ਪੰਜਾਬ ''ਚ ਸ਼ਰਮਨਾਕ ਘਟਨਾ! PUBG, ''ਗੰਦੀ'' ਵੀਡੀਓ ਤੇ ਫ਼ਿਰ...
Thursday, Jan 23, 2025 - 12:09 PM (IST)
ਲੁਧਿਆਣਾ (ਰਾਜ): ਮੋਬਾਈਲ ਗੇਮ PUBG ਖੇਡਦੇ ਹੋਏ ਕੁੜੀ-ਮੁੰਡੇ ਦੀ ਦੋਸਤੀ ਹੋ ਗਈ। ਇਸ ਮਗਰੋਂ ਮੁੰਡੇ ਨੇ ਕੁੜੀ ਦੀ ਫੋਟੋ ਤੇ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀਆਂ। ਇਸ ਤਰ੍ਹਾਂ ਉਸ ਨੇ ਡਰਾ ਧਮਕਾ ਕੇ ਕੁੜੀ ਤੋਂ ਪੈਸੇ ਵੀ ਠੱਗ ਲਏ। ਮਾਮਲੇ ਦੀ ਸ਼ਿਕਾਇਤ ਮਿਲਣ 'ਤੇ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਪੈ ਗਈਆਂ ਭਾਜੜਾਂ
ਜਾਣਕਾਰੀ ਮੁਤਾਬਕ ਕੁੜੀ ਦੀ PUBG ਖੇਡਦੇ ਹੋਏ ਕਿਸੇ ਮੁੰਡੇ ਨਾਲ ਦੋਸਤੀ ਹੋ ਗਈ ਸੀ। ਇਸ ਮਗਰੋਂ ਮੁੰਡੇ ਨੇ ਉਸ ਦੀਆਂ ਫੋਟੋਆਂ ਤੇ ਵੀਡੀਓ ਬਣਾ ਕੇ ਇੰਸਟਾਗ੍ਰਾਮ ਆਈ.ਡੀ. 'ਤੇ ਅਪਲੋਡ ਕਰ ਕੇ ਉਸ ਨੂੰ ਬਦਨਾਮ ਕਰਨਾ ਸ਼ੁਰੂ ਕਰ ਦਿੱਤਾ। ਇਸ ਮਗਰੋਂ ਉਸ ਨੇ ਕੁੜੀ ਨੂੰ ਡਰਾ-ਧਮਕਾ ਕੇ ਉਸ ਕੋਲੋਂ 41 ਹਜ਼ਾਰ ਰੁਪਏ ਵੀ ਲੈ ਲਏ। ਪੀੜਤਾ ਵੱਲੋਂ ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਗਈ।
ਇਹ ਖ਼ਬਰ ਵੀ ਪੜ੍ਹੋ - ਵਿਆਹ ਤੋਂ ਕੁਝ ਦੇਰ ਮਗਰੋਂ ਲਾੜੇ ਨੇ ਲਈ ਅਜਿਹੀ ਸ਼ੈਅ... ਹਸਪਤਾਲ 'ਚ ਜਾ ਕੇ ਤੋੜਿਆ ਦਮ
ਥਾਣਾ ਸਾਈਬਰ ਕ੍ਰਾਈਮ ਪੁਲਸ ਨੇ ਮੁਲਜ਼ਮ ਮਨੋਜ ਪ੍ਰਜਾਪਤੀ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸਾਈਬਰ ਕ੍ਰਾਈਮ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8