨੇ 'ਚ ਹੋਇਆ ਪੂਰਾ : ਹਰਜੋਤ ਸਿੰਘ ਬੈਂਸ
ਗਾਲ੍ਹਾਂ ਕੱਢਣ ਤੋਂ ਬਾਅਦ ਨੌਜਵਾਨਾਂ ਨੇ ਕਿਹਾ ਕਿ ਦੀਵਾਲੀ ਤੋਂ ਪਹਿਲਾਂ ਉਹ ਉਨ੍ਹਾਂ ਦੇ ਘਰ 'ਚ ਦਾਖ਼ਲ ਹੋ ਕੇ ਉਸ ਨੂੰ ਜਾਨੋਂ ਮਾਰ ਦੇਣਗੇ। ਸੰਤੋਖ ਸਿੰਘ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਦੇ ਦਿੱਤੀ ਹੈ।