ਸੰਸਦ ਮੈਂਬਰ ਦੂਲੋ ਦਾ ਭਤੀਜਾ ਤੇ ਹੋਰ ਭਾਜਪਾ ’ਚ ਸ਼ਾਮਲ
Tuesday, Sep 14, 2021 - 10:49 AM (IST)
ਚੰਡੀਗੜ੍ਹ (ਸ਼ਰਮਾ) : ਸੂਬਾ ਭਾਜਪਾ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸਰਮਾ ਦੀ ਪ੍ਰਧਾਨਗੀ ਹੇਠ ਆਯੋਜਿਤ ਪ੍ਰੋਗਰਾਮ ਦੌਰਾਨ ਕਈ ਆਗੂਆਂ ਨੂੰ ਭਾਜਪਾ ਪਰਿਵਾਰ ਵਿਚ ਸ਼ਾਮਲ ਕਰਵਾਇਆ ਗਿਆ। ਇਸ ਮੌਕੇ ਭਾਜਪਾ ਦੇ ਸੂਬਾ ਭਾਜਪਾ ਦੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ, ਬਿਕਰਮਜੀਤ ਸਿੰਘ ਚੀਮਾ ਆਦਿ ਹਾਜ਼ਰ ਸਨ। ਅਸ਼ਵਨੀ ਸ਼ਰਮਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਭਾਜਪਾ ਦੀ ਲੋਕਪ੍ਰਿਯਤਾ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਣ ਭਾਜਪਾ ਪਰਿਵਾਰ ਵੱਡਾ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਆਪਣੇ ਆਗੂਆਂ ਦੀ ਫ਼ੌਜ ਭਾਜਪਾ ਪਰਿਵਾਰ ਵਿਚ ਸ਼ਾਮਲ ਹੁੰਦੇ ਵੇਖ ਕੇ ਗੁੱਸੇ ਵਿਚ ਹਨ ਅਤੇ ਭਾਜਪਾ ਨੂੰ ਰੋਕਣ ਦੀ ਅਸਫ਼ਲ ਕੋਸ਼ਿਸ਼ ਦੇ ਚੱਲਦਿਆਂ ਉਹ ਭਾਜਪਾ ਦਫ਼ਤਰਾਂ ਅਤੇ ਭਾਜਪਾ ਆਗੂਆਂ ਅਤੇ ਵਰਕਰਾਂ ’ਤੇ ਜਾਨਲੇਵਾ ਹਮਲੇ ਕਰ ਰਹੇ ਹਨ। ਉਨ੍ਹਾਂ ਕੋਲ ਭਾਜਪਾ ਨੂੰ ਰੋਕਣ ਦਾ ਕੋਈ ਰਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੇ ਰਾਜ ਵਿਚ ਲੋਕਾਂ ਨੂੰ ਸਿਰਫ਼ ਧੋਖੇ ਅਤੇ ਮਾਫ਼ੀਆ ਰਾਜ ਹੀ ਮਿਲਿਆ ਹੈ।
ਇਹ ਵੀ ਪੜ੍ਹੋ : ਮੋਹਾਲੀ ਤੋਂ ਵੱਡੀ ਖ਼ਬਰ, ਅੰਤਰਰਾਸ਼ਟਰੀ ਪੱਧਰ ਦੇ ਸ਼ੂਟਰ ਨੇ ਖ਼ੁਦ ਨੂੰ ਗੋਲੀ ਮਾਰ ਖ਼ਤਮ ਕੀਤੀ ਜ਼ਿੰਦਗੀ
ਅਪਰਾਧ ਦਾ ਹਰ ਜਗ੍ਹਾ ਬੋਲਬਾਲਾ ਹੈ, ਸੂਬੇ ਦੇ ਲੋਕ ਖੁਦ ਨੂੰ ਬੇਸਹਾਰਾ ਅਤੇ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਡਾ. ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਕਾਂਗਰਸੀ ਸੰਸਦ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੇ ਭਤੀਜੇ ਅਤੇ ਕਾਂਗਰਸ ਪੰਜਾਬ ਦੇ ਸਾਬਕਾ ਸੰਯੁਕਤ ਸਕੱਤਰ ਨਿਰਮਲ ਸਿੰਘ ਦੂਲੋ (ਖੰਨਾ), ਕਾਂਗਰਸੀ ਵਰਕਰ ਜੈ ਗੋਪਾਲ ਵਰਮਾ, ਕੈਪਟਨ ਰਸਪਾਲ ਸਿੰਘ, ਅਮਰਜੀਤ ਮਸਾਲ, ਬਲਬੀਰ ਸਿੰਘ, ਅਮੋਲਜੀਤ ਸਿੰਘ, ਜਸਵੰਤ ਸਿੰਘ, ਮਲਕੀਤ ਸਿੰਘ, ਜੰਗ ਸਿੰਘ, ਲਵਪ੍ਰੀਤ ਸਿੰਘ, ਗੁਰਦੀਪ ਸਿੰਘ, ਦਰਸ਼ਨ ਸਿੰਘ, ਜਤਿੰਦਰਪਾਲ ਸਿੰਘ, ਗੰਗਾ ਰਾਮ ਆਦਿ ਖੰਨਾ ਤੋਂ ਆਪਣੇ ਸਾਥੀਆਂ ਸਮੇਤ ਭਾਜਪਾ ਪਰਿਵਾਰ ਵਿਚ ਸ਼ਾਮਲ ਹੋਏ ਹਨ। ਸਾਰੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸੰਗਠਨ ਵਲੋਂ ਉਨ੍ਹਾਂ ਵਿਚ ਵਿਸ਼ਵਾਸ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ