ਪੰਜਾਬ ''ਚ ਕੁੜੀਆਂ ਨੂੰ ਸ਼ਰਮਨਾਕ ਸਜ਼ਾ! ਸ਼ਰੇਆਮ ਘੁੰਮਾਇਆ, ਵੀਡੀਓ ਦੇਖ ਹੈਰਾਨ ਰਹਿ ਜਾਵੋਗੇ
Wednesday, Jan 22, 2025 - 03:14 PM (IST)
ਲੁਧਿਆਣਾ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਬੇਹੱਦ ਸ਼ਰਮਨਾਕ ਖ਼ਬਰ ਸਾਹਮਣੇ ਆਈ ਹੈ। ਇੱਥੇ ਕੁੜੀਆਂ 'ਤੇ ਚੋਰੀ ਦਾ ਦੋਸ਼ ਲਾ ਕੇ ਉਨ੍ਹਾਂ ਦਾ ਮੂੰਹ ਕਾਲਾ ਕਰਕੇ ਗਲੀਆਂ 'ਚ ਘੁੰਮਾਇਆ ਗਿਆ। ਫਿਲਹਾਲ ਸ਼ਿਕਾਇਤ ਮਿਲਣ 'ਤੇ ਪੁਲਸ ਨੇ 3 ਲੋਕਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਥਾਣਾ ਜੋਧੇਵਾਲ ਅਧੀਨ ਪੈਂਦੇ ਗੁਰੂ ਪ੍ਰੀਤ ਵਿਹਾਰ ਬਹਾਦੁਰ ਕੇ ਰੋਡ 'ਤੇ ਕੱਪੜੇ ਦੀ ਇਕ ਫੈਕਟਰੀ ਸਥਿਤ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਡਾਕਟਰਾਂ ਦੀ Promotion ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਦਿੱਤਾ ਤੋਹਫ਼ਾ
ਇਸ ਫੈਕਟਰੀ 'ਚ ਕੰਮ ਕਰਨ ਵਾਲੀਆਂ 3 ਕੁੜੀਆਂ 'ਤੇ ਚੋਰੀ ਦੇ ਇਲਜ਼ਾਮ ਲਾਏ ਗਏ। ਇਸ ਤੋਂ ਬਾਅਦ ਫੈਕਟਰੀ ਮਾਲਕ ਅਤੇ ਵਰਕਰਾਂ ਨੇ ਕੁੜੀਆਂ ਸਣੇ ਉਨ੍ਹਾਂ ਦੀ ਮਾਂ ਅਤੇ ਭਰਾ ਦਾ ਮੂੰਹ ਕਾਲਾ ਕਰਕੇ, ਗਲੇ 'ਚ ਤਖ਼ਤੀਆਂ ਪਾ ਕੇ ਉਨ੍ਹਾਂ ਨੂੰ ਗਲੀਆਂ 'ਚ ਘੁੰਮਾਇਆ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਇਕ ਵੀਡੀਓ ਮਿਲੀ, ਜਿਸ 'ਚ ਕੁੜੀਆਂ ਦੇ ਗਲੇ 'ਚ ਤਖ਼ਤੀ ਪਾ ਕੇ ਅਤੇ ਉਨ੍ਹਾਂ ਦਾ ਮੂੰਹ ਕਾਲਾ ਕਰਕੇ ਫੈਕਟਰੀ ਮਾਲਕ ਵਲੋਂ ਗਲੀ 'ਚ ਘੁੰਮਾਇਆ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਮੀਂਹ ਨਾਲ ਗੜ੍ਹੇ ਪੈਣ ਦਾ ਅਲਰਟ! 19 ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ
ਉਨ੍ਹਾਂ ਨੇ ਦੱਸਿਆ ਕਿ ਪੁਲਸ ਨੂੰ ਵੀਡੀਓ ਮਿਲਣ ਤੋਂ ਬਾਅਦ ਇਲਾਕੇ ਦੀ ਪਛਾਣ ਕੀਤੀ ਗਈ ਅਤੇ ਇਸ ਤੋਂ ਬਾਅਦ ਕੁੜੀਆਂ ਦੀ ਸ਼ਿਕਾਇਤ 'ਤੇ ਫੈਕਟਰੀ ਮਾਲਕ ਅਤੇ ਵਰਕਰਾਂ ਸਣੇ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8