16 ਸਾਲਾ ਨਾਬਾਲਗ ਬੱਚੀ ਨਾਲ ਤਾਏ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਮਾਮਲਾ ਜਾਣ ਖੜ੍ਹੇ ਹੋ ਜਾਣਗੇ ਰੌਂਗਟੇ

Sunday, Sep 15, 2024 - 06:44 PM (IST)

16 ਸਾਲਾ ਨਾਬਾਲਗ ਬੱਚੀ ਨਾਲ ਤਾਏ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਮਾਮਲਾ ਜਾਣ ਖੜ੍ਹੇ ਹੋ ਜਾਣਗੇ ਰੌਂਗਟੇ

ਅਮਰਗੜ੍ਹ (ਸ਼ੇਰਗਿੱਲ)-ਥਾਣਾ ਅਮਰਗੜ੍ਹ ਅਧੀਨ ਪੈਂਦੇ ਇਕ ਪਿੰਡ ’ਚ ਕਲਯੁੱਗੀ ਤਾਏ ਨੇ ਰਿਸ਼ਤੇ ਤਾਰ-ਤਾਰ ਕਰਦਿਆਂ ਆਪਣੀ ਨਾਬਾਲਗ ਭਤੀਜੀ ਨਾਲ ਜਬਰ-ਜ਼ਿਨਾਹ ਕਰਦਿਆਂ ਇਨਸਾਨੀਅਤ ਨੂੰ ਸ਼ਰਮਸਾਰ ਕੀਤਾ ਹੈ। ਪੁਲਸ ਕੋਲ ਦਰਜ ਕਰਵਾਏ ਬਿਆਨਾਂ ’ਚ 16 ਸਾਲਾ ਲੜਕੀ ਨੇ ਦੱਸਿਆ ਕਿ ਉਹ 11 ਸਤੰਬਰ ਨੂੰ ਦੁਪਹਿਰ ਕਰੀਬ 12 ਵਜੇ ਆਪਣੀ ਭਾਬੀ ਨਾਲ ਕੱਪੜੇ ਲੈਣ ਜਾ ਰਹੀ ਸੀ ਤਾਂ ਰਸਤੇ ’ਚ ਉਸਨੂੰ ਉਸਦਾ ਤਾਇਆ ਮਿਲ ਗਿਆ ਜੋ ਉਸ ਨੂੰ ਮੋਟਰਸਾਈਕਲ ’ਤੇ ਬਿਠਾ ਕੇ ਬਾਲਣ ਲਿਆਉਣ ਦਾ ਬਹਾਨਾ ਬਣਾ ਕੇ ਆਪਣੇ ਨਾਲ ਖੇਤਾਂ ਵੱਲ ਲੈ ਗਿਆ, ਜਿੱਥੇ ਜਾ ਕੇ ਉਸ ਨੇ ਮੇਰੀਆਂ ਲੱਤਾਂ ਬਾਹਾਂ ਬੰਨ੍ਹ ਦਿੱਤੀਆਂ ਅਤੇ ਮੇਰੇ ਨਾਲ ਜਬਰ-ਜ਼ਿਨਾਹ ਕੀਤਾ। 

ਇਹ ਵੀ ਪੜ੍ਹੋ-  ਖੂਨ ਹੋਇਆ ਚਿੱਟਾ, ਕਲਯੁੱਗੀ ਪੁੱਤ ਨੇ ਪਿਓ ਨੂੰ ਬੇਰਹਿਮੀ ਨਾਲ ਉੱਤਾਰਿਆ ਮੌਤ ਦੇ ਘਾਟ

ਇਸ ਤੋਂ ਬਾਅਦ ਮੈਂ ਕਿਸੇ ਤਰ੍ਹਾਂ ਪਿੰਡ ਪਾਸ ਪਹੁੰਚੀ ਤਾਂ ਰਸਤੇ ’ਚ ਮੈਨੂੰ ਮੇਰੀ ਮਾਂ ਮਿਲ ਗਈ ਜੋ ਮੈਨੂੰ ਘਰ ਲੈ ਗਈ। ਇਸ ਉਪਰੰਤ 12 ਸਤੰਬਰ ਨੂੰ ਮੇਰੀ ਭੈਣ ਅਤੇ ਮੇਰੇ ਮਾਤਾ-ਪਿਤਾ ਨੇ ਮੈਨੂੰ ਹਸਪਤਾਲ ਦਾਖਲ ਕਰਵਾ ਦਿੱਤਾ। ਥਾਣਾ ਅਮਰਗੜ੍ਹ ਪੁਲਸ ਨੇ ਨਾਬਾਲਗ ਲੜਕੀ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਉਸ ਦੇ ਤਾਏ ਖਿਲਾਫ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਬੱਚਿਆਂ ਨੂੰ ਲੈ ਕੇ ਵੱਡਾ ਖੁਲਾਸਾ, ਹੋਸ਼ ਉੱਡਾ ਦੇਵੇਗੀ ਇਹ ਰਿਪੋਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News