ਸ਼ਰਮਸਾਰ ਪੰਜਾਬ! ਭਰਾ ਦੀ ਜਾਨ ਬਚਾਉਣ ਗਈ ਭੈਣ ਨਾਲ ਗੈਂਗਰੇਪ
Sunday, Feb 23, 2025 - 03:45 PM (IST)

ਬਰਨਾਲਾ (ਪੁਨੀਤ ਮਾਨ): ਪੰਜਾਬ ਵਿਚ ਬੇਹੱਦ ਸ਼ਰਮਨਾਕ ਘਟਨਾ ਵਾਪਰੀ ਹੈ। ਬਰਨਾਲਾ ਦੀ ਨਾਬਾਲਗ ਕੁੜੀ ਦੇ ਨਾਲ 4 ਨੌਜਵਾਨਾਂ ਵੱਲੋਂ ਗੈਂਗਰੇਪ ਕੀਤਾ ਗਿਆ ਹੈ। ਉਨ੍ਹਾਂ ਨੇ ਪੀੜਤਾ ਨੂੰ ਦੱਸਿਆ ਕਿ ਉਸ ਦੇ ਭਰਾ ਦਾ ਐਕਸੀਡੈਂਟ ਹੋ ਗਿਆ ਹੈ। ਇਹ ਕਹਿ ਕੇ ਉਹ ਲੜਕੀ ਨੂੰ ਨਾਲ ਲੈ ਗਏ ਤੇ ਫ਼ਿਰ ਉਸ ਨੂੰ ਨਸ਼ੀਲੀ ਚੀਜ਼ ਖਿਲਾ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਹੋਵੇਗੀ ਛੁੱਟੀ! ਜਾਰੀ ਹੋ ਗਏ ਸਖ਼ਤ ਹੁਕਮ
ਇਸ ਸਬੰਧੀ ਪੀੜਤਾ ਵੱਲੋਂ ਪੁਲਸ ਨੂੰ ਸ਼ਿਕਾਇਤ ਦੇ ਕੇ ਇਨਸਾਫ਼ ਦੀ ਗੁਹਾਰ ਲਗਾਈ ਗਈ ਹੈ। ਪੀੜਤਾ ਨੇ ਦੱਸਿਆ ਕਿ 4 ਨੌਜਵਾਨਾਂ ਨੇ ਉਸ ਨੂੰ ਦੱਸਿਆ ਕਿ ਉਸ ਦੇ ਭਰਾ ਦਾ ਐਕਸੀਡੈਂਟ ਹੋ ਗਿਆ ਹੈ ਤੇ ਉਹ ਜ਼ਖ਼ਮੀ ਹੈ। ਇੰਨੀ ਗੱਲ ਕਹਿ ਕੇ ਉਹ ਉਸ ਨੂੰ ਆਪਣੇ ਨਾਲ ਲੈ ਗਏ ਤੇ ਫ਼ਿਰ ਉਸ ਨੂੰ ਨਸ਼ੀਲੀ ਚੀਜ਼ ਖੁਆ ਦਿੱਤੀ। ਇਸ ਨਾਲ ਉਸ ਦੀ ਤਬੀਅਤ ਵਿਗੜ ਗਈ ਤੇ ਉਹ ਬੇਹੋਸ਼ ਹੋ ਗਈ। ਉਹ ਮੁੰਡੇ ਪੀੜਤਾ ਨੂੰ ਲੁਧਿਆਣਾ ਲੈ ਗਏ ਤੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਇਸ ਤੋਂ ਬਾਅਦ ਉਹ ਪੀੜਤਾ ਨੂੰ ਬਰਨਾਲੇ ਛੱਡ ਗਏ।
ਇੱਥੇ ਪੀੜਤਾ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਤੇ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ। ਪੀੜਤਾ ਨੇ ਇਨਸਾਫ਼ ਦੀ ਮੰਗ ਕਰਦਿਆਂ ਉਕਤ ਦਰਿੰਦਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ ਹੈ।
ਇਹ ਖ਼ਬਰ ਵੀ ਪੜ੍ਹੋ - ਹੱਦ ਹੋ ਗਈ! ਡਿਪੋਰਟ ਹੋ ਕੇ ਵੀ ਨਾ ਟਲ਼ਿਆ ਪੰਜਾਬੀ ਮੁੰਡਾ, ਜੁਗਾੜ ਲਗਾ ਕੇ ਮੁੜ ਪੁੱਜਿਆ ਅਮਰੀਕਾ
ਇਸ ਬਾਰੇ ਐੱਸ.ਐੱਚ.ਓ. ਕੁਲਜਿੰਦਰ ਸਿੰਘ ਨੇ ਦੱਸਿਆ ਕਿ ਪੀੜਤਾ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੀੜਤ ਕੁੜੀ ਦੇ ਬਿਆਨ ਦਰਜ ਕਰ ਲਏ ਗਏ ਹਨ ਤੇ ਉਸ ਦੀ ਮੈਡੀਲ ਜਾਂਚ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪੀੜਤਾ ਦੇ ਸ਼ਿਕਾਇਤ ਦੇ ਅਧਾਰ 'ਤੇ 4 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8