ਸ਼ੰਭੂ ਪੁਲਸ ਨੇ 20 ਕਿੱਲੋ ਭੁੱਕੀ ਅਤੇ ਨਸ਼ੀਲੇ ਪਾਊਡਰ ਸਮੇਤ ਦੋ ਨੂੰ ਕੀਤੇ ਕਾਬੂ

Monday, Jun 24, 2024 - 03:32 PM (IST)

ਸ਼ੰਭੂ ਪੁਲਸ ਨੇ 20 ਕਿੱਲੋ ਭੁੱਕੀ ਅਤੇ ਨਸ਼ੀਲੇ ਪਾਊਡਰ ਸਮੇਤ ਦੋ ਨੂੰ ਕੀਤੇ ਕਾਬੂ

ਘਨੌਰ (ਅਲੀ) : ਥਾਣਾ ਸ਼ੰਭੂ ਪੁਲਸ ਨੇ ਦੋ ਵਿਅਕਤੀਆਂ ਨੂੰ 20 ਕਿੱਲੋ ਭੁੱਕੀ ਚੂਰਾ ਪੋਸਤ ਅਤੇ 500 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਅਫਸਰਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਸ਼ੰਭੂ ਦੇ ਮੁਖੀ ਇੰਸਪੈਕਟਰ ਅਮਨਪਾਲ ਸਿੰਘ ਵਿਰਕ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਟੀ-ਪੁਆਇੰਟ ਘਨੌਰ ਮੋੜ ਸ਼ੰਭੂ ਖੁਰਦ ਕੋਲ ਮੌਜੂਦ ਸਨ। ਇਸ ਦੌਰਾਨ ਪੁਲਸ ਨੂੰ ਇਤਲਾਹ ਮਿਲੀ ਕਿ ਦੋ ਵਿਅਕਤੀ ਆਪਣੀ ਕਾਰ ਨੰ. CH-01BN-6464 ਵਿਚ ਭੁੱਕੀ ਤੇ ਨਸ਼ੀਲਾ ਪਾਊਡਰ ਰੱਖ ਕੇ ਵੇਚਣ ਲਈ ਆਪਣੇ ਘਰ ਦੇ ਬਾਹਰ ਕਿਸੇ ਗ੍ਰਾਹਕ ਦਾ ਇੰਤਜ਼ਾਰ ਕਰ ਰਹੇ ਹਨ। ਪੁਲਸ ਨੇ ਮੌਕੇ 'ਤੇ ਹੀ ਰੇਡ ਕਰਦਿਆਂ ਉਕਤ ਵਿਅਕਤੀਆਂ ਕੋਲੋਂ 20 ਕਿੱਲੋ ਭੁੱਕੀ ਚੂਰਾ ਪੋਸਤ ਅਤੇ 500 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ।

ਪੁਲਸ ਨੇ ਭੁੱਕੀ ਅਤੇ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤੇ ਅਰਸ਼ਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ, ਅਮਨਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀਆਨ ਪਿੰਡ ਮੋਹੀ ਖੁਰਦ ਥਾਣਾ ਸ਼ੰਭੂ ਖ਼ਿਲਾਫ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਇੰਸਪੈਕਟਰ ਅਮਨਪਾਲ ਸਿੰਘ ਵਿਰਕ ਨੇ ਕਿਹਾ ਕਿ ਨਸ਼ੇ ਦੇ ਸਮੱਗਲਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੋਹੜ ਨੂੰ ਕੱਢਣ ਲਈ ਲੋਕ ਪੁਲਸ ਦਾ ਸਾਥ ਦੇਣ।


author

Gurminder Singh

Content Editor

Related News