ਸ਼ਾਮ ਚੁਰਾਸੀ ਨਗਰ ਕੌਂਸਲ ਚੋਣਾਂ ਦਾ ਕੰਮ ਮੁਕੰਮਲ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ ਪੋਲਿੰਗ

Saturday, Jun 13, 2026 - 04:50 PM (IST)

ਸ਼ਾਮ ਚੁਰਾਸੀ ਨਗਰ ਕੌਂਸਲ ਚੋਣਾਂ ਦਾ ਕੰਮ ਮੁਕੰਮਲ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ ਪੋਲਿੰਗ

ਸ਼ਾਮ ਚੁਰਾਸੀ (ਝਾਵਰ)- ਸ਼ਾਮ ਚੁਰਾਸੀ ਨਗਰ ਕੌਂਸਲ ਦੇ 9 ਵਾਰਡਾਂ ਵਿਚ ਸਵੇਰ ਤੋਂ ਜਾਰੀ ਵੋਟਾਂ ਦਾ ਕੰਮ ਹੁਣ ਅਮਨ-ਅਮਾਨ ਨਾਲ ਮੁਕੰਮਲ ਹੋ ਗਿਆ ਹੈ। ਥੋੜ੍ਹੀ ਦੇਰ ਬਾਅਦ ਹੀ ਨਤੀਜੇ ਵੀ ਐਲਾਨ ਦਿੱਤੇ ਜਾਣਗੇ। ਭਾਰੀ ਮੀਂਹ ਦੇ ਬਾਵਜੂਦ ਲੋਕਾਂ ਵਿਚ ਵੋਟਾਂ ਨੂੰ ਲੈ ਕੇ ਉਤਸ਼ਾਹ ਵੇਖਣ ਨੂੰ ਮਿਲਿਆ। ਬਜ਼ੁਰਗਾਂ ਨੇ ਮੀਂਹ ਵਿਚ ਵੀ ਵੋਟ ਪਾਉਣ ਦਾ ਫਰਜ਼ ਨਿਭਾਇਆ। 

10 ਵਜੇ ਤੱਕ ਵੋਟ ਫ਼ੀਸਦੀ
10 ਵਜੇ ਤੱਕ 19.54 ਫ਼ੀਸਦੀ ਹੋਈ ਪੋਲਿੰਗ

12 ਵਜੇ ਤੱਕ ਵੋਟ ਫ਼ੀਸਦੀ
12 ਵਜੇ ਤੱਕ 32.38 ਫ਼ੀਸਦੀ ਹੋਈ ਪੋਲਿੰਗ

2 ਵਜੇ ਤੱਕ ਵੋਟ ਫ਼ੀਸਦੀ
2 ਵਜੇ ਤੱਕ 57.06 ਫ਼ੀਸਦੀ ਹੋਈ ਪੋਲਿੰਗ 

4 ਵਜੇ ਤੱਕ ਵੋਟ ਫ਼ੀਸਦੀ

4 ਵਜੇ ਤੱਕ 76.33 ਫ਼ੀਸਦੀ ਹੋਈ ਪੋਲਿੰਗ 

ਚੋਣਾਂ ਨੂੰ ਅਮਨ-ਅਮਾਨ ਅਤੇ ਨਿਰਪੱਖ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਰੀਟਰਨਿੰਗ ਅਫ਼ਸਰ ਅਤੇ ਹੋਰ ਉੱਚ ਅਧਿਕਾਰੀਆਂ ਦੀ ਨਿਗਰਾਨੀ ਹੇਠ ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮਿਨ ਸ਼ਾਮ ਚੁਰਾਸੀ, ਲਾਇਲਪੁਰ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੌਰਮਿੰਟ ਮਿਲਡ ਸਕੂਲ ਅਤੇ ਸਰਕਾਰੀ ਪ੍ਰਇਮਰੀ ਸਕੂਲ ਵਿਖੇ ਸ਼ਾਮਚੁਰਾਸੀ ਦੇ 9 ਵਾਰਡਾਂ ਦੇ 9 ਪੋਲਿੰਗ ਸਟੇਸ਼ਨ ਬਣਾਏ ਗਏ ਸਨ। 

ਇਹ ਵੀ ਪੜ੍ਹੋ: ਪੰਜਾਬ 'ਚ ਇਸ ਵੱਡੇ ਅਫ਼ਸਰ ਦਾ ਤਬਾਦਲਾ

PunjabKesari

ਵਧੀਕ ਚੋਣਕਾਰ ਅਫ਼ਸਰ ਨਿਕਾਸ ਕੁਮਾਰ ਅਤੇ ਐੱਸ. ਡੀ. ਐੱਮ. ਪਰਮਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹੋਈਆਂ ਸ਼ਾਮ ਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਜਾਣਕਾਰੀ ਦਿੰਦਿਆਂ ਰੀਟਰਨਿੰਗ ਅਫ਼ਸਰ ਤਜਿੰਦਰ ਸਿੰਘ, ਸਹਾਇਕ ਅਫ਼ਸਰ ਹਰਦੀਪ ਸਿੰਘ ਅਤੇ ਇਲੈਕਸ਼ਨ ਇੰਚਾਰਜ ਸੁਖਦੇਵ ਸਿੰਘ ਕਾਜਲ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੁੱਲ੍ਹ 135 ਸਰਕਾਰੀ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਸੀ।

ਇਹ ਵੀ ਪੜ੍ਹੋ: ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ ਤੂਫਾਨ! ਪੰਜਾਬ 'ਚ 13,14 ਲਈ ਵੀ Alert ਜਾਰੀ

PunjabKesari

ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਸਰਪਲਸ ਟੀਮਾਂ ਵੀ ਮੌਕੇ ’ਤੇ ਤਾਇਨਾਤ ਰੱਖੀਆਂ ਗਈਆਂ ਸਨ। ਦੱਸ ਦੇਈਏ ਕਿ ਨਗਰ ਕੌਂਸਲ ਦੇ ਕੁੱਲ੍ਹ 9 ਵਾਰਡਾਂ ’ਚ ਇਸ ਵਾਰ 3372 ਵੋਟਰ ਆਪਣੇ ਸੰਵਿਧਾਨਕ ਹੱਕਾਂ ਦੀ ਵਰਤੋਂ ਕੀਤੀ। ਇਨ੍ਹਾਂ ਵਿਚ ਕੁੱਲ੍ਹ ਵੋਟਰਾਂ ’ਚੋਂ 1725 ਮਰਦ ਵੋਟਰ ਅਤੇ 1647 ਔਰਤ ਵੋਟਰ ਸ਼ਾਮਲ ਹਨ।  

ਇਹ ਵੀ ਪੜ੍ਹੋ: ਅਮਰੀਕੀ ਹਮਲੇ 'ਚ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਦੂਜੇ ਪਾਸੇ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਡੀ. ਐੱਸ. ਪੀ. (ਦਿਹਾਤੀ) ਹੁਸ਼ਿਆਰਪੁਰ ਨਰਿੰਦਰ ਸਿੰਘ ਅਤੇ ਥਾਣਾ ਮੁਖੀ ਬੁੱਲ੍ਹੋਵਾਲ ਪਰਵਿੰਦਰਜੀਤ ਪਾਲ ਸਿੰਘ ਦੀ ਅਗਵਾਈ ਹੇਠ ਪੁਲਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਵੋਟਰਾਂ ਨੇ ਬਿਨਾਂ ਕਿਸੇ ਡਰ ਜਾਂ ਭੈਅ ਦੇ ਸ਼ਾਂਤੀਪੂਰਵਕ ਮਾਹੌਲ ’ਚ ਆਪਣੀਆਂ ਵੋਟਾਂ ਪਾਈਆਂ। 

ਇਹ ਵੀ ਪੜ੍ਹੋ: ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ, ਪਰਿਵਾਰ 'ਚ ਖ਼ੁਸ਼ੀ ਦੀ ਲਹਿਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News