SKM ਅਤੇ ਸ਼ੰਭੂ-ਖ਼ਨੌਰੀ ਮੋਰਚੇ ਦੀ ਮੀਟਿੰਗ ਖ਼ਤਮ, ਅੰਦੋਲਨ ਨੂੰ ਲੈ ਕੇ ਉਲੀਕੀ ਗਈ ਰਣਨੀਤੀ

Saturday, Jan 18, 2025 - 03:30 PM (IST)

SKM ਅਤੇ ਸ਼ੰਭੂ-ਖ਼ਨੌਰੀ ਮੋਰਚੇ ਦੀ ਮੀਟਿੰਗ ਖ਼ਤਮ, ਅੰਦੋਲਨ ਨੂੰ ਲੈ ਕੇ ਉਲੀਕੀ ਗਈ ਰਣਨੀਤੀ

ਪਟਿਆਲਾ : ਪਟਿਆਲਾ ਦੇ ਪਾਤੜਾਂ ਵਿਖੇ ਸੰਯੁਕਤ ਕਿਸਾਨ ਮੋਰਚੇ (ਐੱਸ. ਕੇ. ਐੱਮ.) ਦੀ ਸ਼ੰਭੂ ਅਤੇ ਖ਼ਨੌਰੀ ਮੋਰਚੇ ਦੇ ਆਗੂਆਂ ਨਾਲ ਅੱਜ ਮੀਟਿੰਗ ਹੋਈ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ। ਇਸ ਲਈ ਹੁਣ ਸਾਰੀਆਂ ਕਿਸਾਨ ਜੱਥੇਬੰਦੀਆਂ ਦੀ ਏਕਤਾ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਹੁਣ ਪੰਜਾਬ 'ਚ ਵੀ ਹੋਣਗੇ ਆਨਲਾਈਨ ਚਾਲਾਨ, ਲਾਈਟਾਂ ਜੰਪ ਕਰਨ ਵਾਲੇ ਪੰਜਾਬੀ ਹੋ ਜਾਣ ਸਾਵਧਾਨ

ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਏਕੇ ਅਤੇ ਅੰਦੋਲਨ ਨੂੰ ਲੈ ਕੇ ਰਣਨੀਤੀ ਉਲੀਕੀ ਗਈ ਹੈ ਅਤੇ ਹੁਣ ਸਾਰੇ ਕਿਸਾਨ ਸੰਗਠਨਾਂ 'ਚ ਏਕਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਏਕਤਾ 'ਤੇ ਗੱਲ ਹੋਈ ਹੈ ਅਤੇ ਹੁਣ ਕਿਸਾਨ ਆਗੂ ਵਿਚਾਰ-ਵਟਾਂਦਰਾ ਕਰਨਗੇ।

ਇਹ ਵੀ ਪੜ੍ਹੋ : ਪੰਜਾਬੀਓ ਅੱਜ ਹੋ ਜਾਵੋਗੇ ਮਾਲੋਮਾਲ! 10 ਕਰੋੜ ਦੇ ਲੋਹੜੀ ਬੰਪਰ ਦਾ ਆਉਣ ਵਾਲਾ ਹੈ Result

ਪੰਧੇਰ ਨੇ ਕਿਹਾ ਕਿ ਅਸੀਂ ਅਜਿਹਾ ਕੁੱਝ ਵੀ ਨਹੀਂ ਕਹਿਣਾ ਚਾਹੁੰਦੇ, ਜਿਹੜਾ ਕੱਲ੍ਹ ਨੂੰ ਏਕਤਾ 'ਚ ਅੜਿੱਕਾ ਬਣੇ। ਅਸੀਂ ਸਮੁੱਚੀ ਏਕਤਾ ਦੇ ਹਾਮੀ ਹਾਂ ਅਤੇ ਮੈਨੂੰ ਆਸ ਹੈ ਕਿ ਇਹ ਏਕਤਾ ਹੋਵੇਗੀ। ਦੱਸਣਯੋਗ ਹੈ ਕਿ ਅੱਜ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 54ਵੇਂ ਦਿਨ 'ਚ ਸ਼ਾਮਲ ਹੋ ਚੁੱਕਾ ਹੈ ਅਤੇ ਉਨ੍ਹਾਂ ਦੀ ਹਾਲਤ ਵਿਗੜਦੀ ਜਾ ਰਹੀ ਹੈ, ਜਿਸ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਕਾਫੀ ਪਰੇਸ਼ਾਨ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News