ਪਟਿਆਲਾ ''ਚ ਸ਼ਰਮਸਾਰ ਕਰਦੀ ਘਟਨਾ! ਨੂੰਹ ਦੇ ਕਾਰੇ ਨੇ ਕੀਤਾ ਹੈਰਾਨ, ਵੀਡੀਓ ਹੋਈ ਵਾਇਰਲ
Sunday, Aug 23, 2026 - 11:42 AM (IST)
ਪਟਿਆਲਾ (ਸੁਖਮੀਤ)- ਪਟਿਆਲਾ ਦੀ ਸੂਲਰ ਕਾਲੋਨੀ ਤੋਂ ਇਕ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਬਜ਼ੁਰਗ ਮਹਿਲਾ ਨਾਲ ਉਸ ਦੀ ਨੂੰਹ ਵੱਲੋਂ ਕਥਿਤ ਤੌਰ 'ਤੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਜਾਣਕਾਰੀ ਮੁਤਾਬਕ ਇਹ ਸਾਰਾ ਵਿਵਾਦ ਬੱਚੇ ਨੂੰ ਬੁਖ਼ਾਰ ਹੋਣ ਤੋਂ ਬਾਅਦ ਉਸ ਨੂੰ ਦਵਾਈ ਦੇਣ ਦੇ ਮਾਮਲੇ ਨੂੰ ਲੈ ਕੇ ਸ਼ੁਰੂ ਹੋਇਆ। ਦੱਸਿਆ ਜਾ ਰਿਹਾ ਹੈ ਕਿ ਬੱਚੇ ਨੂੰ ਦਵਾਈ ਦੇਣ ਸਬੰਧੀ ਬਜ਼ੁਰਗ ਮਹਿਲਾ ਵੱਲੋਂ ਰੋਕ-ਟੋਕ ਕਰਨ 'ਤੇ ਪਰਿਵਾਰ 'ਚ ਤਕਰਾਰ ਹੋ ਗਈ, ਜੋ ਬਾਅਦ 'ਚ ਕੁੱਟਮਾਰ ਤੱਕ ਪਹੁੰਚ ਗਈ।

ਇਹ ਵੀ ਪੜ੍ਹੋ: ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ ਬਰਾਮਦ, 6 ਮੁਲਜ਼ਮ ਗ੍ਰਿਫ਼ਤਾਰ
ਘਟਨਾ ਤੋਂ ਬਾਅਦ ਬਜ਼ੁਰਗ ਮਹਿਲਾ ਨੂੰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਉੱਧਰ ਪੁਲਸ ਵੱਲੋਂ ਵੀ ਇਸ ਮਾਮਲੇ ਸਬੰਧੀ ਆਪਣਾ ਪੱਖ ਰੱਖਿਆ ਗਿਆ ਹੈ। ਪੁਲਸ ਮੁਤਾਬਕ ਮਾਮਲਾ ਪਰਿਵਾਰਕ ਅਤੇ ਘਰੇਲੂ ਵਿਵਾਦ ਨਾਲ ਜੁੜਿਆ ਹੋਇਆ ਹੈ ਅਤੇ ਪੁਲਸ ਵੱਲੋਂ ਸਬੰਧਤ ਧਿਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਪੁਲਸ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਵੱਲੋਂ ਇਸ ਨੂੰ ਘਰੇਲੂ ਵਿਵਾਦ ਦੱਸਦਿਆਂ ਫਿਲਹਾਲ ਕਿਸੇ ਤਰ੍ਹਾਂ ਦੀ ਕਾਰਵਾਈ ਨਾ ਕਰਨ ਦੀ ਗੱਲ ਕਹੀ ਜਾ ਰਹੀ ਹੈ। ਹਾਲਾਂਕਿ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਇਹ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ ਤੱਕ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
