ਸ਼ਰਮਨਾਕ! 9 ਸਾਲਾ ਬੱਚੀ ਨੂੰ ਭੁਜੀਏ ਦਾ ਲਾਲਚ ਦੇ ਕੇ...
Monday, Aug 11, 2025 - 02:36 PM (IST)

ਲੁਧਿਆਣਾ (ਅਨਿਲ): ਥਾਣਾ ਲਾਡੋਵਾਲ ਦੀ ਪੁਲਸ ਨੇ 9 ਸਾਲਾ ਬੱਚੀ ਦੇ ਨਾਲ ਗੁਆਂਢੀ ਵੱਲੋਂ ਗੈਰ-ਕੁਦਰਤੀ ਸਬੰਧ ਬਣਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੁਰਸ਼ਿੰਦਰ ਕੌਰ ਨੇ ਦੱਸਿਆ ਕਿ ਪੁਲਸ ਨੇ ਪੀੜਤ ਮਹਿਲਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਮੁਲਜ਼ਮ ਜਸਪ੍ਰੀਤ ਸਿੰਘ ਜੱਸੀ ਵਾਲੀ ਰਜੋਵਾਲ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - Good News! ਪੰਜਾਬੀਆਂ ਨੂੰ ਮਿਲੇ 3,35,80,215 ਰੁਪਏ, ਤੁਸੀਂ ਵੀ ਲਓ ਲਾਭ
ਥਾਣਾ ਮੁਖੀ ਨੇ ਦੱਸਿਆ ਕਿ ਗੁਆਂਢੀ ਨੌਜਵਾਨ ਵੱਲੋਂ 9 ਸਾਲਾ ਬੱਚੀ ਨੂੰ ਭੁਜੀਆ ਦੇਣ ਦੇ ਬਹਾਨੇ ਆਪਣੇ ਘਰ ਬੁਲਾ ਕੇ ਉੱਥੇ ਉਸ ਨਾਲ ਗੈਰ-ਕੁਦਰਤੀ ਸਬੰਧ ਬਣਾਏ ਗਏ। ਇਸ ਮਗਰੋਂ ਪੁਲਸ ਨੇ ਉਕਤ ਮਾਮਲੇ 'ਤੇ ਕਾਰਵਾਈ ਕਰਦਿਆਂ ਮੁਲਜ਼ਮ ਜਸਪ੍ਰੀਤ ਜੱਸੀ ਨੂੰ ਗ੍ਰਿਫ਼ਤਾਰ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8