ਪੰਜਾਬ ''ਚ ਸ਼ਰਮਨਾਕ ਕਾਰਾ, ਪਤੀ ਤੇ ਨਨਾਣ ਨੇ ਵਿਆਹੁਤਾ ਨਗਨ ਕਰ...
Monday, Feb 03, 2025 - 11:01 AM (IST)
ਅੰਮ੍ਰਿਤਸਰ- ਅੰਮ੍ਰਿਤਸਰ ਦੇ ਥਾਣਾ ਮੋਹਕਮਪੁਰਾ ਦੇ ਇਲਾਕੇ ਧਰਮਪੁਰਾ ਦੀ ਵਿਆਹੁਤਾ ਮਹਿਲਾ ਵੱਲੋਂ ਆਪਣੇ ਪਤੀ ਤੇ ਆਪਣੀ ਨਨਾਣ ਦੇ ਖ਼ਿਲਾਫ਼ ਦਾਜ ਦੀ ਮੰਗ ਪੂਰੀ ਨਾ ਕਰਨ ਨੂੰ ਲੈ ਕੇ ਨੰਗਿਆਂ ਕਰ ਕੇ ਕੁੱਟਮਾਰ ਕਰਨ ਦੇ ਲਗਾਏ ਇਲਜ਼ਾਮ ਲਗਾਏ ਗਏ ਹਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੀੜਤ ਸਪਨਾ ਨੇ ਦੱਸਿਆ ਕਿ ਉਸ ਦਾ ਵਿਆਹ 8 ਮਹਿਨੇ ਪਹਿਲਾਂ ਮੋਹਕਮਪੁਰਾ ਦੇ ਇਲਾਕੇ ਧਰਮਪੁਰਾ ਦੇ ਰਹਿਣ ਵਾਲੇ ਰਾਜਨ ਪੁੱਤਰ ਧਰਮਪਾਲ ਦੇ ਨਾਲ ਹੋਇਆ ਸੀ। ਵਿਆਹ ਤੋਂ ਕੁਝ ਸਮੇਂ ਬਾਅਦ ਹੀ ਮੇਰੇ ਪਤੀ ਨੇ ਦਾਜ ਦੀ ਮੰਗ ਕਰਦੇ ਹੋਏ ਮੇਰੇ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਮਾਂ ਦੀ ਦਵਾਈ ਲੈਣ ਜਾ ਰਹੇ ਨੌਜਵਾਨ 'ਤੇ ਵਰ੍ਹੀਆਂ ਗੋਲੀਆਂ
ਪੀੜਤਾ ਨੇ ਕਿਹਾ ਕਿ ਇਸ ਬਾਰੇ ਮੇਰੇ ਪਿਤਾ ਵੱਲੋਂ ਵੀ ਮੇਰੇ ਪਤੀ ਨੂੰ ਸਮਝਾਇਆ ਗਿਆ ਪਰ ਕੁਝ ਸਮੇਂ ਬਾਅਦ ਫਿਰ ਉਨ੍ਹਾਂ ਨੇ ਮੇਰੇ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ । ਇਸ ਤਰ੍ਹਾਂ ਉਨ੍ਹਾਂ ਨੇ ਮੇਰੇ ਨਾਲ ਚਾਰ ਪੰਜ ਵਾਰ ਕੀਤਾ ਹਰ ਵਾਰ ਮੇਰੇ ਘਰ ਵਾਲੇ ਮੇਰੇ ਪਤੀ ਨੂੰ ਸਮਝਾ ਕੇ ਚਲੇ ਜਾਂਦੇ ਸਨ। ਪੀੜਤ ਨੇ ਦੱਸਿਆ ਕਿ ਕੱਲ੍ਹ ਸ਼ਾਮ ਨੂੰ ਮੇਰੇ ਪਤੀ ਅਤੇ ਨਨਾਣ ਨੇ ਫਿਰ ਦਾਜ ਦੀ ਮੰਗ ਨੂੰ ਲੈ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਮੇਰੇ ਕੱਪੜੇ ਵੀ ਫਾੜ ਦਿੱਤੇ ਤੇ ਮੈਨੂੰ ਪੂਰੀ ਤਰ੍ਹਾਂ ਨੰਗਿਆਂ ਕਰ ਦਿੱਤਾ । ਜਦੋਂ ਮੈਂ ਚੀਕਾਂ ਮਾਰੀਆਂ ਤਾਂ ਮੁਹੱਲੇ ਦੇ ਲੋਕ ਇਕੱਠੇ ਹੋਏ ਤੇ ਉਨ੍ਹਾਂ ਨੇ ਮੈਨੂੰ ਮੇਰੇ ਪਤੀ ਦੇ ਕੋਲੋਂ ਛੁਡਵਾਇਆ। ਇਸ ਤੋਂ ਬਾਅਦ ਇਸ ਬਾਰੇ ਸੂਚਨਾ ਪੁਲਸ ਪ੍ਰਸ਼ਾਸਨ ਨੂੰ ਦਿੱਤੀ, ਮੌਕੇ 'ਤੇ ਪਹੁੰਚੀ ਪੁਲਸ ਨੇ ਮੇਰੇ ਪਤੀ ਨੂੰ ਕਾਬੂ ਕਰ ਲਿਆ। ਉੱਥੇ ਹੀ ਪੀੜਤਾ ਨੇ ਮੰਗ ਕੀਤੀ ਮੇਰੇ ਪਤੀ ਤੇ ਮੇਰੀ ਨਨਾਣ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੇ ਬਦਲਿਆ ਮਿਜਾਜ਼, ਕੜਾਕੇ ਦੀ ਧੁੰਦ ਤੋਂ ਬਾਅਦ ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ
ਇਸ ਮੌਕੇ ਥਾਣਾ ਮੋਹਕਮਪੁਰਾ ਦੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸਪਨਾ ਨਾਂ ਦੀ ਮਹਿਲਾ ਦੀ ਸ਼ਿਕਾਇਤ ਆਈ ਸੀ, ਜਿਸਦੇ ਚਲਦੇ ਅਸੀਂ ਉਸਦੇ ਪਤੀ ਰਾਜਨ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਦੋਸ਼ੀ ਹੋਇਆ ਉਸਦੇ ਖਿਲਾਫ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8