ਸਹੁਰੇ ਪਰਿਵਾਰ ਦਾ ਸ਼ਰਮਨਾਕ ਕਾਰਾ, ਤਿੰਨ ਬੱਚਿਆਂ ਦੀ ਮਾਂ ਨੇ ਪ੍ਰੇਸ਼ਾਨੀ 'ਚ ਕੀਤਾ...

Sunday, Mar 30, 2025 - 02:37 PM (IST)

ਸਹੁਰੇ ਪਰਿਵਾਰ ਦਾ ਸ਼ਰਮਨਾਕ ਕਾਰਾ, ਤਿੰਨ ਬੱਚਿਆਂ ਦੀ ਮਾਂ ਨੇ ਪ੍ਰੇਸ਼ਾਨੀ 'ਚ ਕੀਤਾ...

ਗੁਰਦਾਸਪੁਰ (ਵਿਨੋਦ): ਸਹੁਰਿਆਂ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਕਾਰਨ ਇੱਕ ਵਿਆਹੁਤਾ ਔਰਤ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਮਾਂ ਦੇ ਬਿਆਨ ਦੇ ਆਧਾਰ ’ਤੇ ਗੁਰਦਾਸਪੁਰ ਸਦਰ ਪੁਲਸ ਨੇ ਮ੍ਰਿਤਕ ਦੀ ਸੱਸ ਅਤੇ ਸਹੁਰੇ ਵਿਰੁੱਧ ਮਾਮਲਾ ਦਰਜ ਕਰਕੇ ਸਹੁਰੇ ਨੂੰ ਗ੍ਰਿਫ਼ਤਾਰ ਕਰ ਲਿਆ, ਜਦੋਂ ਕਿ ਸੱਸ ਭੱਜਣ ਵਿੱਚ ਕਾਮਯਾਬ ਹੋ ਗਈ।

ਇਹ ਵੀ ਪੜ੍ਹੋ-  ਪੰਜਾਬ 'ਚ ਵੱਡਾ ਹਾਦਸਾ, ਪੇਪਰ ਦੇ ਕੇ ਪਰਤ ਰਹੇ 10ਵੀਂ ਦੇ 2 ਵਿਦਿਆਰਥੀਆਂ ਦੀ ਮੌਤ

ਸ਼ਹਿਜ਼ਾਦਾ ਨੰਗਲ ਗੁਰਦਾਸਪੁਰ ਦੀ ਰਹਿਣ ਵਾਲੀ ਕਮਲੇਸ ਪਤਨੀ ਸ਼ੀਦਾ ਮਸੀਹ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਕਿਹਾ ਕਿ ਉਸ ਦੀ ਧੀ ਕੋਮਲ ਦਾ ਵਿਆਹ ਪਿੰਡ ਅਮੀਪੁਰ ਦੇ ਰਹਿਣ ਵਾਲੇ ਕਰਮਾ ਸ਼ਾਹ ਦੇ ਪੁੱਤਰ ਸੰਦੀਪ ਨਾਲ ਹੋਇਆ ਸੀ। ਕਮਲੇਸ਼ ਨੇ ਦੱਸਿਆ ਕਿ ਉਸ ਦੇ ਪੁੱਤਰ ਲੱਬਾ ਨੂੰ ਕਿਸੇ ਦਾ ਫ਼ੋਨ ਆਇਆ ਕਿ ਕੋਮਲ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਹੈ ਅਤੇ ਉਸ ਦੀ ਹਾਲਤ ਗੰਭੀਰ ਹੈ। ਉਹ ਤੁਰੰਤ ਆਪਣੇ ਪੁੱਤਰ ਨਾਲ ਪਿੰਡ ਅਮੀਪੁਰ ਕੋਮਲ ਦੇ ਸਹੁਰੇ ਘਰ ਪਹੁੰਚ ਗਈ। ਉੱਥੇ, ਕੋਮਲ ਦਰਦ ਨਾਲ ਕਰਾਹ ਰਹੀ ਸੀ ਅਤੇ ਉਸ ਨੇ ਦੱਸਿਆ ਕਿ ਉਸ ਦੀ ਸੱਸ ਮਨਜੀਤ ਅਤੇ ਸਹੁਰਾ ਕਰਮਾ ਉਸ ਨੂੰ ਤੰਗ ਕਰਦੇ ਸਨ, ਜਿਸ ਕਾਰਨ ਉਸ ਨੇ ਜ਼ਹਿਰ ਖਾ ਲਿਆ।

ਇਹ ਵੀ ਪੜ੍ਹੋ-  ਅਪ੍ਰੈਲ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ

 ਕਮਲੇਸ਼ ਨੇ ਦੱਸਿਆ ਕਿ ਕੋਮਲ ਨੂੰ ਤੁਰੰਤ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਦੱਸਿਆ ਕਿ ਕੋਮਲ ਦੇ ਤਿੰਨ ਬੱਚੇ ਵੀ ਹਨ। ਇਸ ਸਬੰਧੀ ਸਹਾਇਕ ਸਬ-ਇੰਸਪੈਕਟਰ ਜੀਵਨ ਸਿੰਘ ਨੇ ਦੱਸਿਆ ਕਿ ਕਮਲੇਸ਼ ਦੇ ਬਿਆਨ ਦੇ ਆਧਾਰ ’ਤੇ ਪੁਲਸ ਨੇ ਮ੍ਰਿਤਕਾ ਦੀ ਸੱਸ ਮਨਜੀਤ ਅਤੇ ਸਹੁਰਾ ਕਰਮਾ ਵਿਰੁੱਧ ਮਾਮਲਾ ਦਰਜ ਕਰਕੇ ਕਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਸੱਸ ਫਰਾਰ ਹੋ ਗਈ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਅੱਜ ਤੇਜ਼ ਹਨ੍ਹੇਰੀ ਨਾਲ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News