ਸ਼ਮਸ਼ੇਰ ਸਿੰਘ ਦੂਲੋ ਦੇ ਪੁੱਤਰ ਬਨੀ ਦੂਲੋ ਨੇ ਕਾਂਗਰਸ 'ਚੋਂ ਦਿੱਤਾ ਅਸਤੀਫਾ
Sunday, Apr 28, 2019 - 04:44 PM (IST)
ਫਤਿਹਗੜ੍ਹ ਸਾਹਿਬ (ਵਿਪਨ ਬੀਜਾ) : ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੇ ਪੁੱਤਰ ਬਨੀ ਦੂਲੋ ਨੇ ਪੰਜਾਬ ਕਾਂਗਰਸ ਦੇ ਸਕੱਤਰ, ਜਨਰਲ ਸਕੱਤਰ ਕਿਸਾਨ ਮਜ਼ਦੂਰ ਸੈੱਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਚਰਚਾ ਹੈ ਕਿ ਬਨੀ ਦੂਲੋ ਜਲਦ ਹੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਮੁਤਾਬਕ ਜੇਕਰ ਬਨੀ ਦੂਲੋ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੁੰਦੇ ਹਨ ਤਾਂ ਪਾਰਟੀ ਇਕ ਵਾਰ ਫਿਰ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਦਲ ਕੇ ਬਨੀ ਦੂਲੋ ਨੂੰ ਚੋਣ ਮੈਦਾਨ ਵਿਚ ਉਤਾਰ ਸਕਦੀ ਹੈ।
ਇਸ ਤੋਂ ਪਹਿਲਾਂ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਅਤੇ ਬਨੀ ਦੂਲੋ ਦੀ ਮਾਤਾ ਹਰਬੰਸ ਕੌਰ ਦੂਲੋ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ ਅਤੇ ਪਾਰਟੀ ਨੇ ਉਨ੍ਹਾਂ ਨੂੰ ਬਲਜਿੰਦਰ ਸਿੰਘ ਚੌਂਦਾ ਦੀ ਜਗ੍ਹਾ ਫਤਿਹਗੜ੍ਹ ਸਾਹਿਬ ਦੇ ਮੈਦਾਨ ਵਿਚ ਉਤਾਰਿਆ ਸੀ।