ਸ਼ਰਮਸਾਰ ਪੰਜਾਬ! 85 ਸਾਲਾ ਬਜ਼ੁਰਗ ਨੇ 9 ਸਾਲਾ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

Friday, Sep 27, 2024 - 08:39 AM (IST)

ਅੰਮ੍ਰਿਤਸਰ (ਜਸ਼ਨ)- ਅੰਮ੍ਰਿਤਸਰ ਤੋਂ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ 85 ਸਾਲਾ ਬਜ਼ੁਰਗ ਨੇ 9 ਸਾਲਾ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਇਸ ਮਗਰੋਂ ਬੱਚੀ ਦੀ ਤਬੀਅਤ ਵਿਗੜ ਗਈ। ਪੁਲਸ ਵੱਲੋਂ ਉਕਤ ਬਜ਼ੁਰਗ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਸਾਵਧਾਨ! ਇਕ ਗ਼ਲਤੀ 'ਤੇ ਹੋ ਸਕਦੈ 50 ਹਜ਼ਾਰ ਤਕ ਦਾ ਜੁਰਮਾਨਾ, ਪੜ੍ਹੋ ਨਵੀਂ 'ਰੇਟ ਲਿਸਟ'

ਜਾਣਕਾਰੀ ਮੁਤਾਬਕ 85 ਸਾਲਾ ਬਜ਼ੁਰਗ ਨੇ ਗੁਆਂਢ ਵਿਚ ਰਹਿਣ ਵਾਲੀ 9 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਕੀਤਾ। ਇਸ ਗੱਲ ਦਾ ਭੇਤ ਉੱਦੋਂ ਖੁੱਲ੍ਹਿਆ ਜਦੋਂ ਬੱਚੀ ਨੂੰ ਉਲਟੀਆਂ ਆਉਣ ਲੱਗ ਪਈਆਂ। ਉਕਤ ਘਟਨਾ ਦਾ ਪਤਾ ਲੱਗਣ ’ਤੇ ਸਥਾਨਕ ਲੋਕਾਂ ਨੇ ਮੁਲਜ਼ਮ ਦੀ ਛਿੱਤਰ ਪਰੇਡ ਕੀਤੀ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News