ਖੰਨਾ : ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਬੇਟੇ ਸਮੇਤ ਪਾਈ ਵੋਟ
Sunday, May 19, 2019 - 08:32 AM (IST)

ਖੰਨਾ (ਬਿਪਨ) : ਖੰਨਾ 'ਚ ਵੋਟਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ ਲੋਕਾਂ ਦੇ ਨਾਲ-ਨਾਲ ਸਿਆਸੀ ਆਗੂਆਂ ਵਲੋਂ ਵੀ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਵੀ ਆਪਣੇ ਛੋਟੇ ਬੇਟੇ ਸਮੇਤ ਵੋਟ ਪਾਉਣ ਲਈ ਪੋਲਿੰਗ ਬੂਥ 'ਤੇ ਪੁੱਜੇ ਅਤੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।