ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

Friday, Jul 17, 2026 - 11:59 AM (IST)

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਚੰਡੀਗੜ੍ਹ (ਅੰਕੁਰ)- 10 ਸਾਲ ਦੀ ਬੱਚੀ ਨਾਲ ਸਰੀਰਕ ਛੇੜਛਾੜ ਕਰਨ ਵਾਲੇ 84 ਸਾਲਾ ਬਜ਼ੁਰਗ ਨੂੰ ਸਪੈਸ਼ਲ ਫਾਸਟ ਟ੍ਰੈਕ ਕੋਰਟ ਨੇ ਦੋਸ਼ੀ ਕਰਾਰ ਦਿੱਤਾ ਹੈ। ਸਜ਼ਾ ’ਤੇ ਫ਼ੈਸਲਾ ਅੱਜ ਸੁਣਾਇਆ ਜਾਵੇਗਾ। ਅਦਾਲਤ ਦੇ ਹੁਕਮਾਂ ’ਤੇ ਪੁਲਸ ਨੇ ਉਸ ਨੂੰ ਹਿਰਾਸਤ ’ਚ ਲੈ ਕੇ ਬੁੜੈਲ ਜੇਲ੍ਹ ਭੇਜ ਦਿੱਤਾ ਹੈ।

ਬਜ਼ੁਰਗ ਨੇ ਗੁਆਂਢ ’ਚ ਰਹਿਣ ਵਾਲੀ ਇਕ ਬੱਚੀ ਨੂੰ ਚਾਕਲੇਟ ਦੇਣ ਦੇ ਬਹਾਨੇ ਬੁਲਾਇਆ ਸੀ ਅਤੇ ਉਸ ਨਾਲ ਸਰੀਰਕ ਛੇੜਛਾੜ ਕੀਤੀ ਸੀ। ਉਸ ਖ਼ਿਲਾਫ਼ ਦੋ ਸਾਲ ਪਹਿਲਾਂ ਆਈ. ਟੀ. ਪਾਰਕ ਥਾਣੇ ਦੀ ਪੁਲਸ ਨੇ ਕੇਸ ਦਰਜ ਕੀਤਾ ਸੀ। ਹੁਣ ਤੱਕ ਉਹ ਜ਼ਮਾਨਤ ’ਤੇ ਸੀ ਪਰ ਦੋਸ਼ੀ ਕਰਾਰ ਦਿੱਤੇ ਜਾਣ ਸਾਰ ਹੀ ਪੁਲਸ ਨੇ ਉਸ ਨੂੰ ਹਿਰਾਸਤ ’ਚ ਲੈ ਲਿਆ। ਉਸ ਨੂੰ ਪੋਕਸੋ ਐਕਟ ਦੀ ਧਾਰਾ 10 ਤਹਿਤ ਘੱਟੋ-ਘੱਟ ਪੰਜ ਸਾਲ ਤੇ ਵੱਧ ਤੋਂ ਵੱਧ ਸੱਤ ਸਾਲ ਦੀ ਸਜ਼ਾ ਹੋ ਸਕਦੀ ਹੈ। ਇਹ ਮਾਮਲਾ ਨਵੰਬਰ 2024 ਦਾ ਹੈ ਜਦੋਂ ਇਕ ਔਰਤ ਨੇ ਆਈ.ਟੀ. ਪਾਰਕ ਥਾਣੇ ਦੀ ਪੁਲਸ ਨੂੰ ਆਪਣੀ ਧੀ ਨਾਲ ਛੇੜਛਾੜ ਦੀ ਸ਼ਿਕਾਇਤ ਦਿੱਤੀ ਸੀ। ਜਨਵਰੀ 2025 ’ਚ ਸਪੈਸ਼ਲ ਫਾਸਟ ਟ੍ਰੈਕ ਕੋਰਟ ’ਚ ਇਸ ਮਾਮਲੇ ਦੀ ਸੁਣਵਾਈ ਸ਼ੁਰੂ ਹੋਈ ਸੀ।


author

Anmol Tagra

Content Editor

Related News