ਮੋਬਾਈਲ 'ਤੇ ਧੀ ਦੀ 'ਗੰਦੀ' ਵੀਡੀਓ ਵੇਖ ਹੱਕਾ-ਬੱਕਾ ਰਹਿ ਗਿਆ ਪਿਓ... ਪੰਜਾਬ ਤੋਂ ਸਾਹਮਣੇ ਆਇਆ ਸ਼ਰਮਨਾਕ ਮਾਮਲਾ

Saturday, Jan 25, 2025 - 08:39 AM (IST)

ਮੋਬਾਈਲ 'ਤੇ ਧੀ ਦੀ 'ਗੰਦੀ' ਵੀਡੀਓ ਵੇਖ ਹੱਕਾ-ਬੱਕਾ ਰਹਿ ਗਿਆ ਪਿਓ... ਪੰਜਾਬ ਤੋਂ ਸਾਹਮਣੇ ਆਇਆ ਸ਼ਰਮਨਾਕ ਮਾਮਲਾ

ਜਲੰਧਰ (ਮਹੇਸ਼)– ਥਾਣਾ ਸਦਰ ਜਮਸ਼ੇਰ ਦੀ ਪੁਲਸ ਚੌਕੀ ਫਤਹਿਪੁਰ (ਪ੍ਰਤਾਪਪੁਰਾ) ਵਿਚ ਪੈਂਦੇ ਇਕ ਇਲਾਕੇ ਦੀ ਰਹਿਣ ਵਾਲੀ 16 ਸਾਲਾ ਨਾਬਾਲਗ ਲੜਕੀ ਨਾਲ 21 ਸਾਲ ਦੇ ਨੌਜਵਾਨ ਵੱਲੋਂ ਜਬਰ-ਜ਼ਿਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਲੈ ਕੇ ਪੁਲਸ ਨੇ ਮੁਲਜ਼ਮ ਨੌਜਵਾਨ ਨਵਜੋਤ ਜੱਸਲ ਜ਼ਿਲਾ ਜਲੰਧਰ ਖ਼ਿਲਾਫ਼ ਥਾਣਾ ਸਦਰ ਵਿਚ ਬੀ. ਐੱਨ. ਐੱਸ. ਦੀ ਧਾਰਾ 64, 4 ਅਤੇ ਪੋਸਕੋ ਐਕਟ ਤਹਿਤ 9 ਨੰਬਰ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਵਿਆਹ ਤੋਂ ਕੁਝ ਦੇਰ ਮਗਰੋਂ ਲਾੜੇ ਨੇ ਲਈ ਅਜਿਹੀ ਸ਼ੈਅ... ਹਸਪਤਾਲ 'ਚ ਜਾ ਕੇ ਤੋੜਿਆ ਦਮ

ਫ਼ਤਹਿਪੁਰ ਪੁਲਸ ਚੌਕੀ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਮੁਲਜ਼ਮ ਨੌਜਵਾਨ ਨਵਜੋਤ ਜੱਸਲ ਨੂੰ ਕਾਬੂ ਕਰ ਲਿਆ ਗਿਆ ਹੈ। ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਕਿ ਉਸ ਕੋਲੋਂ ਪੁੱਛਗਿੱਛ ਕਰ ਕੇ ਉਸ ਦਾ ਮੋਬਾਈਲ ਫੋਨ ਬਰਾਮਦ ਕੀਤਾ ਜਾ ਸਕੇ, ਜਿਸ ਵਿਚ ਉਹ ਨਾਬਾਲਗ ਲੜਕੀ ਦੀ ਅਸ਼ਲੀਲ ਵੀਡੀਓ ਬਣਾਉਂਦਾ ਸੀ। ਏ. ਐੱਸ. ਆਈ. ਸੰਧੂ ਨੇ ਦੱਸਿਆ ਕਿ ਇਕ ਵਿਅਕਤੀ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਲੜਕੀ ਸਰਕਾਰੀ ਸਕੂਲ ਵਿਚ 11ਵੀਂ ਜਮਾਤ ਵਿਚ ਪੜ੍ਹਦੀ ਹੈ ਅਤੇ ਇਸ ਦੇ ਨਾਲ ਹੀ ਉਹ ਸਰਕਾਰੀ ਕੰਪਿਊਟਰ ਸੈਂਟਰ ਵਿਚ ਕਲਾਸਾਂ ਲਾਉਂਦੀ ਸੀ। ਉਸ ਦੇ ਨਾਲ ਇਕ ਲੜਕਾ ਨਵਜੋਤ ਜੱਸਲ ਵੀ ਕਲਾਸ ਲਾਉਂਦਾ ਸੀ।

ਪਿਤਾ ਨੇ ਦੱਸਿਆ ਕਿ ਇਕ ਦਿਨ ਉਕਤ ਲੜਕੇ ਨੇ ਆਪਣੇ ਮੋਬਾਈਲ ਫੋਨ ਤੋਂ ਉਸ ਦੇ ਵ੍ਹਟਸਐਪ ਨੰਬਰ ’ਤੇ ਉਸ ਦੀ ਲੜਕੀ ਅਸ਼ਲੀਲ ਵੀਡੀਓ ਭੇਜੀ, ਜਿਸ ਬਾਰੇ ਉਸ ਨੇ ਆਪਣੇ ਬੇਟੀ ਤੋਂ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਨਵਜੋਤ ਜੱਸਲ ਉਸ ਨੂੰ ਕੁਝ ਖੁਆਉਣ-ਪਿਆਉਣ ਦੇ ਬਹਾਨੇ ਆਪਣੇ ਨਾਲ ਕਿਤੇ ਲੈ ਜਾਂਦਾ ਹੈ ਅਤੇ ਉਥੇ ਜਾ ਕੇ ਉਸ ਨੂੰ ਕੋਲਡ ਡ੍ਰਿੰਕ ਵਿਚ ਕੋਈ ਬੇਹੋਸ਼ੀ ਵਾਲੀ ਚੀਜ਼ ਮਿਲਾ ਕੇ ਪਿਆ ਦੇਣ ਤੋਂ ਬਾਅਦ ਉਸ ਦੀ ਮਰਜ਼ੀ ਦੇ ਖ਼ਿਲਾਫ਼ ਉਸ ਨਾਲ ਜ਼ਬਰੀ ਜਿਸਮਾਨੀ ਸਬੰਧ ਬਣਾਉਂਦਾ ਸੀ। ਜਦੋਂ ਉਹ ਉਸ ਦਾ ਵਿਰੋਧ ਕਰਦੀ ਤਾਂ ਉਹ ਉਸ ਨੂੰ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰ ਦੇਣ ਦੀਆਂ ਧਮਕੀਆਂ ਦਿੰਦਾ ਸੀ।

ਇਹ ਖ਼ਬਰ ਵੀ ਪੜ੍ਹੋ - ਅੱਜ ਬੰਦ ਹੋ ਜਾਵੇਗਾ Internet!

ਫ਼ਤਹਿਪੁਰ ਚੌਕੀ ਦੇ ਇੰਚਾਰਜ ਨੇ ਕਿਹਾ ਕਿ ਏ. ਐੱਸ. ਆਈ. ਮਨਜੀਤ ਕੌਰ ਥਾਣਾ ਸਦਰ ਵੱਲੋਂ ਨਾਬਾਲਗ ਲੜਕੀ ਦੇ ਜੱਜ ਸਾਹਿਬ ਦੇ ਸਾਹਮਣੇ 164 ਦੇ ਬਿਆਨ ਕਰਵਾ ਦਿੱਤੇ ਗਏ ਹਨ ਅਤੇ ਉਸ ਦਾ ਸਿਵਲ ਹਸਪਤਾਲ ਤੋਂ ਮੈਡੀਕਲ ਵੀ ਕਰਵਾ ਦਿੱਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News