ਪੰਜਾਬ: ਕਲਯੁੱਗੀ ਮਾਂ ਦਾ ਸ਼ਰਮਨਾਕ ਕਾਰਾ, ਆਪਣੇ ਹੀ ਜਵਾਕ ਦੀਆਂ ਲੱਤਾਂ...

Friday, Apr 24, 2026 - 01:42 PM (IST)

ਪੰਜਾਬ: ਕਲਯੁੱਗੀ ਮਾਂ ਦਾ ਸ਼ਰਮਨਾਕ ਕਾਰਾ, ਆਪਣੇ ਹੀ ਜਵਾਕ ਦੀਆਂ ਲੱਤਾਂ...

ਪਠਾਨਕੋਟ (ਧਰਮਿੰਦਰ)- ਪਠਾਨਕੋਟ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਵਿਧਾਨ ਸਭਾ ਹਲਕਾ ਭੋਆ ਦੇ ਇੱਕ ਪਰਿਵਾਰ ਵੱਲੋਂ ਮਾਂ 'ਤੇ ਆਪਣੇ ਹੀ 11 ਦਿਨਾਂ ਦੇ ਮਾਸੂਮ ਬੱਚੇ ਨੂੰ ਅੱਗ ਲਗਾਉਣ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਇਹ ਮਾਮਲਾ ਲਗਭਗ ਚਾਰ ਮਹੀਨੇ ਪੁਰਾਣਾ ਦੱਸਿਆ ਜਾ ਰਿਹਾ ਹੈ, ਪਰ ਹੁਣ ਪੀੜਤ ਪੱਖ ਵੱਲੋਂ ਐਸਐਸਪੀ ਕੋਲ ਸ਼ਿਕਾਇਤ ਦੇਣ ਤੋਂ ਬਾਅਦ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਡੀਐਸਪੀ ਦਰਜੇ ਦੇ ਅਧਿਕਾਰੀ ਨੂੰ ਸੌਂਪੀ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

ਪੀੜਤ ਪਤੀ ਮਨਦੀਪ ਸਿੰਘ ਨੇ ਦੱਸਿਆ ਕਿ ਉਸਦਾ ਵਿਆਹ ਨੂੰ ਛੇ ਸਾਲ ਹੋ ਚੁੱਕੇ ਹਨ ਅਤੇ ਉਸਦੀ ਪਤਨੀ ਅਕਸਰ ਗੁੱਸੇ ਵਿੱਚ ਆਪਾ ਗੁਆ ਬੈਠਦੀ ਹੈ ਅਤੇ ਪਾਗਲਾਂ ਵਾਲੀਆਂ ਹਰਕਤਾਂ ਕਰਦੀ ਹੈ। ਉਸਦੇ ਮੁਤਾਬਕ ਵਿਆਹ ਦੇ ਸ਼ੁਰੂਆਤੀ ਦਿਨਾਂ ਤੋਂ ਹੀ ਘਰ ਵਿੱਚ ਝਗੜੇ ਹੁੰਦੇ ਰਹੇ ਹਨ। ਉਸ ਨੇ ਦੋਸ਼ ਲਗਾਇਆ ਕਿ ਗਰਭ ਅਵਸਥਾ ਦੌਰਾਨ ਵੀ ਉਸਦੀ ਪਤਨੀ ਨੇ ਆਪਣੇ ਪੇਟ ‘ਤੇ ਮੁੱਕੇ ਮਾਰ ਕੇ ਬੱਚੇ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਸੀ। ਮਨਦੀਪ ਨੇ ਇਹ ਵੀ ਕਿਹਾ ਕਿ ਲਗਭਗ ਚਾਰ ਸਾਲ ਪਹਿਲਾਂ ਵੀ ਉਨ੍ਹਾਂ ਦੇ ਪਹਿਲੇ ਨਵੇਂ ਜਨਮੇ ਬੱਚੇ ਦੀ ਵੀ ਅੱਗ ਨਾਲ ਮੌਤ ਹੋ ਗਈ ਸੀ, ਜਿਸਦਾ ਕਾਰਨ ਅੱਜ ਤੱਕ ਸਪਸ਼ਟ ਨਹੀਂ ਹੋ ਸਕਿਆ। ਬੱਚੇ ਦੀ ਮੌਤ 'ਤੇ ਪਤਨੀ ਨੇ ਬਹਾਨਾ ਬਣਾਇਆ ਸੀ ਕਿ ਉਹ ਸਾਮਾਨ ਲੈਣ ਗਈ ਸੀ, ਉਸ ਨੂੰ ਨਹੀਂ ਪਤਾ ਕਿ ਇਹ ਹਾਦਸਾ ਕਿਵੇਂ ਵਾਪਰਿਆ। ਹਾਲਾਂਕਿ ਪਰਿਵਾਰ ਨੂੰ ਬੱਚੇ ਦੀ ਮਾਂ 'ਤੇ ਸ਼ੱਕ ਕਰ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ

ਹਾਲ ਹੀ  'ਚ ਵਾਪਰੇ ਹਾਦਸੇ ਬਾਰੇ ਮਨਦੀਪ ਨੇ ਦੱਸਿਆ ਕਿ  ਚਾਰ ਮਹੀਨੇ ਪਹਿਲਾਂ ਜਨਮੇ ਦੂਜੇ ਬੱਚੇ ਨਾਲ ਵੀ ਇਹੋ ਜਿਹਾ ਹਾਦਸਾ ਵਾਪਰਿਆ। ਜਦੋਂ ਉਹ ਆਪਣੇ ਪਿਤਾ ਨਾਲ ਦਵਾਈ ਲੈਣ ਲਈ ਘਰ ਤੋਂ ਬਾਹਰ ਗਿਆ ਹੋਇਆ ਸੀ, ਤਾਂ ਕੁਝ ਹੀ ਸਮੇਂ ਬਾਅਦ ਫ਼ੋਨ ਆਇਆ ਕਿ ਬੱਚੇ ਨੂੰ ਅੱਗ ਲੱਗ ਗਈ ਹੈ। ਇਸ ਘਟਨਾ ਵਿੱਚ ਬੱਚੇ ਦੀਆਂ ਦੋਵਾਂ ਲੱਤਾਂ ਬੁਰੀ ਤਰ੍ਹਾਂ ਝੁਲਸ ਗਈਆਂ। ਪੀੜਤ ਪੱਖ ਦਾ ਦਾਅਵਾ ਹੈ ਕਿ ਘਟਨਾ ਦੇ ਸਮੇਂ ਗੁਆਂਢੀਆਂ ਨੇ ਸ਼ੋਰ ਸੁਣ ਕੇ ਬੱਚੇ ਨੂੰ ਬਚਾਇਆ ਅਤੇ ਤੁਰੰਤ ਹਸਪਤਾਲ ਪਹੁੰਚਾਇਆ। ਮਨਦੀਪ ਨੇ ਦੱਸਿਆ ਕਿ ਜਦੋਂ ਉਸਨੇ ਆਪਣੇ ਸਹੁਰਿਆਂ ਨੂੰ ਸ਼ਿਕਾਇਤ ਕੀਤੀ ਤਾਂ ਉਨ੍ਹਾਂ ਨੇ ਧੀ ਨੂੰ ਸਮਝਾਉਣ ਦੀ ਬਜਾਏ ਮਾਮਲੇ ਤੋਂ ਹੱਥ ਧੋ ਲਏ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ

ਮਨਦੀਪ ਦੇ ਪਿਤਾ ਸੁਰਿੰਦਰ ਪਾਲ ਨੇ ਦੱਸਿਆ ਕਿ ਉਹ ਪਿਛਲੇ ਚਾਰ ਮਹੀਨਿਆਂ ਤੋਂ ਥਾਣਿਆਂ ਦੇ ਚੱਕਰ ਕੱਟ ਰਹੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਆਰਥਿਕ ਤੰਗੀ ਦੇ ਬਾਵਜੂਦ ਬੱਚੇ ਦਾ ਇਲਾਜ ਜਾਰੀ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਸਥਾਨਕ ਪੁਲਸ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ, ਜਿਸ ਕਾਰਨ ਹੁਣ ਉਹ ਐਸਐਸਪੀ ਕੋਲ ਇਨਸਾਫ ਲਈ ਪਹੁੰਚੇ ਹਨ। ਸੁਰਿੰਦਰ ਪਾਲ ਚਿੰਤਾ ਪ੍ਰਗਟ ਕੀਤੀ ਕਿ ਉਸਦੀ ਇੱਕ 5 ਸਾਲ ਦੀ ਪੋਤੀ ਵੀ ਹੈ ਜਿਸਦੀ ਜਾਨ ਨੂੰ ਵੀ ਉਸਦੀ ਨੂੰਹ ਤੋਂ ਖ਼ਤਰਾ ਹੈ। ਉਨ੍ਹਾਂ ਮੰਗ ਕੀਤੀ ਕਿ ਉਸਦੀ ਪੋਤੀ ਉਨ੍ਹਾਂ ਕੋਲ ਸੌਂਪ ਦਿੱਤਾ ਜਾਵੇ ਅਤੇ ਦੋਸ਼ੀ ਨੂੰਹ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੀ ਕੋਰਟ 'ਚ ਪੇਸ਼ੀ, ਅੰਮ੍ਰਿਤਸਰ ਪੁਲਸ ਨੂੰ ਮਿਲਿਆ 2 ਦਿਨ ਦਾ ਰਿਮਾਂਡ

ਇਸ ਸਬੰਧੀ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਮਾਮਲਾ ਬਹੁਤ ਸੰਵੇਦਨਸ਼ੀਲ ਹੈ ਅਤੇ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ। ਐਸਪੀ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਬੱਚੇ ਦੀ ਹਾਲਤ ਦੇਖ ਕੇ ਮਾਮਲਾ ਚਿੰਤਾਜਨਕ ਲੱਗਦਾ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਡੀਐਸਪੀ ਪੱਧਰ ‘ਤੇ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸਦੇ ਖ਼ਿਲਾਫ਼ ਕਾਨੂੰਨੀ ਤੌਰ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News