ਪੰਜਾਬ ''ਚ ਸ਼ਰਮਨਾਕ ਕਾਰਾ, ਮਾਸੂਮ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ

Sunday, May 04, 2025 - 01:51 PM (IST)

ਪੰਜਾਬ ''ਚ ਸ਼ਰਮਨਾਕ ਕਾਰਾ, ਮਾਸੂਮ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ

ਤਰਨਤਾਰਨ (ਰਮਨ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਇਕ ਪਿੰਡ ਦੀ 4 ਸਾਲਾ ਮਾਸੂਮ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਥਾਣਾ ਸਦਰ ਤਰਨ ਤਰਨ ਦੀ ਪੁਲਸ ਨੇ ਪੀੜਤ ਬੱਚੀ ਦੀ ਮਾਂ ਦੇ ਬਿਆਨਾਂ ਹੇਠ ਮੁਲਜ਼ਮ ਨੂੰ ਨਾਮਜ਼ਦ ਕਰਦੇ ਉਸ ਦੀ ਗ੍ਰਿਫਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੀੜਤ ਦੀ ਮਾਤਾ ਨੇ ਥਾਣਾ ਸਦਰ ਤਰਨ ਤਰਨ ਦੀ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦਾ ਪਤੀ ਡਾਕਟਰ ਦੀ ਦੁਕਾਨ 'ਤੇ ਸਾਫ ਸਫਾਈ ਦਾ ਕੰਮ ਕਰਦਾ ਹੈ ਤੇ ਜਦੋਂ ਉਸ ਦਾ ਪਤੀ ਆਪਣੇ ਕੰਮ ’ਤੇ ਚਲਾ ਗਿਆ ਤਾਂ ਉਸ ਦੇ ਬੱਚੇ ਪਿੱਛੇ-ਪਿੱਛੇ ਚਲੇ ਗਏ, ਜਿਸ ਤੋਂ ਬਾਅਦ ਜਦੋਂ ਉਸ ਦਾ ਪਤੀ ਘਰ ਵਾਪਸ ਪਰਤਿਆ ਤਾਂ ਉਸ ਨੇ ਬੱਚਿਆਂ ਬਾਰੇ ਪੁੱਛਿਆ ਤੇ ਉਨ੍ਹਾਂ ਦੀ ਭਾਲ ਸ਼ੁਰੂ ਕੀਤੀ।

 ਇਹ ਵੀ ਪੜ੍ਹੋ- ਜਲ੍ਹਿਆਂਵਾਲਾ ਬਾਗ ਨੇੜੇ ਵੱਡੀ ਵਾਰਦਾਤ, ਰੇੜੀ ਚਾਲਕ ਨੇ ਆਟੋ ਵਾਲੇ ਦਾ ਬਾਂਹ ਨਾਲੋਂ ਵੱਖ ਕਰ 'ਤਾ ਗੁੱਟ

ਚਾਰ ਸਾਲਾ ਬੱਚੀ ਨੂੰ ਜਦੋਂ ਆਵਾਜ਼ਾਂ ਮਾਰੀਆਂ ਤਾਂ ਉਸ ਦੀ ਆਵਾਜ਼ ਇਕ ਘਰ ਦੇ ਅੰਦਰੋਂ ਆਈ। ਜਦੋਂ ਬੱਚੀ ਦੇ ਮਾਪਿਆਂ ਵੱਲੋਂ ਉਸ ਘਰ ਦਾ ਦਰਵਾਜ਼ਾ ਖੜਕਾਇਆ ਗਿਆ ਤਾਂ ਮੁਲਜ਼ਮ ਸੋਨੂੰ ਮੌਕੇ ਤੋਂ ਫਰਾਰ ਹੋ ਗਿਆ ਤੇ ਬੱਚੀ ਨਗਨ ਅਵਸਥਾ ’ਚ ਸੀ। ਥਾਣਾ ਸਦਰ ਦੇ ਮੁਖੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਸ ਵੱਲੋਂ ਮੁਲਜ਼ਮ ਸੋਨੂੰ ਖਿਲਾਫ ਪਰਚਾ ਦਰਜ ਕਰਕੇ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

 ਇਹ ਵੀ ਪੜ੍ਹੋ- ਪੰਜਾਬ 'ਚ ਆਵੇਗਾ ਤੇਜ਼ ਮੀਂਹ-ਤੂਫ਼ਾਨ, ਜਾਣੋ ਆਉਣ ਵਾਲੇ ਦਿਨਾਂ ਦੀ ਤਾਜ਼ਾ update

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News