ਪੰਜਾਬ ''ਚ ਸ਼ਰਮਨਾਕ ਘਟਨਾ! 55 ਸਾਲਾ ਫੁੱਫੜ ਨੇ ਮਾਸੂਮ ਭਤੀਜੀ ਨੂੰ ਸੁੰਨਸਾਨ ਥਾਂ ''ਤੇ ਲਿਜਾ...

Sunday, Jul 06, 2025 - 10:42 AM (IST)

ਪੰਜਾਬ ''ਚ ਸ਼ਰਮਨਾਕ ਘਟਨਾ! 55 ਸਾਲਾ ਫੁੱਫੜ ਨੇ ਮਾਸੂਮ ਭਤੀਜੀ ਨੂੰ ਸੁੰਨਸਾਨ ਥਾਂ ''ਤੇ ਲਿਜਾ...

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਇੱਥੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 55 ਸਾਲਾਂ ਦੇ ਫੁੱਫੜ ਨੇ 9 ਸਾਲਾ ਭਤੀਜੀ ਨਾਲ ਜਬਰ-ਜ਼ਿਨਾਹ ਵਰਗੀ ਘਿਨਾਉਣੀ ਹਰਕਤ ਨੂੰ ਅੰਜਾਮ ਦਿੱਤਾ। ਜਾਣਕਾਰੀ ਮੁਤਾਬਕ ਇਹ ਘਟਨਾ ਬਰਨਾਲਾ ਦੇ ਨੇੜਲੇ ਪਿੰਡ ਕੇਰੇ ਵਿਖੇ ਵਾਪਰੀ। ਇੱਥੇ ਪਰਵਾਸੀ ਮਜ਼ਦੂਰ ਦੀ ਚੌਥੀ ਕਲਾਸ ’ਚ ਪੜ੍ਹਦੀ 9 ਸਾਲਾ ਮਾਸੂਮ ਬੱਚੀ ਨਾਲ ਉਸ ਦੇ 55 ਸਾਲ ਦੇ ਫੁੱਫੜ ਨੇ ਹੀ ਜਬਰ-ਜ਼ਿਨਾਹ ਦੀ ਘਟਨਾ ਨੂੰ ਅੰਜਾਮ ਦਿੱਤਾ।

ਇਹ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਬੇਹੱਦ ਜ਼ਰੂਰੀ ਖ਼ਬਰ, 7 ਜੁਲਾਈ ਤੋਂ ਬਾਅਦ...

ਪੀੜਤ ਮਾਸੂਮ ਬੱਚੀ ਦੇ ਪਿਤਾ ਨੇ ਦੁਖੀ ਮਨ ਨਾਲ ਜਾਣਕਾਰੀ ਦਿੰਦੇ ਦੱਸਿਆ ਕਿ ਸਵੇਰੇ 7.30 ਵਜੇ ਦੇ ਕਰੀਬ ਕੁੜੀ ਨੂੰ ਉਸ ਦਾ ਫੁੱਫੜ ਲੱਸੀ ਲੈਣ ਦੇ ਬਹਾਨੇ ਆਪਣੇ ਨਾਲ ਨੇੜਲੇ ਪਿੰਡ ਲੈ ਗਿਆ। ਉੱਥੇ ਰਸਤੇ ’ਚ ਉਹ ਧੀ ਨੂੰ ਸੁੰਨਸਾਨ ਥਾਂ 'ਤੇ ਲੈ ਗਿਆ, ਜਿੱਥੇ ਉਸ ਨੇ ਧੀ ਨਾਲ ਜਬਰ-ਜ਼ਿਨਾਹ ਵਰਗੀ ਸ਼ਰਮਨਾਕ ਹਰਕਤ ਨੂੰ ਅੰਜਾਮ ਦਿੱਤਾ। ਪੀੜਤ ਕੁੜੀ ਦੇ ਪਿਤਾ ਨੇ ਪੁਲਸ ਪ੍ਰਸ਼ਾਸਨ ਤੋਂ ਮੁਲਜ਼ਮ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕਰ ਕੇ ਇਨਸਾਫ਼ ਦੀ ਗੁਹਾਰ ਲਾਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਐਤਵਾਰ ਨੂੰ 10 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ, ਪੜ੍ਹੋ IMD ਦੀ ਤਾਜ਼ਾ UPDATE

ਇਸ ਮਾਮਲੇ ਸਬੰਧੀ ਪੁਲਸ ਥਾਣਾ ਸਦਰ ਬਰਨਾਲਾ ਦੇ ਐੱਸ. ਐੱਚ. ਓ. ਲਖਬੀਰ ਸਿੰਘ ਨੇ ਦੱਸਿਆ ਕਿ ਪੀੜਤ ਬੱਚੀ ਦਾ ਮੈਡੀਕਲ ਕਰਵਾਇਆ ਗਿਆ ਹੈ। ਪੁਲਸ ਵੱਲੋਂ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ, ਜਿਸ ਦੀ ਗ੍ਰਿਫ਼ਤਾਰੀ ਜਲਦ ਕਰ ਲਈ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News